ਮੁੱਖ ਖਬਰਾਂ

ਸੁਲਤਾਨਪੁਰ ਲੋਧੀ: ਹਰਸਿਮਰਤ ਕੌਰ ਬਾਦਲ ਨੇ ਰੇਲਵੇ ਸਟੇਸ਼ਨ ਦੇ ਨਵੀਨੀਕਰਨ ਦੇ ਚੱਲ ਰਹੇ ਕੰਮਾਂ ਦਾ ਲਿਆ ਜਾਇਜ਼ਾ

By Jashan A -- August 17, 2019 3:59 pm

ਸੁਲਤਾਨਪੁਰ ਲੋਧੀ: ਹਰਸਿਮਰਤ ਕੌਰ ਬਾਦਲ ਨੇ ਰੇਲਵੇ ਸਟੇਸ਼ਨ ਦੇ ਨਵੀਨੀਕਰਨ ਦੇ ਚੱਲ ਰਹੇ ਕੰਮਾਂ ਦਾ ਲਿਆ ਜਾਇਜ਼ਾ,ਸੁਲਤਾਨਪੁਰ ਲੋਧੀ: ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਸੁਲਤਾਨਪੁਰ ਲੋਧੀ ਪਹੁੰਚੇ। ਜਿਸ ਦੌਰਾਨ ਉਹਨਾਂ ਨੇ ਪਹਿਲਾਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੱਥਾ ਟੇਕ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਉਪਰੰਤ ਉਹਨਾਂ ਨੇ ਸੁਲਤਾਨਪੁਰ ਲੋਧੀ ਰੇਲਵੇ ਸਟੇਸ਼ਨ ਦੇ ਨਵੀਨੀਕਰਨ ਦੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ ਹੈ।

harsimrat kaur badalਉਹਨਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ, ਬੀਬੀ ਜਗੀਰ ਕੌਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਸਮੇਤ ਪਾਰਟੀ ਦੇ ਹੋਰ ਆਗੂ ਮੌਜੂਦ ਰਹੇ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਪ੍ਰਕਾਸ਼ ਪੁਰਬ ਮਨਾਉਣ ਨੂੰ ਲੈ ਕੇ ਉਹਨਾਂ ਦਾ ਸਾਥ ਦੇ ਰਹੀ ਹੈ। ਉਹਨਾਂ ਕਿਹਾ ਕਿ ਸਿੱਖ ਹੋਣ ਦੇ ਨਾਤੇ ਮੇਰਾ ਸੇਵਾ ਕਰਨ ਦਾ ਫਰਜ਼ ਬਣਦਾ ਹੈ, ਜਿਸ ਕਰਕੇ ਮੈਂ ਫੈਸਲਾ ਕੀਤਾ ਹੈ ਕਿ ਹਰ ਸ਼ਨੀਵਾਰ ਅਤੇ ਐਤਵਾਰ ਇਥੇ ਆਵਾਗੀ।

ਹੋਰ ਪੜ੍ਹੋ:ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ 550ਵੇਂ ਪ੍ਰਕਾਸ਼ ਪੁਰਬ ਮੌਕੇ ਸਿੱਖ ਕੌਮ ਲਈ ਵੱਡਾ ਤੋਹਫ਼ਾ :ਭਾਈ ਲੌਂਗੋਵਾਲ

harsimrat kaur badalਅੱਗੇ ਉਹਨਾਂ ਕਿਹਾ ਕਿ ਜਿਵੇਂ ਸ੍ਰੀ ਅਨੰਦਪੁਰ ਸਾਹਿਬ ਨੂੰ ਵਾਈਟ ਸਿਟੀ ਬਣਾ ਦਿੱਤੀ ਸੀ, ਇਸ ਵਾਰ ਸੁਲਤਾਨਪੁਰ ਲੋਧੀ ਨੂੰ ਵੀ ਸਫੇਦ ਪੇਂਟ ਕਰਨਾ ਹੈ। ਕੇਂਦਰੀ ਮੰਤਰੀ ਨੇ ਦੱਸਿਆ ਕਿ ਰੇਲਵੀ ਸਟੇਸ਼ਨ ਦੀ ਨਵੀਨੀਕਰਨ ਦਾ ਪਹਿਲੇ ਫੇਸ ਦਾ ਕੰਮ ਸਤੰਬਰ ਅਤੇ ਪੂਰਾ ਕੰਮ ਪੂਰਾ 25 ਅਕਤੂਬਰ ਤੱਕ ਮੁਕੰਮਲ ਕਰ ਲਿਆ ਜਾਵੇਗਾ। ਕੇਂਦਰੀ ਮੰਤਰੀ ਨੇ ਕਿਹਾ ਕਿ ਆਓ ਸਾਰੇ ਇਕਜੁੱਟ ਹੋ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ 'ਚ ਆਪਣਾ ਹਿੱਸਾ ਪਾਈਏ।

harsimrat kaur badalਤੁਹਾਨੂੰ ਦੱਸ ਦਈਏ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਸੁਲਤਾਨਪੁਰ ਲੋਧੀ 'ਚ ਤਿਆਰੀਆਂ ਜ਼ੋਰਾਂ ਸੋਰਾਂ 'ਤੇ ਚੱਲ ਰਹੀਆਂ ਹਨ। ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਦੀ ਧਰਤੀ 'ਤੇ ਵੱਡੇ ਸਮਾਗਮ ਕਰਵਾਏ ਜਾਣਗੇ, ਜਿਨ੍ਹਾਂ ਨੂੰ ਲੈ ਪ੍ਰਸ਼ਾਸਨ, ਸ਼੍ਰੋਮਣੀ ਕਮੇਟੀ ਅਤੇ ਪੰਜਾਬ ਸਰਕਾਰ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਇਥੇ ਪਹੁੰਚਣ ਵਾਲੀ ਸੰਗਤ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਆਵੇ।

-PTC News

  • Share