Fri, Apr 26, 2024
Whatsapp

ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਹਲਕਾ ਤਲਵੰਡੀ ਸਾਬੋਂ 'ਚ ਲੜਕੀਆਂ ਨੂੰ ਸਿਲਾਈ ਮਸ਼ੀਨਾਂ ਅਤੇ ਸਰਟੀਫਿਕੇਟ ਦੇ ਕੇ ਕੀਤਾ ਸਨਮਾਨਿਤ

Written by  Shanker Badra -- February 20th 2019 06:46 PM
ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਹਲਕਾ ਤਲਵੰਡੀ ਸਾਬੋਂ 'ਚ ਲੜਕੀਆਂ ਨੂੰ ਸਿਲਾਈ ਮਸ਼ੀਨਾਂ ਅਤੇ ਸਰਟੀਫਿਕੇਟ ਦੇ ਕੇ ਕੀਤਾ ਸਨਮਾਨਿਤ

ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਹਲਕਾ ਤਲਵੰਡੀ ਸਾਬੋਂ 'ਚ ਲੜਕੀਆਂ ਨੂੰ ਸਿਲਾਈ ਮਸ਼ੀਨਾਂ ਅਤੇ ਸਰਟੀਫਿਕੇਟ ਦੇ ਕੇ ਕੀਤਾ ਸਨਮਾਨਿਤ

ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਹਲਕਾ ਤਲਵੰਡੀ ਸਾਬੋਂ 'ਚ ਲੜਕੀਆਂ ਨੂੰ ਸਿਲਾਈ ਮਸ਼ੀਨਾਂ ਅਤੇ ਸਰਟੀਫਿਕੇਟ ਦੇ ਕੇ ਕੀਤਾ ਸਨਮਾਨਿਤ:ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਵੱਲੋਂ ਲਗਤਾਰ ਆਪਣੇ ਲੋਕ ਸਭਾ ਹਲਕੇ ਦਾ ਦੌਰਾ ਕੀਤਾ ਜਾ ਰਿਹਾ ਹੈ।ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਵਿਧਾਨ ਸਭਾ ਹਲਕਾ ਤਲਵੰਡੀ ਸਾਬੋਂ ਦੇ ਦੌਰੇ 'ਤੇ ਰਹੇ ਹਨ ,ਜਿਥੇ ਉਹਨਾਂ ਵਰਕਰਾਂ ਨਾਲ ਵਰਕਰ ਮਿਲਣੀ ਕੀਤੀ ਅਤੇ ਨਾਲ ਹੀ ਨੰਨ੍ਹੀ ਛਾਂ ਮੁਹਿੰਮ ਤਹਿਤ ਚੱਲ ਰਹੇ ਸਿਲਾਈ ਸੈਟਰਾਂ ਵਿੱਚ ਟ੍ਰੇਨਿੰਗ ਲੈ ਚੁੱਕੀਆਂ ਲੜਕੀਆਂ ਨੂੰ ਸਿਲਾਈ ਮਸ਼ੀਨਾਂ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਹੈ। [caption id="attachment_259544" align="aligncenter" width="300"]Harsimrat Kaur Badal Talwandi Sabo Girls Sewing machines And Certificate honored
ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਹਲਕਾ ਤਲਵੰਡੀ ਸਾਬੋਂ 'ਚ ਲੜਕੀਆਂ ਨੂੰ ਸਿਲਾਈ ਮਸ਼ੀਨਾਂ ਅਤੇ ਸਰਟੀਫਿਕੇਟ ਦੇ ਕੇ ਕੀਤਾ ਸਨਮਾਨਿਤ[/caption] ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਦਿੱਤੇ ਬਿਆਨ ਦੀ ਸਖ਼ਤ ਸਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇੰਨਾ ਕੁੱਝ ਕਰਨ ਦੇ ਬਾਵਜੂਦ ਵੀ ਅੱਖਾਂ ਦਿਖਾ ਰਹੇ ਹਨ ਪਰ ਇਸ ਦੇ ਬਾਵਜੂਦ ਕਾਂਗਰਸ ਦੇ ਮੰਤਰੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦੇ ਹੱਕ ਵਿੱਚ ਬੋਲ ਰਹੇ ਹਨ ਤੇ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਧੀ ਹੁਣ ਤੱਕ ਚੁੱਪ ਬੈਠੇ ਹਨ। [caption id="attachment_259548" align="aligncenter" width="300"]Harsimrat Kaur Badal Talwandi Sabo Girls Sewing machines And Certificate honored
ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਹਲਕਾ ਤਲਵੰਡੀ ਸਾਬੋਂ 'ਚ ਲੜਕੀਆਂ ਨੂੰ ਸਿਲਾਈ ਮਸ਼ੀਨਾਂ ਅਤੇ ਸਰਟੀਫਿਕੇਟ ਦੇ ਕੇ ਕੀਤਾ ਸਨਮਾਨਿਤ[/caption] ਉਹਨਾਂ ਕਿਹਾ ਕਿ ਅਜਿਹੇ ਮੰਤਰੀ ਨੂੰ ਪਾਰਟੀ 'ਚੋਂ ਬਾਹਰ ਕੱਢ ਦੇਣਾ ਚਾਹੀਦਾ ਹੈ।ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਦੇਸ਼ਧ੍ਰੋਹੀ ਦੱਸਦੇ ਹੋਏ ਅਜਿਹੇ ਲੋਕਾਂ ਦੀ ਗੱਲ ਹੀ ਕਰਨ ਤੋਂ ਇੰਨਕਾਰ ਕਰ ਦਿੱਤਾ। [caption id="attachment_259546" align="aligncenter" width="300"]Harsimrat Kaur Badal Talwandi Sabo Girls Sewing machines And Certificate honored
ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਹਲਕਾ ਤਲਵੰਡੀ ਸਾਬੋਂ 'ਚ ਲੜਕੀਆਂ ਨੂੰ ਸਿਲਾਈ ਮਸ਼ੀਨਾਂ ਅਤੇ ਸਰਟੀਫਿਕੇਟ ਦੇ ਕੇ ਕੀਤਾ ਸਨਮਾਨਿਤ[/caption] ਉਧਰ ਦੂਜੇ ਪਾਸੇ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਤਲਵੰਡੀ ਸਾਬੋਂ ਵਿਖੇ ਵਰਕਰਾਂ ਨੂੰ ਸੰਬੋਧਨ ਕਰਦੇ ਕਾਂਗਰਸ ਸਰਕਾਰ 'ਤੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਵੋਟਾਂ ਲੈਣ ਤੋਂ ਬਾਅਦ ਵਾਅਦੇ ਪੂਰੇ ਨਾ ਕਰਨ ਦੇ ਦੋਸ਼ ਲਾਉਦੇ ਆਮ ਆਦਮੀ ਪਾਰਟੀ ਨੂੰ ਕਾਂਗਰਸ ਦੀ ਬੀ ਟੀਮ ਕਰਾਰ ਦਿੰਦਿਆਂ ਕਿਹਾ ਕਿ ਸਰਕਾਰ ਅਤੇ ਵਿਰੋਧੀ ਧਿਰ ਨੇ ਮਿਲ ਕੇ ਲੋਕਾਂ ਦਾ ਕੁਝ ਸੰਵਾਰਨ ਦੀ ਵਜਾਏ ਦੋ ਸਾਲ ਇਸੇ ਗੱਲ ਵਿੱਚ ਲੰਘਾ ਦਿੱਤੇ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਕਿਵੇਂ ਬਦਨਾਮ ਕੀਤਾ ਜਾਵੇ।ਉਹਨਾਂ ਕਿਹਾ ਕਿ ਸਰਕਾਰ ਹੁਣ ਪੁਲਿਸ ਅਫਸਰ ਨੂੰ ਫੜ ਕੇ ਉਹਨਾਂ ਤੋਂ ਬਾਦਲ ਪਰਿਵਾਰ ਦਾ ਨਾਮ ਬਦਨਾਮ ਕਰਵਾਉਣਾ ਚਾਹੁੰਦੀ ਹੈ। -PTCNews


Top News view more...

Latest News view more...