ਹਰਸਿਮਰਤ ਕੌਰ ਬਾਦਲ ਵੱਲੋਂ ਦਿੱਲੀ-ਅੰਮ੍ਰਿਤਸਰ-ਕੱਟੜਾ ਹਾਈਵੇ ਦੀ ਯੋਜਨਾ ‘ਚ ਸੋਧ ਲਈ ਉਹਨਾਂ ਦੀ ਬੇਨਤੀ ਪ੍ਰਵਾਨ ਕਰਨ ‘ਤੇ ਨਿਤਿਨ ਗਡਕਰੀ ਦਾ ਧੰਨਵਾਦ

Harsimrat Kaur Badal thanks Nitin Gadkari for acceding to her request to amend alignment of Delhi-Amritsar- Katra highway
ਹਰਸਿਮਰਤ ਕੌਰ ਬਾਦਲ ਵੱਲੋਂ ਦਿੱਲੀ-ਅੰਮ੍ਰਿਤਸਰ-ਕੱਟੜਾ ਹਾਈਵੇ ਦੀ ਯੋਜਨਾ 'ਚ ਸੋਧ ਲਈ ਉਹਨਾਂ ਦੀ ਬੇਨਤੀ ਪ੍ਰਵਾਨ ਕਰਨ 'ਤੇ ਨਿਤਿਨ ਗਡਕਰੀ ਦਾ ਧੰਨਵਾਦ

ਹਰਸਿਮਰਤ ਕੌਰ ਬਾਦਲ ਵੱਲੋਂ ਦਿੱਲੀ-ਅੰਮ੍ਰਿਤਸਰ-ਕੱਟੜਾ ਹਾਈਵੇ ਦੀ ਯੋਜਨਾ ‘ਚ ਸੋਧ ਲਈ ਉਹਨਾਂ ਦੀ ਬੇਨਤੀ ਪ੍ਰਵਾਨ ਕਰਨ ‘ਤੇ ਨਿਤਿਨ ਗਡਕਰੀ ਦਾ ਧੰਨਵਾਦ:ਚੰਡੀਗੜ : ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰੀ ਹਾਈਵੇ ਮੰਤਰੀ ਨਿਤਿਨ ਗਡਕਰੀ ਦਾ ਇਸ ਗੱਲੋਂ ਧੰਨਵਾਦ ਕੀਤਾ ਕਿ ਉਹਨਾਂ ਨੇ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈਸ ਦੀ ਯੋਜਨਾ ‘ਚ ਸੋਧ ਕਰ ਕੇ ਅੰਮ੍ਰਿਤਸਰ ਤੇ ਦਿੱਲੀ ਵਿਚਾਲੇ ਸਿੱਧਾ ਲਿੰਕ ਸਥਾਪਿਤ ਕਰਨ ਅਤੇ ਪੰਜ ਪ੍ਰਮੁੱਖ ਸਿੱਖ ਗੁਰਧਾਮਾਂ ਨੂੰ ਜੋੜਨ ਲਈ ਨਵਾਂ ਸਿੱਖ ਸਰਕਟ ਤਿਆਰ ਕਰਨ ਦੀ ਮੰਗ ਪ੍ਰਵਾਨ ਕਰ ਲਈ। ਇਸ ਫੈਸਲੇ ਨੂੰ ਅੰਮ੍ਰਿਤਸਰ ਦੇ ਵਸਨੀਕਾਂ ਤੇ ਸਮੁੱਚ ਸਿੱਖ ਜਗਤ ਲਈ ਇਤਿਹਾਸਕ ਕਰਾਰ ਦਿੰਦਿਆਂ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਅਜਿਹਾ ਹੋਣ ਨਾਂਲ ਅੰਮ੍ਰਿਤਸਰ ਦੇ ਵਸਨੀਕਾਂ ਦੀ ਚਿਰੋਕਣੀ ਮੰਗ ਪੂਰੀ ਹੋਈ ਹੈ ਤੇ ਅਜਿਹਾ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਵੇਲੇ ਤਿਆਰ ਕੀਤੀ ਗਈ ਅਸਲ ਯੋਜਨਾ ਅਨੁਸਾਰ ਹੋਇਆ ਹੈ।

ਕੇਂਦਰੀ ਮੰਤਰੀ ਨੇ ਕਿਹਾ ਕਿ ਹੁਣ ਕਰਤਾਰਪਰ ਤੇ ਅੰਮ੍ਰਿਤਸਰ ਵਿਚਾਲੇ ਇਕ ਹੋਰ ਗ੍ਰੀਨਫੀਲਡ ਹਾਈਵੇ ਤਿਆਰ ਹੋਵੇਗਾ ਜਿਸ ਨਾਲ ਪਵਿੱਤਰ ਸ਼ਹਿਰ ਤੇ ਦਿੱਲੀ ਵਿਚਾਲੇ ਸਿੱਧਾ ਸੰਪਰਕ ਸਥਾਪਿਤ ਹੋ ਜਾਵੇਗਾ। ਉਹਨਾਂ ਦੱਸਿਆ ਕਿ ਕਾਂਗਰਸ ਸਰਕਾਰ ਨੇ ਹਾਈਵੇ ਦੀ ਜੋ ਯੋਜਨਾ ਸੌਂਪੀ ਸੀ, ਉਸ ਮੁਤਾਬਕ ਹਾਈਵੇ ਕਰਤਾਰਪੁਰ ਨੇੜੇ ਅੰਮ੍ਰਿਤਸਰ ਤੋਂ 60 ਕਿਲੋਮੀਟਰ ਪਹਿਲਾਂ ਹੀ ਮੁੜ ਜਾਣਾ ਸੀ ਤੇ ਕਰਤਾਰਪੁਰ ਤੋਂ ਅੰਮ੍ਰਿਤਸਰ ਤੱਕ ਕੌਮੀ ਰਾਜਮਾਰਗ ਨੰਬਰ 3 ਨੂੰ ਅਪਗਰੇਡ ਕਰਨ ਦੀ ਯੋਜਨਾ ਸੀ।

ਉਹਨਾਂ ਕਿਹਾ ਕਿ ਉਹਨਾਂ ਵੱਲੋਂ ਪੇਸ਼ ਕੀਤੀ ਨਵੀਂ ਯੋਜਨਾ ਅਨੁਸਾਰ ਐਕਸਪ੍ਰੈਸਵੇਅ ਹੁਣ ਪੰਜ ਸਿੱਖ ਗੁਰਧਾਮਾਂ ਸੁਲਤਾਨਪੁਰ ਲੋਧੀ, ਗੋਇੰਦਵਾਲ ਸਾਹਿਬ, ਖਡੂਰ ਸਾਹਿਬ, ਤਰਨਤਾਰਨ ਤੇ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਆਪਸ ਵਿਚ ਜੋੜੇਗਾ ਤੇ ਇਹ ਡੇਰਾ ਬਾਬਾ ਨਾਨਕ ਤੱਕ ਪੁੱਜੇਗਾ ਜਿਸ ਨਾਲ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਵੀ ਸਹੂਲਤ ਮਿਲੇਗੀ। ਇਸ ਦੌਰਾਨ ਸ੍ਰੀਮਤੀ ਬਾਦਲ ਨੇ ਕੇਂਦਰੀ ਹਾਈਵੇ ਮੰਤਰੀ ਨੂੰ ਇਹ ਵੀ ਬੇਨਤੀ ਕੀਤੀ ਕਿ ਨਕੋਦਰ ਅਤੇ ਅੰਮ੍ਰਿਤਸਰ ਵਿਚਾਲੇ ਹਾਈਵੇ ਦਾ ਨਾਂ ਗੁਰੂ ਸਾਹਿਬਾਨ ਦੇ ਨਾਂ ‘ਤੇ ਰੱਖਿਆ ਜਾਵੇ। ਸ੍ਰੀ ਨਿਤਿਨ ਗਡਕਰੀ ਨੇ ਉਹਨਾਂ ਦੀ ਮੰਗ ‘ਤੇ ਵਿਚਾਰ ਕਰਨ ਦਾ ਭਰੋਸਾ ਦੁਆਇਆ।

Harsimrat Kaur Badal thanks Nitin Gadkari for acceding to her request to amend alignment of Delhi-Amritsar- Katra highway
ਹਰਸਿਮਰਤ ਕੌਰ ਬਾਦਲ ਵੱਲੋਂ ਦਿੱਲੀ-ਅੰਮ੍ਰਿਤਸਰ-ਕੱਟੜਾ ਹਾਈਵੇ ਦੀ ਯੋਜਨਾ ‘ਚ ਸੋਧ ਲਈ ਉਹਨਾਂ ਦੀ ਬੇਨਤੀ ਪ੍ਰਵਾਨ ਕਰਨ ‘ਤੇ ਨਿਤਿਨ ਗਡਕਰੀ ਦਾ ਧੰਨਵਾਦ

ਸ੍ਰੀਮਤੀ ਬਾਦਲ ਨੇ ਇਹ ਵੀ ਕਿਹਾ ਕਿ ਪ੍ਰਸਤਾਵਿਤ ਹਾਈਵੇ ਨਾਲ ਧਾਰਮਿਕ ਸੈਰ ਸਪਾਟਾ ਵੱਡੀ ਪੱਧਰ ‘ਤੇ ਪ੍ਰਫੁੱਲਤ ਹੋਵੇਗਾ ਕਿਉਂਕਿ ਇਸ ਨਾਲ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੇ ਮਾਤਾ ਵੈਸ਼ਨੋ ਦੇਵੀ ਕੱਟੜਾ ਵਿਚਾਲੇ ਸਿੱਧਾ ਸੰਪਰਕ ਬਣ ਜਾਵੇਗਾ। ਉਹਨਾਂ ਕਿਹਾ ਕਿ ਨਵੇਂ ਸਿੱਖ ਸਰਕਟ ਨਾਲ ਸਿੱਖ ਗੁਰੂ ਸਾਹਿਬਾਨ ਨਾਲ ਜੁੜੇ ਅਹਿਮ ਸਿੱਖ ਗੁਰਧਾਮਾਂ ਦੇ ‘ਖੁਲ•ੇ ਦਰਸ਼ਨ ਦੀਵਾਰ’ ਹੋ ਸਕਣਗੇ ਤੇ ਅੰਮ੍ਰਿਤਸਰ ਦੇ ਅਰਥਚਾਰੇ ਨੂੰ ਵੀ ਹੁਲਾਰਾ ਮਿਲੇਗਾ।
-PTCNews