ਅੰਦੋਲਨ ‘ਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਪਹੁੰਚੇ ਹਰਸਿਮਰਤ ਕੌਰ ਬਾਦਲ

ਕਾਲੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਦੇਸ਼ ਭਰ ਦੇ ਕਿਸਾਨ ਅੱਜ ਸੜਕਾਂ ‘ਤੇ ਹਨ। ਦਿੱਲੀ ਦੀਆਂ ਸਰਹੱਦਾਂ ‘ਤੇ ਹੱਕਾਂ ਦੀ ਲੜਾਈ ਲੜਦੇ ਹੋਏ ਸ਼ਹੀਦੀਆਂ ਪਾ ਰਹੇ ਹਨ। ਇਹਨਾਂ ਸ਼ਹੀਦ ਕਿਸਾਨਾਂ ‘ਚ ਬੀਤੇ ਦਿਨੀਂ ਹਿੱਸਾ ਰਹੇ ਅੰਦੋਲਨਕਾਰੀ ਕਿਸਾਨਾਂ ਦੀ ਮੌਤ ਹੋ ਗਈ ਜਿੰਨਾ ਵਿਚ ਜ਼ਿਲ੍ਹਾ ਬਠਿੰਡਾ ਤੋਂ ਸ਼ਹੀਦ ਮਨਪ੍ਰੀਤ ਸਿੰਘ, ਪਿੰਡ ਮੰਡੀ ਕਲਾਂ (22 ਸਾਲ), ਜਸ਼ਨਪ੍ਰੀਤ ਸਿੰਘ, ਪਿੰਡ ਚਾਉਕੇ (18 ਸਾਲ) ਅਤੇ ਸ. ਅਮਰ ਸਿੰਘ ਪਿੰਡ ਬੁਗਰਾ (45 ਸਾਲ) ਸ਼ਾਮਿਲ ਸਨ। ਇਹਨਾਂ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰ ਅਫਸੋਸ ਜ਼ਾਹਿਰ ਕਰਨ ਲਈ ਅੱਜ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਪੀੜਤਾਂ ਦੇ ਘਰ ਪਹੁੰਚੇ ਅਤੇ ਉਹਨਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ।

Image may contain: 6 people, people sitting

ਇਸ ਮੌਕੇ ਪਰਿਵਾਰਾਂ ਨੂੰ ਹੌਸਲਾ ਦਿੰਦੇ ਹੋਏ ਇਸ ਗੱਲ ਦਾ ਭਰੋਸਾ ਦਿੱਤਾ ਕਿ ਸ਼੍ਰੋਮਣੀ ਅਕਾਲੀ ਦਲ ਪਹਿਲੇ ਦਿਨ ਤੋਂ ਕਿਸਾਨਾਂ ਦੇ ਹੱਕ ‘ਚ ਰਿਹਾ ਹੈ ਅਤੇ ਹੁਣ ਵੀ ਨਿਰੰਤਰ ਕੋਸ਼ਿਸ਼ਾਂ ਕਰ ਰਹੇ ਹਾਂ ਕਿ ਕਿਸਾਨ ਅੰਦੋਲਨ ਛੇਤੀ ਫ਼ਤਿਹ ਹੋਵੇ ਅਤੇ ਹੋਰ ਕਿਸਾਨਾਂ ਦੀਆਂ ਸ਼ਹੀਦੀਆਂ ਨਾ ਹੋਣ। ਇਸ ਦੇ ਲਈ ਜਿੰਨਾ ਚਿਰ ਇਹ ਕਾਲੇ ਕਾਨੂੰਨ ਰੱਦ ਨਹੀਂ ਹੁੰਦੇ ਸ਼੍ਰੋਮਣੀ ਅਕਾਲੀ ਦਲ ਅਵਾਮ ਦੇ ਨਾਲ ਖੜ੍ਹਾ ਹੈ।

ਹੋਰ ਪੜ੍ਹੋ : ਜਲੰਧਰ ‘ਚ ਆਹਮੋ ਸਾਹਮਣੇ ਹੋਏ ਭਾਜਪਾ ਆਗੂ ਤੇ ਕਿਸਾਨ,ਬੈਰੀਕੇਡ ਤੋੜ ਕੀਤਾ ਹੰਗਾਮਾ

ਉਥੇ ਹੀ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਮਛਰਾਈ ਖੁਰਦ ਦੇ ਕਿਸਾਨ ਅਮਰਿੰਦਰ ਸਿੰਘ ਦੇ ਅੰਤਿਮ ਸੰਸਕਾਰ ‘ਚ ਸ਼ਾਮਿਲ ਹੋਏ ਅਤੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਕਿਸਾਨ ਆਗੂਆਂ ਨਾਲ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਸ.ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਉਨ੍ਹਾਂ ਨੂੰ ਅੰਤਿਮ ਵਿਦਾਈ ਦਿੱਤੀ ਅਤੇ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਉਹ ਵਿੱਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਦੇਣ।Image may contain: 10 people, people sitting and hatਦੱਸ ਦੇਈਏ ਕਿ ਖੇਤੀ ਕਾਨੂੰਨਾਂ ਖ਼ਿਲਾਫ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਕਿਸਾਨ ਦਿੱਲੀ ਦੀਆਂ ਸਰਹੱਦਾਂ ’ਤੇ ਕੜਾਕੇ ਦੀ ਠੰਡ ’ਚ ਡਟੇ ਹੋਏ ਹਨ। ਅੱਜ ਇਹ ਅੰਦੋਲਨ 46ਵੇਂ ਦਿਨ ’ਚ ਪ੍ਰਵੇਸ਼ ਕਰ ਗਿਆ ਹੈ।

ਹੋਰ ਪੜ੍ਹੋ : ਕਿਸਾਨੀ ਅੰਦੋਲਨ ਨੂੰ ਲੈਕੇ ਸੁਖਬੀਰ ਬਾਦਲ ਨੇ ਘੇਰੀ ਕੈਪਟਨ ਸਰਕਾਰ

Image may contain: one or more people, people dancing, fire, night and outdoor

ਤਿੰਨੋਂ ਖੇਤੀ ਕਾਨੂੰਨਾਂ ਖ਼ਿਲਾਫ ਇਕ ਮਹੀਨੇ ਤੋਂ ਵੱਧ ਸਮੇਂ ਤੋਂ ਜਾਰੀ ਅੰਦੋਲਨ ਨੂੰ ਖ਼ਤਮ ਕਰਨ ਲਈ ਸਰਕਾਰਾਂ ਅਤੇ ਕਿਸਾਨਾਂ ਵਿਚਾਲੇ 8ਵੇਂ ਦੌਰ ਦੀ ਗੱਲਬਾਤ ਵੀ ਬੇਸਿੱਟਾ ਰਹੀ। ਸਰਕਾਰ ਨੇ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਖਾਰਜ ਕਰ ਦਿੱਤਾ ਹੈ, ਜਦਕਿ ਕਿਸਾਨ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ’ਤੇ ਅੜ੍ਹੇ ਹੋਏ ਹਨ। ਹੁਣ ਅਗਲੀ ਬੈਠਕ 15 ਜਨਵਰੀ ਨੂੰ ਹੋਵੇਗੀ।