Fri, Sep 4, 2026
Whatsapp

ਚੰਡੀਗੜ੍ਹ 'ਚ ਹਰਿਆਣਾ ਵਿਧਾਨ ਸਭਾ ਦੀ ਇਮਾਰਤ ਨਹੀਂ ਬਣਨ ਦਿੱਤੀ ਜਾਵੇਗੀ : ਚੇਤਨ ਸਿੰਘ ਜੌੜੇਮਾਜਰਾ

Reported by:  PTC News Desk  Edited by:  Ravinder Singh -- July 10th 2022 02:58 PM
ਚੰਡੀਗੜ੍ਹ 'ਚ ਹਰਿਆਣਾ ਵਿਧਾਨ ਸਭਾ ਦੀ ਇਮਾਰਤ ਨਹੀਂ ਬਣਨ ਦਿੱਤੀ ਜਾਵੇਗੀ : ਚੇਤਨ ਸਿੰਘ ਜੌੜੇਮਾਜਰਾ

ਚੰਡੀਗੜ੍ਹ 'ਚ ਹਰਿਆਣਾ ਵਿਧਾਨ ਸਭਾ ਦੀ ਇਮਾਰਤ ਨਹੀਂ ਬਣਨ ਦਿੱਤੀ ਜਾਵੇਗੀ : ਚੇਤਨ ਸਿੰਘ ਜੌੜੇਮਾਜਰਾ

ਚੰਡੀਗੜ੍ਹ : ਹਰਿਆਣਾ ਸਰਕਾਰ ਨੂੰ ਚੰਡੀਗੜ੍ਹ ਵਿੱਚ ਵਿਧਾਨ ਸਭਾ ਦੀ ਇਮਾਰਤ ਨਹੀਂ ਬਣਾਉਣ ਦਿੱਤੀ ਜਾਵੇਗੀ। ਇਹ ਐਲਾਨ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਹਰਿਆਣਾ ਪੰਚਕੂਲਾ, ਫਰੀਦਾਬਾਦ ਜਾਂ ਕੁਰੂਕਸ਼ੇਤਰ ਵਿੱਚ ਵਿਧਾਨ ਸਭਾ ਭਵਨ ਬਣਾਉਣਾ ਚਾਹੁੰਦਾ ਹਨ ਤਾਂ ਬਣਾ ਲੈਣ। ਜੌੜੇਮਾਜਰਾ ਨੇ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਹੈ ਅਤੇ ਪੰਜਾਬ ਦਾ ਹੀ ਰਹੇਗਾ। ਪੰਜਾਬ ਤੋਂ ਹਰਿਆਣਾ ਵੀ ਗਿਆ ਹੈ। ਚੰਡੀਗੜ੍ਹ ਪਹਿਲਾਂ ਹੀ ਪੰਜਾਬ ਦਾ ਹੈ। ਵਿਧਾਨ ਸਭਾ ਦੀ ਇਮਾਰਤ ਵੀ ਪੰਜਾਬ ਦੀ ਹੈ, ਹਰਿਆਣੇ ਨੂੰ ਭਾਈਚਾਰਕ ਸਾਂਝ ਵਜੋਂ ਦਿੱਤੀ ਗਈ ਹੈ। ਚੰਡੀਗੜ੍ਹ 'ਚ ਹਰਿਆਣਾ ਵਿਧਾਨ ਸਭਾ ਦੀ ਇਮਾਰਤ ਨਹੀਂ ਬਣਨ ਦਿੱਤੀ ਜਾਵੇਗੀ : ਚੇਤਨ ਸਿੰਘ ਜੌੜੇਮਾਜਰਾ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕੱਲ੍ਹ ਕਿਹਾ ਸੀ ਕਿ ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤ ਬਣਾਈ ਜਾਵੇਗੀ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੌਜੂਦਾ ਸਮੇਂ ਵਿੱਚ ਹਰਿਆਣਾ ਤੇ ਪੰਜਾਬ ਵਿਧਾਨ ਸਭਾ ਇੱਕੋ ਇਮਾਰਤ ਦੇ ਕੰਪਲੈਕਸ ਵਿੱਚ ਚੱਲ ਰਹੀ ਹੈ। ਖੱਟਰ ਦਾ ਬਿਆਨ ਆਉਂਦੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਕੇਂਦਰ ਤੋਂ ਜ਼ਮੀਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਵੱਖ ਕਰਨ ਲਈ ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਵਿੱਚ ਜ਼ਮੀਨ ਦਿੱਤੀ ਜਾਵੇ। ਚੰਡੀਗੜ੍ਹ 'ਚ ਹਰਿਆਣਾ ਵਿਧਾਨ ਸਭਾ ਦੀ ਇਮਾਰਤ ਨਹੀਂ ਬਣਨ ਦਿੱਤੀ ਜਾਵੇਗੀ : ਚੇਤਨ ਸਿੰਘ ਜੌੜੇਮਾਜਰਾਜ਼ਿਕਰਯੋਗ ਹੈ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ 'ਚ ਹਰਿਆਣਾ ਨੂੰ ਅਹਿਮ ਤੋਹਫ਼ਾ ਦਿੱਤਾ ਸੀ। ਸ਼ਾਹ ਨੇ ਹਰਿਆਣਾ ਵਿਧਾਨ ਸਭਾ ਲਈ ਇਕ ਹੋਰ ਇਮਾਰਤ ਬਣਾਉਣ ਲਈ ਚੰਡੀਗੜ੍ਹ 'ਚ ਵਾਧੂ ਜ਼ਮੀਨ ਦੇਣ ਦਾ ਐਲਾਨ ਕੀਤਾ ਸੀ। ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ 'ਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਹਰਿਆਣਾ ਨਾਲ ਸਬੰਧਤ ਕਈ ਮੁੱਦੇ ਉਠਾਏ ਸਨ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੱਡਾ ਐਲਾਨ ਕੀਤਾ ਸੀ ਕਿ ਹਰਿਆਣਾ ਦੇ ਵਿਧਾਨ ਸਭਾ ਲਈ ਚੰਡੀਗੜ੍ਹ 'ਚ ਵਾਧੂ ਜ਼ਮੀਨ ਦਿੱਤੀ ਜਾਵੇਗੀ। ਗ੍ਰਹਿ ਮੰਤਰੀ ਦੇ ਇਸ ਐਲਾਨ ਨਾਲ ਹੁਣ ਹਰਿਆਣਾ ਦੀ ਵੱਖਰੀ ਵਿਧਾਨ ਸਭਾ ਹੋਵੇਗੀ। ਇਸ ਬਾਬਤ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਵਲੋਂ ਸੋਸ਼ਲ ਮੀਡੀਆ 'ਤੇ ਪੋਸਟ ਸਾਂਝੀ ਕੀਤੀ ਗਈ ਸੀ, ਜਿਸ 'ਚ ਉਨ੍ਹਾਂ ਲਿਖਿਆ ਕਿ ਹਰਿਆਣਾ ਵਿਧਾਨ ਸਭਾ ਲਈ ਵੱਖਰੇ ਭਵਨ ਦੀ ਸਾਡੀ ਮੰਗ ਨੂੰ ਪੂਰਾ ਕਰਦੇ ਹੋਏ ਅੱਜ ਅਮਿਤ ਸ਼ਾਹ ਨੇ ਚੰਡੀਗੜ੍ਹ 'ਚ ਵਿਧਾਨ ਸਭਾ ਲਈ ਵਾਧੂ ਜ਼ਮੀਨ ਦੇਣ ਦਾ ਐਲਾਨ ਕੀਤਾ ਸੀ। ਮੈਂ ਸਾਰੇ ਹਰਿਆਣਾ ਵਾਸੀਆਂ ਵੱਲੋਂ ਗ੍ਰਹਿ ਮੰਤਰੀ ਦਾ ਦਿਲੋਂ ਧੰਨਵਾਦ ਕਰਦਾ ਹਾਂ। ਇਹ ਵੀ ਪੜ੍ਹੋ : ਵਰ੍ਹਦੇ ਮੀਂਹ 'ਚ ਸੜਕ ਬਣਾਉਣ ਵਾਲੇ PWD ਦੇ 4 ਇੰਜੀਨੀਅਰ ਸਸਪੈਂਡ, ਵੀਡੀਓ ਵਾਇਰਲ ਤੋਂ ਬਾਅਦ ਪ੍ਰਸ਼ਾਸਨ ਨੇ ਲਿਆ ਨੋਟਿਸ
Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK