ਮੁੱਖ ਖਬਰਾਂ

ਹਰਿਆਣਾ ਵਿਧਾਨ ਸਭਾ ਚੋਣਾਂ: ਕਾਂਗਰਸ ਨੇ ਉਮੀਦਵਾਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ

By Jashan A -- October 03, 2019 11:17 am

ਹਰਿਆਣਾ ਵਿਧਾਨ ਸਭਾ ਚੋਣਾਂ: ਕਾਂਗਰਸ ਨੇ ਉਮੀਦਵਾਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ,ਸਿਰਸਾ: ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਜਿਸ ਦੌਰਾਨ ਸਿਆਸੀ ਪਾਰਟੀਆਂ ਵੱਲੋਂ 90 ਸੀਟਾਂ 'ਤੇ ਉਮੀਦਵਾਰ ਐਲਾਨੇ ਜਾ ਰਹੇ ਹਨ। ਜਿਸ ਦੇ ਤਹਿਤ ਕਾਂਗਰਸ ਵੱਲੋਂ ਵੀ ਅੱਜ 84 ਸੀਟਾਂ 'ਤੇ ਉਮੀਦਵਾਰ ਐਲਾਨ ਦਿੱਤੇ ਗਏ ਹਨ।

Congressਕਾਂਗਰਸ ਨੇ ਕਾਫੀ ਸਲਾਹ-ਮਸ਼ਵਰੇ ਤੋਂ ਬਾਅਦ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਹੈ, ਜਿਸ 'ਚ ਸੀਨੀਅਰ ਨੇਤਾਵਾਂ ਭੁਪਿੰਦਰ ਸਿੰਘ ਹੁੱਡਾ, ਰਣਦੀਪ ਸੁਰਜੇਵਾਲਾ ਅਤੇ ਕੁਲਦੀਪ ਬਿਸ਼ਨੋਈ ਸਮੇਤ 84 ਲੋਕਾਂ ਦੇ ਨਾਂ ਹਨ।

ਹੋਰ ਪੜ੍ਹੋ: ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਜਾਰੀ ,ਪੋਲਿੰਗ ਬੂਥ 'ਚ ਇੱਕ ਅਧਿਕਾਰੀ ਦੀ ਮੌਤ, ਦੂਜਾ ਹਸਪਤਾਲ 'ਚ ਦਾਖਲ

Congressਸੂਤਰਾਂ ਦਾ ਕਹਿਣਾ ਹੈ ਕਿ ਬਾਕੀ 6 ਸੀਟਾਂ ਲਈ ਵੀਰਵਾਰ ਨੂੰ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਸਕਦਾ ਹੈ। ਉਮੀਦਵਾਰਾਂ ਦੀ ਪਹਿਲੀ ਸੂਚੀ ਵਿਚ ਮੁੱਖ ਨਾਂ ਸਾਬਕਾ ਮੁੱਖ ਮੰਤਰੀ ਹੁੱਡਾ ਦਾ ਹੈ, ਜਿਨ੍ਹਾਂ ਨੂੰ ਗੜ੍ਹੀ ਸਾਂਪਲਾ ਕਿਲੋਈ ਸੀਟ ਤੋਂ ਉਮੀਦਵਾਰ ਐਲਾਨਿਆ ਗਿਆ ਹੈ।

Congressਕਾਂਗਰਸ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਕੈਥਲ ਵਿਧਾਨ ਸਭਾ ਖੇਤਰ ਤੋਂ ਚੋਣ ਲੜਨਗੇ। ਜ਼ਿਕਰਯੋਗ ਹੈ ਕਿ ਹਰਿਆਣਾ ਵਿਧਾਨ ਸਭਾ ਚੋਣਾਂ ਲਈ 21 ਅਕਤੂਬਰ ਨੂੰ ਵੋਟਾਂ ਪਾਈਆਂ ਜਾਣਗੀਆਂ, ਜਿਨ੍ਹਾਂ ਦੇ ਨਤੀਜੇ 24 ਅਕਤੂਬਰ ਨੂੰ ਐਲਾਨੇ ਜਾਣਗੇ।

-PTC News

  • Share