ਹਰਿਆਣਾ ਵਿਧਾਨ ਸਭਾ ਚੋਣਾਂ: ਅਕਾਲੀ ਦਲ ਅਗਲੇ 2 ਦਿਨਾਂ 'ਚ ਕਰੇਗਾ ਟਿਕਟਾਂ ਦਾ ਐਲਾਨ: ਸਿਕੰਦਰ ਸਿੰਘ ਮਲੂਕਾ

By Jashan A - September 30, 2019 11:09 am

ਹਰਿਆਣਾ ਵਿਧਾਨ ਸਭਾ ਚੋਣਾਂ: ਅਕਾਲੀ ਦਲ ਅਗਲੇ 2 ਦਿਨਾਂ 'ਚ ਕਰੇਗਾ ਟਿਕਟਾਂ ਦਾ ਐਲਾਨ: ਸਿਕੰਦਰ ਸਿੰਘ ਮਲੂਕਾ,ਫਤਿਹਾਬਾਦ: ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਖ-ਵੱਖ ਪਾਰਟੀਆਂ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਆਪਣੇ-ਆਪਣੇ ਉਮੀਦਵਾਰ ਚੋਣ ਮੈਦਾਨ 'ਚ ਉਤਾਰੇ ਜਾ ਰਹੇ ਹਨ।

Akali Dal 2ਅਜਿਹੇ 'ਚ ਸ਼੍ਰੋਮਣੀ ਅਕਾਲੀ ਦਲ ਨੇ ਵੀ ਚੋਣਾਂ ਨੂੰ ਲੈ ਕੇ ਕਮਰ ਕਸ ਲਈ ਹੈ। ਜਿਸ ਦੌਰਾਨ ਹਰਿਆਣਾ 'ਚ ਬੈਠਕਾਂ ਦਾ ਦੌਰ ਚੱਲ ਰਿਹਾ ਹੈ। ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਹਰਿਆਣਾ ਦੇ ਫਤਿਹਾਬਾਦ ਦੌਰੇ 'ਤੇ ਸਨ, ਜਿਥੇ ਉਹਨਾਂ ਨੇ ਪਾਰਟੀ ਦੇ ਵਰਕਰਾਂ ਨਾਲ ਮੀਟਿੰਗ ਕੀਤੀ।

ਹੋਰ ਪੜ੍ਹੋ: ਮੌੜ ਮੰਡੀ ਬੰਬ ਧਮਾਕਾ ਮਾਮਲਾ :ਹਾਈਕੋਰਟ ਵੱਲੋਂ ਐੱਸ.ਆਈ.ਟੀ. ਨੂੰ ਸਟੇਟਸ ਰਿਪੋਰਟ ਪੇਸ਼ ਕਰਨ ਦੇ ਹੁਕਮ

ਇਸ ਮੌਕੇ ਉਹਨਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੀਜੇਪੀ ਵੱਲੋਂ ਸੀਟਾਂ ਦੀ ਵੰਡ ਨੂੰ ਲੈ ਕੇ ਲਗਾਤਾਰ ਸਮਾਂ ਮੰਗਿਆ ਜਾ ਰਿਹਾ ਸੀ, ਪਰ ਸੀਟਾਂ ਦੀ ਵੰਡ ਨੂੰ ਲੈ ਕੇ ਕੁਝ ਵੀ ਫਾਈਨਲ ਨਹੀਂ ਕੀਤਾ ਜਾ ਰਿਹਾ ਸੀ। ਜਿਸ ਤੋਂ ਬਾਅਦ ਅਕਾਲੀ ਦਲ ਨੇ ਬੀਜੇਪੀ ਤੋਂ ਅਲੱਗ ਚੋਣ ਲੜਨ ਦਾ ਫੈਸਲਾ ਕੀਤਾ।

Akali Dal 3ਮਲੂਕਾ ਨੇ ਅੱਗੇ ਕਿਹਾ ਕਿ ਅਕਾਲੀ ਦਲ ਛੋਟੀਆਂ ਪਾਰਟੀਆਂ ਨਾਲ ਗਠਜੋੜ ਕਰਕੇ ਹਰਿਆਣਾ 'ਚ ਚੋਣ ਲੜੇਗਾਅਤੇ ਉਹ ਗਠਜੋੜ ਲਈ ਹਰਿਆਣਾ ਵਿਚ ਤਿੰਨ ਰਾਜਨੀਤਿਕ ਪਾਰਟੀਆਂ ਨਾਲ ਗੱਲਬਾਤ ਕਰ ਰਹੇ ਹਨ। ਅਗਲੇ 2 ਦਿਨਾਂ 'ਚ ਸੀਟਾਂ ਵੰਡੀਆਂ ਜਾਣ 'ਤੇ ਸਾਰਿਆਂ ਨੂੰ ਦੱਸ ਦਿੱਤਾ ਜਾਵੇਗਾ।

Akali Dal 4ਜ਼ਿਕਰਯੋਗ ਹੈ ਕਿ ਹਰਿਆਣਾ ਵਿਧਾਨ ਸਭਾ ਚੋਣਾਂ ਲਈ 21 ਅਕਤੂਬਰ ਨੂੰ ਵੋਟਾਂ ਪਾਈਆਂ ਜਾਣਗੀਆਂ। ਜਿਨ੍ਹਾਂ ਦੇ ਨਤੀਜੇ 24 ਅਕਤੂਬਰ ਨੂੰ ਐਲਾਨੇ ਜਾਣਗੇ।

-PTC News

adv-img
adv-img