ਹਰਿਆਣਾ ਵਿਧਾਨ ਸਭਾ ਚੋਣਾਂ: ਸਾਬਕਾ ਹਾਕੀ ਖਿਡਾਰੀ ਸੰਦੀਪ ਸਿੰਘ ਨੇ ਆਪਣੇ ਵੋਟ ਹੱਕ ਦਾ ਕੀਤਾ ਇਸਤੇਮਾਲ

Sandeep Singh

ਹਰਿਆਣਾ ਵਿਧਾਨ ਸਭਾ ਚੋਣਾਂ: ਸਾਬਕਾ ਹਾਕੀ ਖਿਡਾਰੀ ਸੰਦੀਪ ਸਿੰਘ ਨੇ ਆਪਣੇ ਵੋਟ ਹੱਕ ਦਾ ਕੀਤਾ ਇਸਤੇਮਾਲ,ਕੁਰੂਕਸ਼ੇਤਰ: ਹਰਿਆਣਾ ਵਿਧਾਨ ਸਭਾ ਦੀਆਂ 90 ਸੀਟਾਂ ਲਈ ਅੱਜ ਸਵੇਰ ਤੋਂ ਵੋਟਿੰਗ ਹੋ ਰਹੀ ਹੈ। ਜਿਸ ਦੌਰਾਨ ਚੋਣ ਕਮਿਸ਼ਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਸਵੇਰ ਤੋਂ ਪੋਲਿੰਗ ਸਟੇਸ਼ਨਾਂ ਦੇ ਬਾਹਰ ਲੋਕਾਂ ਦੀਆਂ ਲੰਮੀਆਂ ਕਤਾਰਾਂ ਲੱਗੀਆਂ ਹੋਈਆਂ ਹਨ ਤੇ ਲਗਾਤਾਰ ਲੋਕ ਆਪਣੇ ਜਮਹੂਰੀ ਹੱਕ ਦਾ ਇਸਤੇਮਾਲ ਕਰ ਰਹੇ ਹਨ।

ਇਸ ਦੌਰਾਨ ਪਿਹੋਵਾ ਤੋਂ ਭਾਜਪਾ ਦੇ ਉਮੀਦਵਾਰ ਅਤੇ ਸਾਬਕਾ ਹਾਕੀ ਖਿਡਾਰੀ ਸੰਦੀਪ ਸਿੰਘ ਨੇ ਕੁਰੂਕਸ਼ੇਤਰ ਵਿਖੇ ਇੱਕ ਪੋਲਿੰਗ ਬੂਥ ‘ਤੇ ਆਪਣੇ ਵੋਟ ਹੱਕ ਦਾ ਇਸਤੇਮਾਲ ਕੀਤਾ।

ਹੋਰ ਪੜ੍ਹੋ: ਮਹਾਰਾਸ਼ਟਰ ਵਿਧਾਨ ਸਭਾ ਚੋਣਾਂ: ਨਾਗਪੁਰ ‘ਚ ਨਿਤਿਨ ਗਡਕਰੀ ਅਤੇ ਉਨ੍ਹਾਂ ਦੀ ਪਤਨੀ ਨੇ ਕੀਤਾ ਵੋਟ ਹੱਕ ਦਾ ਇਸਤੇਮਾਲ

ਦੱਸਣਯੋਗ ਹੈ ਕਿ ਸਵੇਰ ਦੇ ਸਮੇਂ ਪੇਂਡੂ ਖੇਤਰਾਂ ‘ਚ ਠੰਡ ਅਤੇ ਧੁੰਦ ਕਾਰਨ ਸ਼ੁਰੂਆਤ ‘ਚ ਵੋਟਿੰਗ ਕੇਂਦਰਾਂ ‘ਤੇ ਵੋਟਰ ਘੱਟ ਗਿਣਤੀ ‘ਚ ਦੇਖੇ ਗਏ ਪਰ ਸੂਰਜ ਚੜ੍ਹਨ ਦੇ ਨਾਲ ਪਿੰਡ ਅਤੇ ਸ਼ਹਿਰੀ ਖੇਤਰਾਂ ‘ਚ ਵੋਟਿੰਗ ਕੇਂਦਰਾਂ ‘ਤੇ ਵੋਟਰਾਂ ਦੀ ਗਿਣਤੀ ਵਧਦੀ ਦੇਖੀ ਗਈ। ਵੋਟਿੰਗ ਸ਼ਾਮ 6 ਵਜੇ ਤੱਕ ਚੱਲੇਗੀ, ਜਿਸ ‘ਚ ਕਈ ਦਿੱਗਜਾਂ ਸਮੇਤ 1169 ਉਮੀਦਵਾਰਾਂ ਦੀ ਸਿਆਸੀ ਕਿਸਮਤ ਦਾ ਫੈਸਲਾ ਹੋਵੇਗਾ।

-PTC News