ਪਾਰਟੀ ਨੇ ਹਰਿਆਣਾ ਵਿਚ ਵਿਧਾਨ ਸਭਾ ਚੋਣਾਂ ਲੜਨ ਲਈ ਪੂਰੀ ਤਿਆਰੀ ਕਰ ਲਈ ਹੈ : ਬਲਵਿੰਦਰ ਸਿੰਘ ਭੂੰਦੜ

By Shanker Badra - September 30, 2019 4:09 pm

ਪਾਰਟੀ ਨੇ ਹਰਿਆਣਾ ਵਿਚ ਵਿਧਾਨ ਸਭਾ ਚੋਣਾਂ ਲੜਨ ਲਈ ਪੂਰੀ ਤਿਆਰੀ ਕਰ ਲਈ ਹੈ : ਬਲਵਿੰਦਰ ਸਿੰਘ ਭੂੰਦੜ:ਨਵੀਂ ਦਿੱਲੀ : ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਅਖਾੜਾ ਪੂਰੀ ਤਰ੍ਹਾਂ ਭਖ ਚੁੱਕਿਆ ਹੈ। ਇਸ ਦੌਰਾਨ ਵੱਖ-ਵੱਖ ਪਾਰਟੀਆਂ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਆਪਣੇ-ਆਪਣੇ ਉਮੀਦਵਾਰ ਚੋਣ ਮੈਦਾਨ ‘ਚ ਉਤਾਰੇ ਜਾ ਰਹੇ ਹਨ ,ਓਥੇ ਹੀ ਸ਼੍ਰੋਮਣੀ ਅਕਾਲੀ ਦਲ ਨੇ ਵੀ ਇਨ੍ਹਾਂ ਚੋਣਾਂ ਨੂੰ ਲੈ ਕੇ ਕਮਰ ਕਸ ਲਈ ਹੈ। ਜਿਸ ਦੌਰਾਨ ਹਰਿਆਣਾ ‘ਚ ਮੀਟਿੰਗਾਂ ਦਾ ਦੌਰ ਚੱਲ ਰਿਹਾ ਹੈ।

Haryana Assembly elections Balwinder Singh Bhunder Statement ਪਾਰਟੀ ਨੇ ਹਰਿਆਣਾ ਵਿਚ ਵਿਧਾਨ ਸਭਾ ਚੋਣਾਂ ਲੜਨ ਲਈ ਪੂਰੀ ਤਿਆਰੀ ਕਰ ਲਈ ਹੈ : ਬਲਵਿੰਦਰ ਸਿੰਘ ਭੂੰਦੜ

ਸ਼੍ਰੋਮਣੀ ਅਕਾਲੀ ਦਲ ਦੇ ਹਰਿਆਣਾ ਇੰਚਾਰਜ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਅਸੀਂ ਚੋਣਾਂ ਲੜਨ ਲਈ ਤਿਆਰ ਹਾਂ। ਉਨ੍ਹਾਂ ਕਿਹਾ ਕਿ ਪਾਰਟੀ ਨੇ ਹਰਿਆਣਾ ਵਿਚ ਵਿਧਾਨ ਸਭਾ ਚੋਣਾਂ ਲੜਨ ਲਈ ਪੂਰੀ ਤਿਆਰੀ ਕਰ ਲਈ ਹੈ ਅਤੇ ਲੋਕ ਲਗਾਤਾਰ ਸਾਡੇ ਨਾਲ ਸੰਪਰਕ ਕਰ ਰਹੇ ਹਨ।

Haryana Assembly elections Balwinder Singh Bhunder Statement ਪਾਰਟੀ ਨੇ ਹਰਿਆਣਾ ਵਿਚ ਵਿਧਾਨ ਸਭਾ ਚੋਣਾਂ ਲੜਨ ਲਈ ਪੂਰੀ ਤਿਆਰੀ ਕਰ ਲਈ ਹੈ : ਬਲਵਿੰਦਰ ਸਿੰਘ ਭੂੰਦੜ

ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਪਾਰਟੀ ਨੂੰ ਉਮੀਦਵਾਰਾਂ ਦੀਆਂ ਅਰਜ਼ੀਆਂ ਮਿਲ ਰਹੀਆਂ ਹਨ। ਜਲਦੀ ਹੀ ਪਾਰਟੀ ਆਪਣੇ ਉਮੀਦਵਾਰਾਂ ਦਾ ਐਲਾਨ ਕਰੇਗੀ। ਉਸਨੇ ਕਿਹਾ ਕਿ ਅਸੀਂ ਬਹੁਤ ਸਾਰੇ ਲੋਕਾਂ ਨਾਲ ਗੱਲ ਕਰ ਰਹੇ ਹਾਂ, ਅਸੀਂ ਲੋਕਾਂ ਨੂੰ ਆਪਣੇ ਵਿਚਾਰਾਂ ਨਾਲ ਵੇਖ ਰਹੇ ਹਾਂ, ਜਲਦੀ ਹੀ ਸਭ ਕੁਝ ਸਪਸ਼ਟ ਹੋ ਜਾਵੇਗਾ।

Haryana Assembly elections Balwinder Singh Bhunder Statement ਪਾਰਟੀ ਨੇ ਹਰਿਆਣਾ ਵਿਚ ਵਿਧਾਨ ਸਭਾ ਚੋਣਾਂ ਲੜਨ ਲਈ ਪੂਰੀ ਤਿਆਰੀ ਕਰ ਲਈ ਹੈ : ਬਲਵਿੰਦਰ ਸਿੰਘ ਭੂੰਦੜ

ਜ਼ਿਕਰਯੋਗ ਹੈ ਕਿ ਹਰਿਆਣਾ ਵਿਧਾਨ ਸਭਾ ਚੋਣਾਂ ਲਈ 21 ਅਕਤੂਬਰ ਨੂੰ ਵੋਟਾਂ ਪਾਈਆਂ ਜਾਣਗੀਆਂ। ਜਿਨ੍ਹਾਂ ਦੇ ਨਤੀਜੇ 24 ਅਕਤੂਬਰ ਨੂੰ ਐਲਾਨੇ ਜਾਣਗੇ।
-PTCNews

adv-img
adv-img