Wed, Apr 24, 2024
Whatsapp

ਹਰਿਆਣਾ ਵਿਧਾਨ ਸਭਾ ਚੋਣਾਂ : ਸੁਖਬੀਰ ਬਾਦਲ ਨੇ ਕਾਲਾਂਵਾਲੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਜਿੰਦਰ ਸਿੰਘ ਦੇਸੂ ਜੋਧਾ ਦੇ ਹੱਕ 'ਚ ਕੀਤੀ ਚੋਣ ਰੈਲੀ

Written by  Shanker Badra -- October 12th 2019 12:47 PM
ਹਰਿਆਣਾ ਵਿਧਾਨ ਸਭਾ ਚੋਣਾਂ : ਸੁਖਬੀਰ ਬਾਦਲ ਨੇ ਕਾਲਾਂਵਾਲੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਜਿੰਦਰ ਸਿੰਘ ਦੇਸੂ ਜੋਧਾ ਦੇ ਹੱਕ 'ਚ ਕੀਤੀ ਚੋਣ ਰੈਲੀ

ਹਰਿਆਣਾ ਵਿਧਾਨ ਸਭਾ ਚੋਣਾਂ : ਸੁਖਬੀਰ ਬਾਦਲ ਨੇ ਕਾਲਾਂਵਾਲੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਜਿੰਦਰ ਸਿੰਘ ਦੇਸੂ ਜੋਧਾ ਦੇ ਹੱਕ 'ਚ ਕੀਤੀ ਚੋਣ ਰੈਲੀ

ਹਰਿਆਣਾ ਵਿਧਾਨ ਸਭਾ ਚੋਣਾਂ : ਸੁਖਬੀਰ ਬਾਦਲ ਨੇ ਕਾਲਾਂਵਾਲੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਜਿੰਦਰ ਸਿੰਘ ਦੇਸੂ ਜੋਧਾ ਦੇ ਹੱਕ 'ਚ ਕੀਤੀ ਚੋਣ ਰੈਲੀ:ਸਿਰਸਾ : ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਅਖਾੜਾ ਪੂਰੀ ਤਰ੍ਹਾਂ ਭਖ ਚੁੱਕਿਆ ਹੈ। ਇਸ ਦੌਰਾਨ ਜਿੱਥੇ ਵੱਖ-ਵੱਖ ਪਾਰਟੀਆਂ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਓਥੇ ਹੀ ਸ਼੍ਰੋਮਣੀ ਅਕਾਲੀ ਦਲ ਨੇ ਵੀ ਇਨ੍ਹਾਂ ਚੋਣਾਂ ਨੂੰ ਲੈ ਕੇ ਕਮਰ ਕਸ ਲਈ ਹੈ। ਇਸ ਦੌਰਾਨ ਉਮੀਦਵਾਰਾਂ ਨੇ ਵੀ ਆਪਣੀ ਚੋਣ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਸ ਦੇ ਤਹਿਤ ਕਾਲਾਂਵਾਲੀ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਇਨੈਲੋ ਦੇ ਸਾਂਝੇ ਉਮੀਦਵਾਰ ਰਜਿੰਦਰ ਸਿੰਘ ਦੇਸੂ ਜੋਧਾਵੱਲੋਂ ਵੀ ਚੋਣ ਮੁਹਿੰਮ ਤੇਜ਼ ਕਰ ਦਿੱਤੀ ਹੈ। [caption id="attachment_348980" align="aligncenter" width="300"]Haryana Assembly Elections: Sukhbir Badal Kalanwali SAD Candidate Rajinder Singh Desujodha favor Election rally ਹਰਿਆਣਾ ਵਿਧਾਨ ਸਭਾ ਚੋਣਾਂ : ਸੁਖਬੀਰ ਬਾਦਲ ਨੇ ਕਾਲਾਂਵਾਲੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਜਿੰਦਰ ਸਿੰਘ ਦੇਸੂ ਜੋਧਾਦੇ ਹੱਕ 'ਚ ਕੀਤੀ ਚੋਣ ਰੈਲੀ[/caption] ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਅੱਜ ਹਰਿਆਣੇ ਦੇ ਵੱਖ -ਵੱਖ ਪਿੰਡਾਂ ਵਿੱਚ ਆਪਣੇ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਪਹੁੰਚੇ ਹਨ। ਸੁਖਬੀਰ ਸਿੰਘ ਬਾਦਲ ਨੇ ਅੱਜ ਹਰਿਆਣਾ ਖੇਤਰ ਦੇ ਪਿੰਡ ਦੇਸੂ ਮਲਕਾਣਾ ਵਿਚ ਰਜਿੰਦਰ ਸਿੰਘ ਦੇਸੂ ਜੋਧਾ ਦੇ ਹੱਕ ਵਿੱਚ ਚੋਣ ਰੈਲੀ ਕੀਤੀ ਹੈ। ਇਸ ਦੌਰਾਨ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਰਜਿੰਦਰ ਸਿੰਘ ਦੇਸੂ ਜੋਧਾ ਨੂੰ ਜਿਤਾਉਣ ਲਈ ਲੋਕਾਂ ਨੂੰ ਅਪੀਲ ਕੀਤੀ ਹੈ। [caption id="attachment_348979" align="aligncenter" width="300"]Haryana Assembly Elections: Sukhbir Badal Kalanwali SAD Candidate Rajinder Singh Desujodha favor Election rally ਹਰਿਆਣਾ ਵਿਧਾਨ ਸਭਾ ਚੋਣਾਂ : ਸੁਖਬੀਰ ਬਾਦਲ ਨੇ ਕਾਲਾਂਵਾਲੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਜਿੰਦਰ ਸਿੰਘ ਦੇਸੂ ਜੋਧਾਦੇ ਹੱਕ 'ਚ ਕੀਤੀ ਚੋਣ ਰੈਲੀ[/caption] ਇਸ ਦੌਰਾਨ ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਲੋਕਾਂ ਨੂੰ ਪਹਿਲੀ ਵਾਰ ਪੈਨਸ਼ਨ ਓਦੋਂ ਮਿਲਣ ਲੱਗੀ ਸੀ ,ਜਦੋਂ ਦੇਵੀ ਲਾਲ ਜੀ ਮੁੱਖ ਮੰਤਰੀ ਸਨ ,ਓਸੇ ਤਰ੍ਹਾਂ ਪੰਜਾਬ ਵਿੱਚ ਵੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਸਮੇਂ ਪਹਿਲੀ ਵਾਰ ਲੋਕਾਂ ਨੂੰ ਪੈਨਸ਼ਨ ਮਿਲੀ ,ਜਦੋਂ ਉਹ ਮੁੱਖ ਮੰਤਰੀ ਸਨ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਮਰਹੂਮ ਮੁੱਖ ਮੰਤਰੀ ਦੇਵੀ ਲਾਲ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਆਪਣਾ ਸਾਰਾ ਜੀਵਨ ਹੀ ਲੋਕਾਂ ਦੀ ਸੇਵਾ ਲਈ ਲਗਾ ਦਿੱਤਾ। [caption id="attachment_348981" align="aligncenter" width="300"]Haryana Assembly Elections: Sukhbir Badal Kalanwali SAD Candidate Rajinder Singh Desujodha favor Election rally ਹਰਿਆਣਾ ਵਿਧਾਨ ਸਭਾ ਚੋਣਾਂ : ਸੁਖਬੀਰ ਬਾਦਲ ਨੇ ਕਾਲਾਂਵਾਲੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਜਿੰਦਰ ਸਿੰਘ ਦੇਸੂ ਜੋਧਾਦੇ ਹੱਕ 'ਚ ਕੀਤੀ ਚੋਣ ਰੈਲੀ[/caption] ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਰਿਆਣਾ ਚੋਣਾਂ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਇਸ ਵਾਰ ਸ਼੍ਰੋਮਣੀ ਅਕਾਲੀ ਦਲ ,ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਨਾਲ ਮਿਲ ਕੇ ਹਰਿਆਣਾ ਵਿਧਾਨ ਸਭਾ ਚੋਣਾਂ ਲੜ ਰਿਹਾ ਹੈ। ਜ਼ਿਕਰਯੋਗ ਹੈ ਕਿ ਹਰਿਆਣਾ ਵਿਧਾਨ ਸਭਾ ਚੋਣਾਂ ਲਈ 21 ਅਕਤੂਬਰ ਨੂੰ ਵੋਟਾਂ ਪਾਈਆਂ ਜਾਣਗੀਆਂ, ਜਿਨ੍ਹਾਂ ਦੇ ਨਤੀਜੇ 24 ਅਕਤੂਬਰ ਨੂੰ ਐਲਾਨੇ ਜਾਣਗੇ। -PTCNews


Top News view more...

Latest News view more...