ਹਰਿਆਣਾ ਵਿਧਾਨ ਸਭਾ ਚੋਣਾਂ: ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਦਲ ਉਮੀਦਵਾਰ ਕੁਲਵਿੰਦਰ ਸਿੰਘ ਕੁਨਾਲ ਦੇ ਹੱਕ ‘ਚ ਚੋਣ ਰੈਲੀ (ਤਸਵੀਰਾਂ)

Sad

ਹਰਿਆਣਾ ਵਿਧਾਨ ਸਭਾ ਚੋਣਾਂ: ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਦਲ ਉਮੀਦਵਾਰ ਕੁਲਵਿੰਦਰ ਸਿੰਘ ਕੁਨਾਲ ਦੇ ਹੱਕ ‘ਚ ਚੋਣ ਰੈਲੀ (ਤਸਵੀਰਾਂ),ਰਤੀਆ: ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਅਖਾੜਾ ਪੂਰੀ ਤਰ੍ਹਾਂ ਭਖ ਚੁੱਕਿਆ ਹੈ। ਜਿਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਚੋਣਾਂ ਨੂੰ ਲੈ ਕੇ ਕਮਰ ਕਸ ਲਈ ਹੈ।ਇਸ ਦੌਰਾਨ ਉਮੀਦਵਾਰਾਂ ਨੇ ਵੀ ਆਪਣੀ ਚੋਣ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਜਿਸ ਦੇ ਤਹਿਤ ਰਤੀਆ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਇਨੈਲੋ ਦੇ ਸਾਂਝੇ ਉਮੀਦਵਾਰ ਕੁਲਵਿੰਦਰ ਸਿੰਘ ਕੁਨਾਲ ਵੱਲੋਂ ਵੀ ਚੋਣ ਮੁਹਿੰਮ ਤੇਜ਼ ਕਰ ਦਿੱਤੀ ਹੈ।

Sadਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕੁਲਵਿੰਦਰ ਸਿੰਘ ਕੁਨਾਲ ਦੇ ਹੱਕ ‘ਚ ਚੋਣ ਪ੍ਰਚਾਰ ਕਰਨ ਲਈ ਫ਼ਤਿਹਾਬਾਦ ਦੇ ਪਿੰਡ ਦਰਿਆਪੁਰ ‘ਚ ਚੋਣ ਰੈਲੀ ਕਰਨ ਪਹੁੰਚੇ। ਇਸ ਮੌਕੇ ਉਹਨਾਂ ਨਾਲ ਪਾਰਟੀ ਦੇ ਕਈ ਦਿੱਗਜ ਆਗੂ ਅਤੇ ਵਰਕਰ ਮੌਜੂਦ ਸਨ।

ਹੋਰ ਪੜ੍ਹੋ:ਸਿੱਧੂ ਦੇ ਬਿਜਲੀ ਮੰਤਰੀ ਬਣਨ ‘ਤੇ ਬੋਲੇ ਮਜੀਠੀਆ, ਕਿਹਾ- ਪੰਜਾਬ ‘ਚ ਹੁਣ ਲੱਗਣਗੇ ਪਾਵਰ ਕੱਟ

ਰੈਲੀ ਨੂੰ ਸੰਬੋਧਨ ਕਰਦਿਆਂ ਉਹਨਾਂ ਭਗਵਾਨ ਵਾਲਮੀਕਿ ਜੀ ਦੀ ਜਯੰਤੀ ਦੀਆਂ ਵਧਾਈਆਂ ਦਿੱਤੀਆਂ। ਇਸ ਦੌਰਾਨ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕੁਲਵਿੰਦਰ ਸਿੰਘ ਕੁਨਾਲ ਨੂੰ ਜਿਤਾਉਣ ਲਈ ਲੋਕਾਂ ਨੂੰ ਅਪੀਲ ਕੀਤੀ।

ਇਸ ਮੌਕੇ ਉਹਨਾਂ ਨੇ ਮਰਹੂਮ ਮੁੱਖ ਮੰਤਰੀ ਦੇਵੀ ਲਾਲ ਜੀ ਅਤੇ ਪ੍ਰਕਾਸ਼ ਸਿੰਘ ਬਾਦਲ ਬਾਰੇ ਗੱਲ ਕਰਦਿਆਂ ਕਿਹਾ ਕਿ ਦੋਨੋਂ ਅਜਿਹੇ ਨੇਤਾ ਹਨ, ਜਿਨ੍ਹਾਂ ਨੇ ਆਪਣੀ ਪੂਰੀ ਜ਼ਿੰਦਗੀ ਤੁਹਾਡੇ ਲਈ ਲਗਾ ਦਿੱਤੀ ਤੇ ਉਹਨਾਂ ਹਮੇਸ਼ਾ ਲੋਕਾਂ ਦੀ ਲੜਾਈ ਲੜ੍ਹੀ ਹੈ।

Sadਦੱਸ ਦਈਏ ਕਿਇਸ ਵਾਰ ਸ਼੍ਰੋਮਣੀ ਅਕਾਲੀ ਦਲ ,ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਨਾਲ ਮਿਲ ਕੇ ਹਰਿਆਣਾ ਵਿਧਾਨ ਸਭਾ ਚੋਣਾਂ ਲੜ ਰਿਹਾ ਹੈ। ਜ਼ਿਕਰਯੋਗ ਹੈ ਕਿ ਹਰਿਆਣਾ ਵਿਧਾਨ ਸਭਾ ਚੋਣਾਂ ਲਈ 21 ਅਕਤੂਬਰ ਨੂੰ ਵੋਟਾਂ ਪਾਈਆਂ ਜਾਣਗੀਆਂ, ਜਿਨ੍ਹਾਂ ਦੇ ਨਤੀਜੇ 24 ਅਕਤੂਬਰ ਨੂੰ ਐਲਾਨੇ ਜਾਣਗੇ।

-PTC News