Advertisment

ਹਰਿਆਣਾ ਦੇ ਪਿਹੋਵਾ ਤੋਂ ਸਾਬਕਾ ਹਾਕੀ ਖਿਡਾਰੀ ਤੇ ਭਾਜਪਾ ਦੇ ਉਮੀਦਵਾਰ ਸੰਦੀਪ ਸਿੰਘ ਨੇ ਮਾਰੀ ਬਾਜ਼ੀ

author-image
Jashan A
Updated On
New Update
ਹਰਿਆਣਾ ਦੇ ਪਿਹੋਵਾ ਤੋਂ ਸਾਬਕਾ ਹਾਕੀ ਖਿਡਾਰੀ ਤੇ ਭਾਜਪਾ ਦੇ ਉਮੀਦਵਾਰ ਸੰਦੀਪ ਸਿੰਘ ਨੇ ਮਾਰੀ ਬਾਜ਼ੀ
Advertisment
ਹਰਿਆਣਾ ਦੇ ਪਿਹੋਵਾ ਤੋਂ ਸਾਬਕਾ ਹਾਕੀ ਖਿਡਾਰੀ ਤੇ ਭਾਜਪਾ ਦੇ ਉਮੀਦਵਾਰ ਸੰਦੀਪ ਸਿੰਘ ਨੇ ਮਾਰੀ ਬਾਜ਼ੀ,ਪਿਹੋਵਾ: ਹਰਿਆਣਾ ਵਿਧਾਨ ਸਭਾ ਦੀਆਂ 90 ਸੀਟਾਂ ‘ਤੇ ਹੋਈਆਂ ਚੋਣਾਂ ਦੇ ਨਤੀਜੇ ਲੱਗਭਗ ਸਾਹਮਣੇ ਆ ਚੁੱਕੇ ਹਨ। ਇਸ ਦੌਰਾਨ ਹਰਿਆਣਾ ਵਿਧਾਨ ਸਭਾ ਚੋਣਾਂ ‘ਚ ਭਾਜਪਾ ਅਤੇ ਕਾਂਗਰਸ ਵਿਚਾਲੇ ਕਾਂਟੇ ਦੀ ਟੱਕਰ ਚੱਲ ਰਹੀ ਹੈ ਅਤੇ ਇਨੈਲੋ ਤੋਂ ਵੱਖ ਹੋ ਕੇ ਨਵੀਂ ਪਾਰਟੀ (ਜਨਨਾਇਕ ਜਨਤਾ ਪਾਰਟੀ) ਬਣਾਉਣ ਵਾਲੇ ਦੁਸ਼ਯੰਤ ਚੌਟਾਲਾ ਕਿੰਗ ਮੇਕਰ ਦੇ ਤੌਰ ‘ਤੇ ਉਭਰੇ ਹਨ। Sandeep Singhਇਸ ਦੌਰਾਨ ਹੋਲੀ ਹੋਲੀ ਇੱਕ-ਇੱਕ ਕਰਕੇ ਚੋਣ ਨਤੀਜੇ ਸਾਹਮਣੇ ਆ ਰਹੇ ਹਨ ਤੇ ਵੱਖ ਵੱਖ ਪਾਰਟੀਆਂ ਦੇ ਉਮੀਦਵਾਰ ਜਿੱਤ ਹਾਸਲ ਕਰ ਰਹੇ ਹਨ। ਇਸ ਦੌਰਾਨ ਪਿਹੋਵਾ ਤੋਂ ਸਾਬਕਾ ਹਾਕੀ ਖਿਡਾਰੀ ਤੇ ਭਾਜਪਾ ਦੇ ਉਮੀਦਵਾਰ ਸੰਦੀਪ ਸਿੰਘ ਨੇ 5314 ਵੋਟਾਂ ਨਾਲ ਜਿੱਤ ਹਾਸਲ ਕੀਤੀ। ਹੋਰ ਪੜ੍ਹੋ: ਮਨੋਹਰ ਲਾਲ ਖੱਟਰ ਨੇ ਕਰਨਾਲ ਤੋਂ ਜਿੱਤੀ ਚੋਣ , ਮੁੱਖ ਮੰਤਰੀ ਦੀ ਕੁਰਸੀ ਲਈ ਕਰਨਾ ਹੋਵੇਗਾ ਇੰਤਜ਼ਾਰ  ਉਹਨਾਂ ਨੇ ਕਾਂਗਰਸ ਪਾਰਟੀ ਦੇ ਉਮੀਦਵਾਰ ਮਨਦੀਪ ਸਿੰਘ ਚੱਠਾ ਨੂੰ ਹਰਾਇਆ ਹੈ। ਇਸ ਸੀਟ ਤੋਂ ਭਾਜਪਾ ਉਮੀਦਵਾਰ ਸੰਦੀਪ ਸਿੰਘ ਨੂੰ ਕੁੱਲ 42613 ਵੋਟਾਂ ਤੇ ਕਾਂਗਰਸੀ ਉਮੀਦਵਾਰ ਮਨਦੀਪ ਸਿੰਘ ਚੱਠਾ ਨੂੰ ਕੁੱਲ 37299 ਵੋਟਾਂ ਹਾਸਲ ਹੋਈਆਂ ਹਨ। Sandeep Singhਜ਼ਿਕਰਯੋਗ ਹੈ ਕਿ ਹਰਿਆਣਾ ਵਿਧਾਨ ਸਭਾ ਦੀਆਂ 90 ਸੀਟਾਂ ‘ਤੇ 21 ਅਕਤੂਬਰ ਨੂੰ ਵੋਟਾਂ ਪਈਆਂ ਸਨ , ਜਿਨ੍ਹਾਂ ਦੇ ਨਤੀਜੇ ਲੱਗਭਗ ਸਾਹਮਣੇ ਆ ਚੁੱਕੇ ਹਨ। ਇਸ ਦੌਰਾਨ ਭਾਜਪਾ ,ਕਾਂਗਰਸ , ਜੇ.ਜੇ.ਪੀ , ਇਨੈਲੋ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਖ-ਵੱਖ ਸੀਟਾਂ ‘ਤੇ ਆਪਣੇ ਉਮੀਦਵਾਰਾਂ ਨੂੰ ਚੋਣ ਮੈਦਾਨ ‘ਚ ਉਤਾਰਿਆ ਗਿਆ ਸੀ। -PTC News-
-haryana-news bjp-candidate haryana-assembly-polls sandeep-singh-win
Advertisment

Stay updated with the latest news headlines.

Follow us:
Advertisment