ਹਾਦਸੇ/ਜੁਰਮ

ਹਰਿਆਣਾ 'ਚ ਬੇਕਾਬੂ ਹੋ ਕੇ ਪਲਟੀ ਬੱਸ, 2 ਯਾਤਰੀਆਂ ਦੀ ਮੌਤ, ਕਈ ਜ਼ਖਮੀ

By Jashan A -- November 13, 2019 2:48 pm

ਹਰਿਆਣਾ 'ਚ ਬੇਕਾਬੂ ਹੋ ਕੇ ਪਲਟੀ ਬੱਸ, 2 ਯਾਤਰੀਆਂ ਦੀ ਮੌਤ, ਕਈ ਜ਼ਖਮੀ,ਸੋਨੀਪਤ: ਹਰਿਆਣਾ ਦੇ ਸੋਨੀਪਤ ਜ਼ਿਲੇ 'ਚ ਅੱਜ ਉਸ ਸਮੇਂ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਦੋਂ ਇਥੇ ਇੱਕ ਬੱਸ ਬੇਕਾਬੂ ਹੋ ਕੇ ਪਲਟ ਗਈ। ਇਸ ਹਾਦਸੇ ਕਾਰਨ 2 ਲੋਕਾਂ ਦੀ ਮੌਤ ਗਈ,ਜਦਕਿ 17 ਹੋਰ ਲੋਕਾਂ ਦੇ ਜ਼ਖਮੀ ਹੋਣ ਦੀ ਸੂਚਨਾ ਹੈ।

Road Accident ਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਅੱਜ ਭਾਵ ਬੁੱਧਵਾਰ ਸਵੇਰਸਾਰ ਸੋਨੀਪਤ ਦੇ ਰਾਈ ਪਿੰਡ 'ਚ ਬਿਸਵਾਮਿਲ ਚੌਕ ਦੇ ਨੇੜੇ ਹਾਈਵੇਅ 'ਤੇ ਵਾਪਰਿਆ। ਹਾਦਸਾ ਉਸ ਸਮੇਂ ਵਾਪਰਿਆ, ਜਦ ਬੱਸ ਡਰਾਈਵਰ ਨੇ ਇੱਥੇ ਇੱਕ ਮੋੜ ਦੇ ਨੇੜੇ ਸੜਕ 'ਤੇ ਟਰੱਕ ਆਉਂਦਾ ਦੇਖਿਆ ਤਾਂ ਬੱਸ ਬੇਕਾਬੂ ਹੋ ਕੇ ਪਲਟ ਗਈ।

ਹੋਰ ਪੜ੍ਹੋ: ਹੈਵਾਨੀਅਤ ਦੀ ਹੱਦ ਕੀਤੀ ਪਾਰ, ਦਰਿੰਦਗੀ ਨਾਲ ਕੁੱਟਦਾ ਸੀ ਤੇ ਫੇਰ ਵੱਢਦਾ ਸੀ ਉਂਗਲਾਂ ਤੇ ਦੰਦੀਆਂ, ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ (ਦੇਖੋ ਵੀਡੀਓ)

Road Accident ਇਸ ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਸਥਾਨਕ ਪੁਲਿਸ ਅਤੇ ਅੰਬੂਲੈਂਸ ਮੌਕੇ 'ਤੇ ਪਹੁੰਚ ਗਈ ਅਤੇ ਜ਼ਖਮੀਆਂ ਨੂੰ ਸੋਨੀਪਤ ਦੇ ਸਥਾਨਕ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਤੇ ਇਥੋਂ ਜ਼ਿਆਦਾ ਗੰਭੀਰ ਜ਼ਖਮੀਆਂ ਨੂੰ ਰੋਹਤਕ ਪੀਜੀਆਈ 'ਚ ਰੈਫਰ ਕਰ ਦਿੱਤਾ ਗਿਆ ਹੈ।

-PTC News

  • Share