Thu, May 2, 2024
Whatsapp

ਹਰਿਆਣਾ ਦੇ ਉੱਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੂੰ ਹੋਇਆ ਕੋਰੋਨਾ, ਖ਼ੁਦ ਹੋਏ ਇਕਾਂਤਵਾਸ

Written by  Shanker Badra -- October 06th 2020 06:15 PM
ਹਰਿਆਣਾ ਦੇ ਉੱਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੂੰ ਹੋਇਆ ਕੋਰੋਨਾ, ਖ਼ੁਦ ਹੋਏ ਇਕਾਂਤਵਾਸ

ਹਰਿਆਣਾ ਦੇ ਉੱਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੂੰ ਹੋਇਆ ਕੋਰੋਨਾ, ਖ਼ੁਦ ਹੋਏ ਇਕਾਂਤਵਾਸ

ਹਰਿਆਣਾ ਦੇ ਉੱਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੂੰ ਹੋਇਆ ਕੋਰੋਨਾ, ਖ਼ੁਦ ਹੋਏ ਇਕਾਂਤਵਾਸ:ਹਿਸਾਰ : ਦੇਸ਼ ਭਰ 'ਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਹਰਿਆਣਾ 'ਚ ਕੋਰੋਨਾ ਵਾਇਰਸ ਦੇ ਕੇਸ ਲਗਾਤਾਰ ਵਧ ਰਹੇ ਹਨ। ਇਸ ਦੌਰਾਨ ਹਰਿਆਣਾ ਦੇ ਉੱਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਉਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਜਿਸ ਤੋਂ ਬਾਅਦ ਉਨ੍ਹਾਂ ਨੇ ਖ਼ੁਦ ਨੂੰ ਇਕਾਂਤਵਾਸ ਕਰ ਲਿਆ ਹੈ। [caption id="attachment_437539" align="aligncenter" width="300"] ਹਰਿਆਣਾ ਦੇ ਉੱਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੂੰ ਹੋਇਆ ਕੋਰੋਨਾ, ਖ਼ੁਦ ਹੋਏ ਇਕਾਂਤਵਾਸ[/caption] ਉੱਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਆਪਣੀ ਇੱਕ ਵੀਡੀਓ ਟਵੀਟ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਇਸ ਵੀਡੀਓ ਵਿੱਚ ਦੁਸ਼ਯੰਤ ਚੌਟਾਲਾ ਕਹਿ ਰਹੇ ਹਨ ਕਿ ਮੇਰੀ ਕੋਵਿਡ-19 ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਉਨ੍ਹਾਂ ਨੇ ਕਿਹਾ ਕਿ ਮੇਰੀ ਸਿਹਤ ਠੀਕ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਬੀਤੇ ਕੁਝ ਦਿਨਾਂ 'ਚ ਮੇਰੇ ਸੰਪਰਕ ਵਿਚ ਆਏ ਲੋਕ ਆਪਣਾ ਟੈਸਟ ਜ਼ਰੂਰ ਕਰਵਾਉਣ। [caption id="attachment_437535" align="aligncenter" width="300"] ਹਰਿਆਣਾ ਦੇ ਉੱਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੂੰ ਹੋਇਆ ਕੋਰੋਨਾ, ਖ਼ੁਦ ਹੋਏ ਇਕਾਂਤਵਾਸ[/caption] ਦੱਸ ਦੇਈਏ ਕਿ ਇਸ ਤੋਂ ਪਹਿਲਾਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ, ਟਰਾਂਸਪੋਰਟ ਮੰਤਰੀ, ਊਰਜਾ ਮੰਤਰੀ, ਖੇਤੀਬਾੜੀ ਮੰਤਰੀ ਸਮੇਤ ਦਰਜਨਾਂ ਵਿਧਾਇਕ, ਸੰਸਦ ਮੈਂਬਰ ਵੀ ਕੋਰੋਨਾ ਪਾਜ਼ੀਟਿਵ ਹੋ ਕੇ ਠੀਕ ਹੋ ਚੁੱਕੇ ਹਨ। ਕਾਂਗਰਸ ਦੇ ਰਾਜ ਸਭਾ ਮੈਂਬਰ ਦਪਿੰਦਰ ਹੁੱਡਾ ਵੀ ਬੀਤੇ ਦਿਨੀਂ ਕੋਰੋਨਾ ਦੀ ਲਪੇਟ ਵਿਚ ਆ ਗਏ ਸਨ। ਇਸ ਦੇ ਇਲਾਵਾ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੇ ਉੱਤਰ ਪ੍ਰਦੇਸ਼ ਦੇ ਡਿਪਟੀ ਸੀਐਮ ਕੇਸ਼ਵ ਪ੍ਰਸਾਦ ਮੌਰਿਆ ਵੀ ਕੋਰੋਨਾ ਦੀ ਚਪੇਟ 'ਚ ਆ ਚੁੱਕੇ ਹਨ। [caption id="attachment_437538" align="aligncenter" width="300"] ਹਰਿਆਣਾ ਦੇ ਉੱਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੂੰ ਹੋਇਆ ਕੋਰੋਨਾ, ਖ਼ੁਦ ਹੋਏ ਇਕਾਂਤਵਾਸ[/caption] ਜ਼ਿਕਰਯੋਗ ਹੈ ਕਿ ਪੰਜਾਬ ਦੇ ਵੀ ਕੋਰੋਨਾ ਦਾ ਕਹਿਰ ਅਜੇ ਜਾਰੀ ਹੈ। ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੱਧੂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਕੋਰੋਨਾ ਦੇ ਕੁੱਝ ਲੱਛਣ ਦਿਸਣ ਤੋਂ ਬਾਅਦ ਸਿਹਤ ਮੰਤਰੀ ਨੇ ਅੱਜ ਸਵੇਰੇ ਕੋਰੋਨਾ ਟੈਸਟ ਕਰਵਾਇਆ ਸੀ। ਬਲਬੀਰ ਸਿੱਧੂ 5 ਅਕਤੂਬਰ ਨੂੰ ਰਾਹੁਲ ਗਾਂਧੀ ਦੀ ਰੈਲੀ ਦੌਰਾਨ ਸਟੇਜ ‘ਤੇ ਮੌਜੂਦ ਸਨ। ਇਸ ਦੌਰਾਨ ਸਟੇਜ ਉਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ, ਹਰੀਸ਼ ਰਾਵਤ ਤੇ ਹੋਰ ਕਈ ਮੰਤਰੀ ਵੀ ਬਿਰਾਜਮਾਨ ਸਨ। -PTCNews


Top News view more...

Latest News view more...