ਮੁੱਖ ਖਬਰਾਂ

ਹਰਿਆਣਾ ਸਰਕਾਰ ਦਾ ਵੱਡਾ ਫੈਸਲਾ, 10ਵੀਂ ਦੀਆਂ ਪ੍ਰੀਖਿਆਵਾਂ ਰੱਦ ,12ਵੀਂ ਦੀਆਂ ਮੁਲਤਵੀ  

By Shanker Badra -- April 15, 2021 3:43 pm -- Updated:April 15, 2021 4:22 pm


ਚੰਡੀਗੜ੍ਹ : ਹਰਿਆਣਾ ਵਿੱਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਹਰਿਆਣਾ ਸਰਕਾਰ (Haryana Government) ਨੇ ਬੋਰਡ ਦੀ ਪ੍ਰੀਖਿਆ ਬਾਰੇ ਵੱਡਾ ਫੈਸਲਾ ਲਿਆ ਹੈ। ਹਰਿਆਣਾ ਵਿੱਚ 10ਵੀਂ ਬੋਰਡ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਗਈਆਂ ਹਨ। ਜਦੋਂਕਿ 12ਵੀਂ ਬੋਰਡ ਦੀ ਪ੍ਰੀਖਿਆ ਫਿਲਹਾਲ ਮੁਲਤਵੀ ਕਰ ਦਿੱਤੀ ਗਈ ਹੈ। ਸਿੱਖਿਆ ਮੰਤਰੀ ਕੰਵਰਪਾਲ ਗੁਰਜਰ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ।

ਪੜ੍ਹੋ ਹੋਰ ਖ਼ਬਰਾਂ : ਇਸ ਸੂਬੇ 'ਚ ਅੱਜ ਤੋਂ 15 ਦਿਨਾਂ ਲਈ ਲੱਗਿਆ ਲਾਕਡਾਊਨ ਵਰਗਾ ਕਰਫ਼ਿਊ

Haryana Government Cancels Class 10 Board Exam, Postpones Class 12 Exam ਹਰਿਆਣਾ ਸਰਕਾਰ ਦਾ ਵੱਡਾ ਫੈਸਲਾ, 10ਵੀਂ ਦੀਆਂ ਪ੍ਰੀਖਿਆਵਾਂ ਰੱਦ,12ਵੀਂ ਦੀਆਂ ਮੁਲਤਵੀ

ਹਰਿਆਣਾਸੈਕੰਡਰੀ ਸਿੱਖਿਆ ਬੋਰਡ ਨੇ ਸੈਕੰਡਰੀ ਤੇ ਸੀਨੀਅਰ ਸੈਕੰਡਰੀ ਬੋਰਡ ਦੀ ਪ੍ਰੀਖਿਆ ਲਈ ਦਾਖਲਾ ਕਾਰਡ ਪਹਿਲਾਂ ਹੀ ਜਾਰੀ ਕਰ ਦਿੱਤਾ ਸੀ। ਹਰਿਆਣਾ ਵਿਖੇ 10ਵੀਂ ਜਮਾਤ ਬੋਰਡ ਦੀਆਂ ਪ੍ਰੀਖਿਆਵਾਂ 22 ਅਪ੍ਰੈਲ ਤੋਂ 15 ਮਈ ਤੱਕ ਹੋਣੀਆਂ ਸੀ ਤੇ 12ਵੀਂ ਜਮਾਤ ਦੀਆਂ ਅੰਤਮ ਪ੍ਰੀਖਿਆਵਾਂ 20 ਅਪ੍ਰੈਲ ਤੋਂ 17 ਮਈ ਤੱਕ ਹੋਣੀਆਂ ਸੀ। ਇਸ ਤੋਂ ਪਹਿਲਾਂ ਵੀ ਬੋਰਡ ਨੇ ਦਸਵੀਂ ਤੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਦਾ ਸਮਾਂ ਬਦਲਿਆ ਸੀ।

Haryana Government Cancels Class 10 Board Exam, Postpones Class 12 Exam ਹਰਿਆਣਾ ਸਰਕਾਰ ਦਾ ਵੱਡਾ ਫੈਸਲਾ, 10ਵੀਂ ਦੀਆਂ ਪ੍ਰੀਖਿਆਵਾਂ ਰੱਦ,12ਵੀਂ ਦੀਆਂ ਮੁਲਤਵੀ

ਹਰਿਆਣਾ ਸਰਕਾਰ ਨੇ ਸੀਬੀਐਸਈ ਬੋਰਡ ਪ੍ਰੀਖਿਆਵਾਂ 2021 ਦੀ ਤਰਜ਼ 'ਤੇ 10ਵੀਂ ਤੇ 12ਵੀਂ ਬੋਰਡ ਦੀਆਂ ਪ੍ਰੀਖਿਆਵਾਂ ਬਾਰੇ ਇਹ ਫੈਸਲਾ ਲਿਆ ਹੈ। ਇਸ ਤੋਂ ਪਹਿਲਾਂ ਵੀ ਕੀ ਸੂਬੇ ਵਿਦਿਆਰਥੀਆਂ ਦੀਆਂ ਸਾਲਾਨਾ ਪ੍ਰੀਖਿਆਵਾਂ ਨਾ ਕਰਵਾਉਣ ਦਾ ਫੈਸਲਾ ਲੈ ਚੁੱਕੇ ਹਨ। ਹਾਲ ਹੀ 'ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਉੱਚ ਅਧਿਕਾਰੀਆਂ ਅਤੇ ਮਾਹਰਾਂ ਨਾਲ ਮੀਟਿੰਗ ਕਰਕੇ ਸੂਬੇ ਦੇ 5ਵੀਂ, 8ਵੀਂ ਅਤੇ 10ਵੀਂ ਦੇ ਵਿਦਿਆਰਥੀਆਂ ਨੂੰ ਬਗੈਰ ਪ੍ਰੀਖਿਆ ਅਗਲੀ ਕਲਾਸ 'ਚ ਪ੍ਰਮੋਟ ਕਰਨ ਦਾ ਐਲਾਨ ਕੀਤਾ ਹੈ।

Haryana Government Cancels Class 10 Board Exam, Postpones Class 12 Exam ਹਰਿਆਣਾ ਸਰਕਾਰ ਦਾ ਵੱਡਾ ਫੈਸਲਾ, 10ਵੀਂ ਦੀਆਂ ਪ੍ਰੀਖਿਆਵਾਂ ਰੱਦ,12ਵੀਂ ਦੀਆਂ ਮੁਲਤਵੀ

ਪੜ੍ਹੋ ਹੋਰ ਖ਼ਬਰਾਂ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵੀ10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਕੀਤੀਆਂ ਜਾ ਸਕਦੀਆਂ ਹਨ ਮੁਲਤਵੀ 

ਦੱਸ ਦੇਈਏ ਕਿਇਸਦੇ ਨਾਲ ਬਹੁਤ ਸਾਰੇ ਰਾਜਾਂ ਨੇ ਵਿਦਿਆਰਥੀਆਂ ਦੀ ਸਿਹਤ ਦਾ ਖਿਆਲ ਰੱਖਦੇ ਹੋਏ ਬੋਰਡ ਦੀਆਂ ਪ੍ਰੀਖਿਆਵਾਂ ਅਤੇ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਨੂੰ ਵੀ ਰੱਦ ਕਰ ਦਿੱਤਾ ਗਿਆ ਹੈ। ਪਿਛਲੇ ਦਿਨ ਸੀਬੀਐਸਈ ਬੋਰਡ ਨੇ 10ਵੀਂ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਗਈਆਂ ਹਨ , ਜਦੋਂਕਿ 12ਵੀਂ ਦੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀ ਗਈਆਂ ਹਨ।

-PTCNews

  • Share