Fri, Apr 19, 2024
Whatsapp

ਹਰਿਆਣਾ ਸਰਕਾਰ ਦਾ ਵੱਡਾ ਫੈਸਲਾ, 10ਵੀਂ ਦੀਆਂ ਪ੍ਰੀਖਿਆਵਾਂ ਰੱਦ ,12ਵੀਂ ਦੀਆਂ ਮੁਲਤਵੀ  

Written by  Shanker Badra -- April 15th 2021 03:43 PM -- Updated: April 15th 2021 04:22 PM
ਹਰਿਆਣਾ ਸਰਕਾਰ ਦਾ ਵੱਡਾ ਫੈਸਲਾ, 10ਵੀਂ ਦੀਆਂ ਪ੍ਰੀਖਿਆਵਾਂ ਰੱਦ ,12ਵੀਂ ਦੀਆਂ ਮੁਲਤਵੀ  

ਹਰਿਆਣਾ ਸਰਕਾਰ ਦਾ ਵੱਡਾ ਫੈਸਲਾ, 10ਵੀਂ ਦੀਆਂ ਪ੍ਰੀਖਿਆਵਾਂ ਰੱਦ ,12ਵੀਂ ਦੀਆਂ ਮੁਲਤਵੀ  

ਚੰਡੀਗੜ੍ਹ : ਹਰਿਆਣਾ ਵਿੱਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਹਰਿਆਣਾ ਸਰਕਾਰ (Haryana Government) ਨੇ ਬੋਰਡ ਦੀ ਪ੍ਰੀਖਿਆ ਬਾਰੇ ਵੱਡਾ ਫੈਸਲਾ ਲਿਆ ਹੈ। ਹਰਿਆਣਾ ਵਿੱਚ 10ਵੀਂ ਬੋਰਡ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਗਈਆਂ ਹਨ। ਜਦੋਂਕਿ 12ਵੀਂ ਬੋਰਡ ਦੀ ਪ੍ਰੀਖਿਆ ਫਿਲਹਾਲ ਮੁਲਤਵੀ ਕਰ ਦਿੱਤੀ ਗਈ ਹੈ। ਸਿੱਖਿਆ ਮੰਤਰੀ ਕੰਵਰਪਾਲ ਗੁਰਜਰ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਪੜ੍ਹੋ ਹੋਰ ਖ਼ਬਰਾਂ : ਇਸ ਸੂਬੇ 'ਚ ਅੱਜ ਤੋਂ 15 ਦਿਨਾਂ ਲਈ ਲੱਗਿਆ ਲਾਕਡਾਊਨ ਵਰਗਾ ਕਰਫ਼ਿਊ [caption id="attachment_489497" align="aligncenter" width="300"]Haryana Government Cancels Class 10 Board Exam, Postpones Class 12 Exam ਹਰਿਆਣਾ ਸਰਕਾਰ ਦਾ ਵੱਡਾ ਫੈਸਲਾ, 10ਵੀਂ ਦੀਆਂ ਪ੍ਰੀਖਿਆਵਾਂ ਰੱਦ,12ਵੀਂ ਦੀਆਂ ਮੁਲਤਵੀ[/caption] ਹਰਿਆਣਾਸੈਕੰਡਰੀ ਸਿੱਖਿਆ ਬੋਰਡ ਨੇ ਸੈਕੰਡਰੀ ਤੇ ਸੀਨੀਅਰ ਸੈਕੰਡਰੀ ਬੋਰਡ ਦੀ ਪ੍ਰੀਖਿਆ ਲਈ ਦਾਖਲਾ ਕਾਰਡ ਪਹਿਲਾਂ ਹੀ ਜਾਰੀ ਕਰ ਦਿੱਤਾ ਸੀ। ਹਰਿਆਣਾ ਵਿਖੇ 10ਵੀਂ ਜਮਾਤ ਬੋਰਡ ਦੀਆਂ ਪ੍ਰੀਖਿਆਵਾਂ 22 ਅਪ੍ਰੈਲ ਤੋਂ 15 ਮਈ ਤੱਕ ਹੋਣੀਆਂ ਸੀ ਤੇ 12ਵੀਂ ਜਮਾਤ ਦੀਆਂ ਅੰਤਮ ਪ੍ਰੀਖਿਆਵਾਂ 20 ਅਪ੍ਰੈਲ ਤੋਂ 17 ਮਈ ਤੱਕ ਹੋਣੀਆਂ ਸੀ। ਇਸ ਤੋਂ ਪਹਿਲਾਂ ਵੀ ਬੋਰਡ ਨੇ ਦਸਵੀਂ ਤੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਦਾ ਸਮਾਂ ਬਦਲਿਆ ਸੀ। [caption id="attachment_489498" align="aligncenter" width="273"]Haryana Government Cancels Class 10 Board Exam, Postpones Class 12 Exam ਹਰਿਆਣਾ ਸਰਕਾਰ ਦਾ ਵੱਡਾ ਫੈਸਲਾ, 10ਵੀਂ ਦੀਆਂ ਪ੍ਰੀਖਿਆਵਾਂ ਰੱਦ,12ਵੀਂ ਦੀਆਂ ਮੁਲਤਵੀ[/caption] ਹਰਿਆਣਾ ਸਰਕਾਰ ਨੇ ਸੀਬੀਐਸਈ ਬੋਰਡ ਪ੍ਰੀਖਿਆਵਾਂ 2021 ਦੀ ਤਰਜ਼ 'ਤੇ 10ਵੀਂ ਤੇ 12ਵੀਂ ਬੋਰਡ ਦੀਆਂ ਪ੍ਰੀਖਿਆਵਾਂ ਬਾਰੇ ਇਹ ਫੈਸਲਾ ਲਿਆ ਹੈ। ਇਸ ਤੋਂ ਪਹਿਲਾਂ ਵੀ ਕੀ ਸੂਬੇ ਵਿਦਿਆਰਥੀਆਂ ਦੀਆਂ ਸਾਲਾਨਾ ਪ੍ਰੀਖਿਆਵਾਂ ਨਾ ਕਰਵਾਉਣ ਦਾ ਫੈਸਲਾ ਲੈ ਚੁੱਕੇ ਹਨ। ਹਾਲ ਹੀ 'ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਉੱਚ ਅਧਿਕਾਰੀਆਂ ਅਤੇ ਮਾਹਰਾਂ ਨਾਲ ਮੀਟਿੰਗ ਕਰਕੇ ਸੂਬੇ ਦੇ 5ਵੀਂ, 8ਵੀਂ ਅਤੇ 10ਵੀਂ ਦੇ ਵਿਦਿਆਰਥੀਆਂ ਨੂੰ ਬਗੈਰ ਪ੍ਰੀਖਿਆ ਅਗਲੀ ਕਲਾਸ 'ਚ ਪ੍ਰਮੋਟ ਕਰਨ ਦਾ ਐਲਾਨ ਕੀਤਾ ਹੈ। [caption id="attachment_489496" align="aligncenter" width="300"]Haryana Government Cancels Class 10 Board Exam, Postpones Class 12 Exam ਹਰਿਆਣਾ ਸਰਕਾਰ ਦਾ ਵੱਡਾ ਫੈਸਲਾ, 10ਵੀਂ ਦੀਆਂ ਪ੍ਰੀਖਿਆਵਾਂ ਰੱਦ,12ਵੀਂ ਦੀਆਂ ਮੁਲਤਵੀ[/caption] ਪੜ੍ਹੋ ਹੋਰ ਖ਼ਬਰਾਂ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵੀ10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਕੀਤੀਆਂ ਜਾ ਸਕਦੀਆਂ ਹਨ ਮੁਲਤਵੀ  ਦੱਸ ਦੇਈਏ ਕਿਇਸਦੇ ਨਾਲ ਬਹੁਤ ਸਾਰੇ ਰਾਜਾਂ ਨੇ ਵਿਦਿਆਰਥੀਆਂ ਦੀ ਸਿਹਤ ਦਾ ਖਿਆਲ ਰੱਖਦੇ ਹੋਏ ਬੋਰਡ ਦੀਆਂ ਪ੍ਰੀਖਿਆਵਾਂ ਅਤੇ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਨੂੰ ਵੀ ਰੱਦ ਕਰ ਦਿੱਤਾ ਗਿਆ ਹੈ। ਪਿਛਲੇ ਦਿਨ ਸੀਬੀਐਸਈ ਬੋਰਡ ਨੇ 10ਵੀਂ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਗਈਆਂ ਹਨ , ਜਦੋਂਕਿ 12ਵੀਂ ਦੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀ ਗਈਆਂ ਹਨ। -PTCNews


Top News view more...

Latest News view more...