ਹਰਿਆਣਾ ਸਰਕਾਰ ਨੇ ਖਿਡਾਰੀਆਂ ਦੀ ਕਮਾਈ ‘ਚੋਂ ਮੰਗਿਆ ਤੀਜਾ ਹਿੱਸਾ,ਬਬਿਤਾ ਫੋਗਾਟ ਸਰਕਾਰ ਦੇ ਫੈਸਲੇ ਤੋਂ ਦੁਖੀ

0
182
Haryana Government players Earning Asked third part

ਹਰਿਆਣਾ ਸਰਕਾਰ ਨੇ ਖਿਡਾਰੀਆਂ ਦੀ ਕਮਾਈ ‘ਚੋਂ ਮੰਗਿਆ ਤੀਜਾ ਹਿੱਸਾ,ਬਬਿਤਾ ਫੋਗਾਟ ਸਰਕਾਰ ਦੇ ਫੈਸਲੇ ਤੋਂ ਦੁਖੀ:ਹਰਿਆਣਾ ਸਰਕਾਰ ਵੱਲੋਂ ਹੁਣ ਖਿਡਾਰੀਆਂ ਦੀ ਕਮਾਈ ਚੋਂ ਤੀਜਾ ਹਿੱਸਾ ਲੈਣ ਦਾ ਫੈਸਲਾ ਕੀਤਾ ਜਾ ਰਿਹਾ ਹੈ।Haryana Government players Earning Asked third part

ਮਨੋਹਰ ਲਾਲ ਖੱਟਰ ਦੀ ਸਰਕਾਰ ਨੇ ਖਿਡਾਰੀਆਂ ਦੀ ਕਮਾਈ ਦੇ ਤੀਜੇ ਹਿੱਸੇ ਨੂੰ ਸਰਕਾਰੀ ਖ਼ਜ਼ਾਨੇ ਵਿੱਚ ਜਮ੍ਹਾ ਕਰਵਾਉਣ ਦੇ ਹੁਕਮ ਦਿੱਤੇ ਹਨ।ਇੰਨਾ ਹੁਕਮਾਂ ਦੀ ਪਾਲਣਾ ਨਾ ਕਰਨ ਵਾਲੇ ਖਿਡਾਰੀਆਂ ਦੀ ਸਾਰੀ ਕਮਾਈ ਸਰਕਾਰ ਜ਼ਬਤ ਕਰ ਲਵੇਗੀ।ਜਿਸ ਸਬੰਧੀ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰਦਿਆਂ ਹੁਕਮ ਦਿੱਤੇ ਹਨ ਕਿ ਖਿਡਾਰੀ ਪ੍ਰੋਫੈਸ਼ਨਲ ਖੇਡਾਂ ਜਾਂ ਇਸ਼ਤਿਹਾਬਾਜ਼ੀ ਤੋਂ ਹੁੰਦੀ ਆਪਣੀ ਕੁੱਲ ਕਮਾਈ ਵਿੱਚੋਂ 33% ਸਰਕਾਰੀ ਖਜ਼ਾਨੇ ਵਿੱਚ ਜਮ੍ਹਾ ਕਰਵਾਉਣ।Haryana Government players Earning Asked third partਇਹ ਹੁਕਮ ਹਰਿਆਣਾ ਸਰਕਾਰ ਦੇ ਕਿਸੇ ਵੀ ਵਿਭਾਗ ਵਿੱਚ ਨੌਕਰੀ ਕਰਨ ਵਾਲੇ ਖਿਡਾਰੀਆਂ ‘ਤੇ ਲਾਗੂ ਹੋਣਗੇ।ਸਰਕਾਰ ਨੇ ਇਹ ਵੀ ਕਿਹਾ ਹੈ ਕਿ ਨੌਕਰੀਸ਼ੁਦਾ ਖਿਡਾਰੀਆਂ ਨੂੰ ਆਪਣੀਆਂ ਖੇਡਾਂ ਦੇ ਅਭਿਆਸ ਤੇ ਮੈਚ ਆਦਿ ਲਈ ਬਿਨਾਂ ਤਨਖ਼ਾਹ ਤੋਂ ਵਿਸ਼ੇਸ਼ ਛੁੱਟੀ ਲੈਣੀ ਪਵੇਗੀ।ਅਗਾਊਂ ਪ੍ਰਵਾਨਗੀ ਦੇ ਨਾਲ ਵੀ ਜੇਕਰ ਕੋਈ ਖਿਡਾਰੀ ਬਿਨਾਂ ਛੁੱਟੀ ਲਏ ਤੋਂ ਇਨ੍ਹਾਂ ਪ੍ਰੋਫੈਸ਼ਨਲ ਖੇਡਾਂ ਜਾਂ ਇਸ਼ਤਿਹਾਰਬਾਜ਼ੀ ਵਿੱਚ ਭਾਗ ਲੈਂਦਾ ਹੈ ਤਾਂ ਸਾਰੀ ਕਮਾਈ ਸਰਕਾਰੀ ਖਜ਼ਾਨੇ ਵਿੱਚ ਜਮ੍ਹਾ ਕਰਵਾਈ ਹੋਵੇਗੀ।Haryana Government players Earning Asked third partਹਰਿਆਣਾ ਸਰਕਾਰ ਦੇ ਨੋਟੀਫਿਕੇਸ਼ਨ ‘ਤੇ ਬਬਿਤਾ ਫੋਗਾਟ ਨੇ ਕਿਹਾ ਕਿ ਉਹ ਇਸ ਕਾਰਨ ਦੁਖੀ ਹੈ।ਉਸ ਨੇ ਦੱਸਿਆ ਕਿ ਅਜਿਹਾ ਲੱਗਦਾ ਹੈ ਕਿ ਜਿਵੇਂ ਅਨਪੜ੍ਹ ਲੋਕ ਨੀਤੀ ਬਣਾ ਰਹੇ ਹਨ।ਬਬਿਤਾ ਮੁਤਾਬਕ ਮੁਕਾਬਲੇ ਨੂੰ ਜਿੱਤਣ ਤੋਂ ਬਾਅਦ ਖਿਡਾਰੀ ਉਂਝ ਵੀ ਟੈਕਸ ਭਰਦੇ ਹਨ।ਜੇਕਰ ਅਜਿਹਾ ਚੱਲਦਾ ਰਿਹਾ ਤਾਂ ਤਮਗਿਆਂ ਦੀ ਗਿਣਤੀ ‘ਚ ਕਾਫ਼ੀ ਕਮੀ ਹੋ ਸਕਦੀ ਹੈ।
-PTCNews