ਹਰਿਆਣਾ ਸਰਕਾਰ ਨੇ ਬਦਲਿਆ ਫ਼ੈਸਲਾ ,ਖਿਡਾਰੀਆਂ ਦੀ ਕਮਾਈ ‘ਚੋਂ ਹਿੱਸਾ ਲੈਣ ਦੇ ਹੁਕਮ ‘ਤੇ ਲਾਈ ਰੋਕ

0
167
Haryana Government players Earning Take part Lie Stop

ਹਰਿਆਣਾ ਸਰਕਾਰ ਨੇ ਬਦਲਿਆ ਫ਼ੈਸਲਾ ,ਖਿਡਾਰੀਆਂ ਦੀ ਕਮਾਈ ‘ਚੋਂ ਹਿੱਸਾ ਲੈਣ ਦੇ ਹੁਕਮ ‘ਤੇ ਲਾਈ ਰੋਕ:ਖਿਡਾਰੀਆਂ ਦੀ ਆਮਦਨ ਚੋਂ ਤੀਜਾ ਹਿੱਸਾ ਸਰਕਾਰ ਕੋਲ ਜਮ੍ਹਾ ਕਰਵਾਉਣ ਵਾਲੇ ਨੋਟੀਫਿਕੇਸ਼ਨ ‘ਤੇ ਹੁਣ ਹਰਿਆਣਾ ਸਰਕਾਰ ਨੇ ਰੋਕ ਲਾ ਦਿੱਤੀ ਹੈ।ਹਰਿਆਣਾ ਦੇ ਮੁੱਖ ਮੰਤਰੀ ਨੇ ਟਵੀਟ ਕਰ ਕੇ ਇਸ ਦੀ ਜਾਣਕਾਰੀ ਦਿੱਤੀ ਹੈ।ਖੱਟਰ ਸਰਕਾਰ ਨੇ ਬੀਤੀ 30 ਅਪ੍ਰੈਲ ਨੂੰ ਨੋਟੀਫਿਕੇਸ਼ਨ ਜਾਰੀ ਕਰਦਿਆਂ ਖਿਡਾਰੀਆਂ ਦੀ ਕਮਾਈ ਸਰਕਾਰੀ ਖ਼ਜ਼ਾਨੇ ਵਿੱਚ ਜਮ੍ਹਾ ਕਰਵਾਉਣ ਦੇ ਹੁਕਮ ਦਿੱਤੇ ਸਨ।ਇੰਨਾ ਹੀ ਨਹੀਂ ‘ਹੁਕਮ ਨਾ ਮੰਨਣ ਵਾਲੇ ਖਿਡਾਰੀਆਂ ਦੀ ਸਾਰੀ ਕਮਾਈ ਸਰਕਾਰ ਜ਼ਬਤ ਕਰਨ ਦੀ ਗੱਲ ਵੀ ਨੋਟੀਫਿਕੇਸ਼ਨ ਵਿੱਚ ਕਹੀ ਗਈ ਸੀ।

ਸਰਕਾਰ ਦੇ ਇਸ ਨੋਟੀਫਿਕੇਸ਼ਨ ਉੱਪਰ ਵੱਖ-ਵੱਖ ਖਿਡਾਰੀਆਂ ਨੇ ਆਪਣਾ ਤਿੱਖਾ ਪ੍ਰਤੀਕਰਮ ਦਿੰਦਿਆਂ ਸਰਕਾਰ ਦੀ ਨੀਅਤ ਉੱਪਰ ਸਵਾਲ ਚੁੱਕੇ ਸੀ।ਇਸ ਤੋਂ ਬਾਅਦ ਹਰਿਆਣਾ ਸਰਕਾਰ ਨੇ ਆਪਣਾ ਤਕਰੀਬਨ ਇੱਕ ਮਹੀਨਾ ਪੁਰਾਣਾ ਫੈਸਲਾ ਵਾਪਸ ਲੈ ਲਿਆ ਹੈ।ਪਹਿਲਵਾਨ ਗੀਤਾ ਫੋਗਾਟ,ਯੋਗੇਸ਼ਵਰ ਦੱਤ,ਸੁਸ਼ੀਲ ਕੁਮਾਰ ਸਮੇਤ ਹੋਰ ਕਈ ਖਿਡਾਰੀਆਂ ਨੇ ਸਰਕਾਰ ਦੇ ਇਸ ਫੈਸਲੇ ਦੀ ਤਿੱਖੀ ਨੁਕਤਾਚੀਨੀ ਕੀਤੀ ਸੀ।

ਇਸ ਤੋਂ ਪਹਿਲਾਂ ਇਸ ਸਬੰਧੀ ਸੂਬੇ ਦੇ ਖੇਡ ਮੰਤਰੀ ਅਨਿਲ ਵਿਜ ਨੇ ਕਿਹਾ ਸੀ ਕਿ ਇਹ ਸਰਕਾਰ ਦਾ ਕੋਈ ਨਵਾਂ ਫੈਸਲਾ ਨਹੀਂ ਹੈ,ਜੇਕਰ ਕੋਈ ਵੀ ਸਰਕਾਰੀ ਕਰਮਚਾਰੀ ਆਪਣੇ ਪੱਧਰ ‘ਤੇ ਕਮਰਸ਼ੀਅਲ ਇਨਕਮ ਕਰਦਾ ਹੈ ਤਾਂ ਉਸ ਨੂੰ 33 ਫ਼ੀਸਦੀ ਹਿੱਸਾ ਸਰਕਾਰ ਨੂੰ ਦੇਣਾ ਹੁੰਦਾ ਹੈ।

-PTCNews