Mon, Apr 29, 2024
Whatsapp

HSGMC ਨਵੇਂ ਐਕਟ ਤਹਿਤ 41 ਮੈਂਬਰਾਂ ਨੂੰ ਨਾਮਜ਼ਦ ਕਰੇਗੀ ਹਰਿਆਣਾ ਸਰਕਾਰ

Written by  Pardeep Singh -- October 28th 2022 08:59 PM -- Updated: October 28th 2022 09:26 PM
HSGMC ਨਵੇਂ ਐਕਟ ਤਹਿਤ 41 ਮੈਂਬਰਾਂ ਨੂੰ ਨਾਮਜ਼ਦ ਕਰੇਗੀ ਹਰਿਆਣਾ ਸਰਕਾਰ

HSGMC ਨਵੇਂ ਐਕਟ ਤਹਿਤ 41 ਮੈਂਬਰਾਂ ਨੂੰ ਨਾਮਜ਼ਦ ਕਰੇਗੀ ਹਰਿਆਣਾ ਸਰਕਾਰ

ਚੰਡੀਗੜ੍ਹ:  HSGMC ਐਕਟ ਵਿੱਚ ਸੋਧ ਕਰਕੇ 24 ਅਕਤੂਬਰ ਨੂੰ ਜਾਰੀ ਕੀਤੇ ਗਏ ਨਵੇਂ ਆਰਡੀਨੈਂਸ ਦੇ ਅਨੁਸਾਰ ਹੁਣ ਹਰਿਆਣਾ ਸਰਕਾਰ ਇਤਿਹਾਸਕ ਗੁਰਦੁਆਰਿਆ ਵਿੱਚ 41 ਮੈਂਬਰਾਂ ਦੀ ਨਾਮਜ਼ਦਗੀ ਕਰੇਗੀ। 41 ਮੈਂਬਰਾਂ ਦੀ ਨਾਮਜ਼ਦਗੀ ਵਿੱਚ ਸਿੱਖ ਸੰਗਤਾਂ ਦੀ ਕੋਈ ਭੂਮਿਕਾ ਨਹੀ ਹੋਵੇਗੀ। ਇਸ ਦੀ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ.ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਦਿੱਤੀ ਹੈ।

ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਨਵੇਂ ਘਟਨਾਕ੍ਰਮ ਅਕਾਲੀ ਦਲ ਲਈ ਹੈਰਾਨੀਜਨਕ ਨਹੀਂ ਹਨ ਕਿਉਂਕਿ ਇਹਨਾਂ ਨਾਲ ਪਾਰਟੀ ਦਾ ਸਟੈਂਡ ਸਹੀ ਸਾਬਤ ਹੋ ਗਿਆ ਹੈ ਕਿ ਸੂਬਾ ਸਰਕਾਰ ਹਰਿਆਣਾ ਗੁਰਦੁਆਰਾ ਕਮੇਟੀ ਦੀਆਂ ਤਾਕਤਾਂ ਹੜੱਪਣਾ ਚਾਹੁੰਦੀ ਹੈ। ਉਹਨਾਂ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਜਾਰੀ ਨਵੇਂ ਗਜ਼ਟ ਵਿਚ ਸਪਸ਼ਟ ਕੀਤਾ ਗਿਆ ਹੈ ਕਿ ਹਰਿਆਣਾ ਗੁਰਦੁਆਰਾ ਕਮੇਟੀ ਦੇ ਸਰਪ੍ਰਸਤ ਸਮੇਤ 41 ਮੈਂਬਰਾਂ ਦੀ ਨਿਯੁਕਤੀ ਹਰਿਆਣਾ ਸਰਕਾਰ ਵੱਲੋਂ ਕੀਤੀ ਜਾਵੇਗੀ ਤੇ ਆਪਣੇ ਪ੍ਰਤੀਨਿਧਾਂ ਦੀ ਚੋਣ ਵਿਚ ਹਰਿਆਣਾ ਦੀ ਸੰਗਤ ਦਾ ਕੋਈ ਯੋਗਦਾਨ ਨਹੀਂ ਹੋਵੇਗਾ। ਉਹਨਾਂ ਕਿਹਾ ਕਿ ਭਾਜਪਾ ਗੁਰਦੁਆਰਾ ਕਮੇਟੀਆਂ ’ਤੇ ਆਪਣੀ ਤਾਕਤ ਵਰਤਣਾ ਚਾਹੁੰਦੀ ਹੈ ਅਤੇ ਦਿੱਲੀ ਗੁਰਦੁਆਰਾ ਕਮੇਟੀ ਤੋਂ ਬਾਅਦ ਹਰਿਆਣਾ ਗੁਰਦੁਆਰਾ ਕਮੇਟੀ ’ਤੇ ਕਬਜ਼ਾ ਇਸਦੀ ਨੀਤੀ ਅਨੁਸਾਰ ਹੋ ਰਿਹਾ ਹੈ। ਇਹ ਵੀ ਪੜ੍ਹੋ : ਡੇਰਾ ਸਿਰਸਾ ਮੁਖੀ ਖ਼ਿਲਾਫ਼ ਬੋਲਣ ਤੋਂ ਮਨੀਸ਼ਾ ਗੁਲਾਟੀ ਨੇ ਕੀਤਾ ਇਨਕਾਰ -PTC News

Top News view more...

Latest News view more...