Fri, Apr 26, 2024
Whatsapp

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਰਿਆਣਾ ਦੇ ਨਵ ਨਿਯੁਕਤ ਰਾਜਪਾਲ ਬੰਡਾਰੂ ਦੱਤਾਤ੍ਰੇਯ

Written by  Shanker Badra -- September 15th 2021 03:44 PM
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਰਿਆਣਾ ਦੇ ਨਵ ਨਿਯੁਕਤ ਰਾਜਪਾਲ ਬੰਡਾਰੂ ਦੱਤਾਤ੍ਰੇਯ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਰਿਆਣਾ ਦੇ ਨਵ ਨਿਯੁਕਤ ਰਾਜਪਾਲ ਬੰਡਾਰੂ ਦੱਤਾਤ੍ਰੇਯ

ਅੰਮ੍ਰਿਤਸਰ : ਹਰਿਆਣਾ ਦੇ ਨਵ ਨਿਯੁਕਤ ਰਾਜਪਾਲ ਬੰਡਾਰੂ ਦੱਤਾਤ੍ਰੇਯ (Bandaru Dattatreya ) ਨੇ ਪਰਿਵਾਰ ਸਮੇਤ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਅਸ਼ੀਰਵਾਦ ਲਿਆ ਹੈ। ਉਨ੍ਹਾਂ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਕੀਤੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਕੁੱਝ ਸਮਾਂ ਬੈਠ ਕੇ ਗੁਰਬਾਣੀ ਕੀਰਤਨ ਦਾ ਆਨੰਦ ਲਿਆ ਹੈ। [caption id="attachment_533504" align="aligncenter" width="300"] ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਰਿਆਣਾ ਦੇ ਨਵ ਨਿਯੁਕਤ ਰਾਜਪਾਲ ਬੰਡਾਰੂ ਦੱਤਾਤ੍ਰੇਯ[/caption] ਇਸ ਮੌਕੇ ਗੱਲਬਾਤ ਕਰਦਿਆਂ ਹਰਿਆਣਾ ਦੇ ਗਵਰਨਰ ਬੰਦਾਰੂ ਬੰਡਾਰੂ ਦੱਤਾਤ੍ਰੇਯ ਨੇ ਦੱਸਿਆ ਕਿ ਅੱਜ ਪਰਿਵਾਰ ਦੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ ਹੈ ਅਤੇ ਮਨ ਨੂੰ ਬਹੁਤ ਹੀ ਸ਼ਾਂਤੀ ਮਿਲੀ ਹੈ। [caption id="attachment_533503" align="aligncenter" width="300"] ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਰਿਆਣਾ ਦੇ ਨਵ ਨਿਯੁਕਤ ਰਾਜਪਾਲ ਬੰਡਾਰੂ ਦੱਤਾਤ੍ਰੇਯ[/caption] ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਪੰਜਾਬ ਅਤੇ ਭਾਰਤ ਦੀ ਸਰਵ ਸਰੇਸ਼ਟਤਾ ਅਤੇ ਕੋਰੋਨਾ ਮਹਾਂਮਾਰੀ ਤੋਂ ਸੰਸਾਰ ਭਰ ਨੂੰ ਮੁਕਤੀ ਦੀ ਅਰਦਾਸ ਕੀਤੀ ਹੈ। ਉਥੇ ਹੀ ਸ੍ਰੀ ਦਰਬਾਰ ਸਾਹਿਬ ਦੇ ਇਨਫਰਮੇਸ਼ਨ ਅਧਿਕਾਰੀਆ ਵੱਲੋਂ ਉਹਨਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। [caption id="attachment_533502" align="aligncenter" width="300"] ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਰਿਆਣਾ ਦੇ ਨਵ ਨਿਯੁਕਤ ਰਾਜਪਾਲ ਬੰਡਾਰੂ ਦੱਤਾਤ੍ਰੇਯ[/caption] ਹਰਿਆਣਾ ਦੇ ਰਾਜਪਾਲ ਨੇ ਕਿਹਾ ਕਿ ਸਿੱਖ ਧਰਮ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੋ ਸੰਸਾਰ ਭਰ ਦੇ ਲੋਕਾਂ ਨੂੰ ਵੱਡੀ ਦੇਣ ਹੈ ਅਤੇ ਸਾਨੂੰ ਸਾਰਿਆਂ ਨੂੰ ਗੁਰੂ ਸਾਹਿਬ ਦੇ ਦਿਖਾਏ ਰਸਤੇ 'ਤੇ ਚੱਲਣ ਦੀ ਲੋੜ ਹੈ। ਉਪਰੰਤ ਹਰਿਆਣਾ ਦੇ ਨਵ ਨਿਯੁਕਤ ਰਾਜਪਾਲ ਨੇ ਜਲਿਆਂਵਾਲਾ ਬਾਗ ਵਿਖੇ ਜਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। -PTCNews


Top News view more...

Latest News view more...