Fri, Apr 26, 2024
Whatsapp

ਹਰਿਆਣਾ ਸਰਕਾਰ ਨੇ ਗੰਨੇ ਦੀ ਕੀਮਤ ਵਿਚ ਕੀਤਾ ਵਾਧਾ, ਜਾਣੋ ਕਿੰਨਾ ਵਧਿਆ ਭਾਅ

Written by  Riya Bawa -- September 09th 2021 03:29 PM -- Updated: September 09th 2021 03:30 PM
ਹਰਿਆਣਾ ਸਰਕਾਰ ਨੇ ਗੰਨੇ ਦੀ ਕੀਮਤ ਵਿਚ ਕੀਤਾ ਵਾਧਾ, ਜਾਣੋ ਕਿੰਨਾ ਵਧਿਆ ਭਾਅ

ਹਰਿਆਣਾ ਸਰਕਾਰ ਨੇ ਗੰਨੇ ਦੀ ਕੀਮਤ ਵਿਚ ਕੀਤਾ ਵਾਧਾ, ਜਾਣੋ ਕਿੰਨਾ ਵਧਿਆ ਭਾਅ

ਚੰਡੀਗੜ੍ਹ - ਹਰਿਆਣਾ ਵਿਚ ਗੰਨਾ ਕਿਸਾਨਾਂ ਲਈ ਸੂਬਾ ਸਰਕਾਰ ਨੇ ਵੱਡਾ ਫ਼ੈਸਲਾ ਲਿਆ ਹੈ। ਹਰਿਆਣਾ ਸਰਕਾਰ ਨੇ ਗੰਨੇ ਦੀ ਕੀਮਤ ਵਿਚ 12 ਰੁਪਏ ਦਾ ਵਾਧਾ ਕੀਤਾ ਗਿਆ ਹੈ। ਹਰਿਆਣਾ ਵਿਚ ਗੰਨੇ ਦੀ ਕੀਮਤ ਹੁਣ 362 ਰੁਪਏ ਹੋ ਗਈ ਹੈ। ਇਹ ਜਾਣਕਾਰੀ ਖੇਤੀਬਾੜੀ ਮੰਤਰੀ ਜੇਪੀ ਦਲਾਲ ਨੇ ਦਿੱਤੀ ਹੈ। ਗੰਨੇ ਦੀ ਕੀਮਤ ਵਧਾਉਣ ਦਾ ਫੈਸਲਾ ਸ਼ੂਗਰਫੈਡ ਦੀ ਮੀਟਿੰਗ ਵਿੱਚ ਲਿਆ ਗਿਆ। ਮੀਟਿੰਗ ਵਿੱਚ ਸਹਿਕਾਰਤਾ ਮੰਤਰੀ ਬਨਵਾਰੀਲਾਲ ਵੀ ਮੌਜੂਦ ਸਨ। ਦਲਾਲ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਗੰਨੇ ਦੀ ਕੀਮਤ 310 ਰੁਪਏ ਪ੍ਰਤੀ ਕੁਇੰਟਲ ਸੀ। ਕਿਉਂਕਿ ਚੋਣਾਂ ਨੇੜੇ ਹਨ, ਉਨ੍ਹਾਂ ਨੇ ਇਸ ਨੂੰ ਵਧਾ ਕੇ 360 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਹੈ। ਦੂਜੇ ਪਾਸੇ ਹਰਿਆਣਾ ਵਿੱਚ ਗੰਨੇ ਦੀ ਕੀਮਤ 350 ਰੁਪਏ ਪ੍ਰਤੀ ਕੁਇੰਟਲ ਸੀ, ਜੋ ਹੁਣ ਵਧ ਕੇ 362 ਰੁਪਏ ਪ੍ਰਤੀ ਕੁਇੰਟਲ ਹੋ ਗਈ ਹੈ, ਜੋ ਕਿ ਦੇਸ਼ ਵਿੱਚ ਸਭ ਤੋਂ ਵੱਧ ਹੈ। ਹੁਣ ਹਰਿਆਣਾ ਸਰਕਾਰ ਵੱਲੋਂ ਗੰਨੇ ਦੀਆਂ ਕੀਮਤਾਂ ਵਿੱਚ ਵਾਧੇ ਕਾਰਨ ਕਿਸਾਨਾਂ ਨੂੰ ਥੋੜੀ ਰਾਹਤ ਮਿਲੀ ਹੈ। Ganna Price Haryana -PTC News


Top News view more...

Latest News view more...