Thu, May 2, 2024
Whatsapp

ਹਰਿਆਣਾ ਤੋਂ ਦਿੱਲੀ ਜਾਣ ਵਾਲੇ ਸਾਰੇ ਬਦਲਵੇਂ ਰਸਤੇ ਜਲਦ ਹੋਣਗੇ ਠੀਕ : ਗ੍ਰਹਿ ਮੰਤਰੀ

Written by  Shanker Badra -- September 23rd 2021 10:42 AM
ਹਰਿਆਣਾ ਤੋਂ ਦਿੱਲੀ ਜਾਣ ਵਾਲੇ ਸਾਰੇ ਬਦਲਵੇਂ ਰਸਤੇ ਜਲਦ ਹੋਣਗੇ ਠੀਕ : ਗ੍ਰਹਿ ਮੰਤਰੀ

ਹਰਿਆਣਾ ਤੋਂ ਦਿੱਲੀ ਜਾਣ ਵਾਲੇ ਸਾਰੇ ਬਦਲਵੇਂ ਰਸਤੇ ਜਲਦ ਹੋਣਗੇ ਠੀਕ : ਗ੍ਰਹਿ ਮੰਤਰੀ

ਚੰਡੀਗੜ੍ਹ : ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨ ਅੰਦੋਲਨ ਦੇ ਚੱਲਦਿਆਂ ਸਿੰਘੂ ਸਰਹੱਦ ਅਤੇ ਟਿਕਰੀ ਸਰਹੱਦ ਦੇ ਬੰਦ ਹੋਣ ਕਾਰਨ ਹਰਿਆਣਾ ਤੋਂ ਦਿੱਲੀ ਜਾਣ ਵਾਲੇ ਬਦਲਵੇਂ ਮਾਰਗਾਂ ਦੀ ਮੁਰੰਮਤ ਦਾ ਕੰਮ ਤੁਰੰਤ ਪ੍ਰਭਾਵ ਨਾਲ ਸ਼ੁਰੂ ਕੀਤਾ ਜਾਵੇ ਤਾਂ ਜੋ ਆਮ ਲੋਕ ਪਰੇਸ਼ਾਨ ਨਾ ਹੋਣ। ਹਰਿਆਣਾ ਵਾਲੇ ਪਾਸੇ ਤੋਂ ਇਨ੍ਹਾਂ ਮਾਰਗਾਂ 'ਤੇ ਦਿੱਲੀ ਜਾਣ ਅਤੇ ਆਉਣ ਜਾਣ ਵਿੱਚ ਕਿਸੇ ਵੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। [caption id="attachment_535979" align="aligncenter" width="300"] ਹਰਿਆਣਾ ਤੋਂ ਦਿੱਲੀ ਜਾਣ ਵਾਲੇ ਸਾਰੇ ਬਦਲਵੇਂ ਰਸਤੇ ਜਲਦ ਹੋਣਗੇ ਠੀਕ : ਗ੍ਰਹਿ ਮੰਤਰੀ[/caption] ਦਰਅਸਲ 'ਚ ਅਨਿਲ ਵਿਜ ਉੱਚ ਅਧਿਕਾਰੀਆਂ ਦੀ ਇੱਕ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਅਧਿਕਾਰੀਆਂ ਨੂੰ ਹਦਾਇਤਾਂ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਕਿਸਾਨ ਅੰਦੋਲਨ ਦੇ ਕਾਰਨ ਮੁੱਖ ਸੜਕਾਂ ਦੇ ਬੰਦ ਹੋਣ ਦੇ ਕਾਰਨ ਬਦਲਵੇਂ ਰਸਤਿਆਂ ਦੀ ਛੇਤੀ ਤੋਂ ਛੇਤੀ ਮੁਰੰਮਤ ਕਰਨੀ ਪਵੇਗੀ ਅਤੇ ਇਸ ਸਬੰਧੀ ਕੰਮ ਕੱਲ ਤੋਂ ਹੀ ਕਰਨਾ ਪਵੇਗਾ। [caption id="attachment_535978" align="aligncenter" width="300"] ਹਰਿਆਣਾ ਤੋਂ ਦਿੱਲੀ ਜਾਣ ਵਾਲੇ ਸਾਰੇ ਬਦਲਵੇਂ ਰਸਤੇ ਜਲਦ ਹੋਣਗੇ ਠੀਕ : ਗ੍ਰਹਿ ਮੰਤਰੀ[/caption] ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਲਈ ਗਠਿਤ ਕੀਤੀ ਗਈ ਰਾਜ ਪੱਧਰੀ ਕਮੇਟੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਪਿਛਲੇ ਦਿਨੀਂ ਵੱਖ -ਵੱਖ ਅਦਾਰਿਆਂ ਅਤੇ ਸੰਸਥਾਵਾਂ ਦੇ ਅਧਿਕਾਰੀ ਨੇ ਸੋਨੀਪਤ ਵਿੱਚ ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਰਾਜੀਵ ਅਰੋੜਾ ਦੀ ਪ੍ਰਧਾਨਗੀ ਹੇਠ ਗਠਿਤ ਕਮੇਟੀ ਨਾਲ ਮੁਲਾਕਾਤ ਕੀਤੀ ਸੀ ਅਤੇ ਉਨ੍ਹਾਂ ਨੇ ਦਿੱਲੀ ਦੇ ਬਦਲਵੇਂ ਰਸਤੇ ਠੀਕ ਕਰਨ ਲਈ ਕਮੇਟੀ ਅੱਗੇ ਆਪਣੀ ਗੱਲ ਰੱਖੀ ਸੀ। [caption id="attachment_535981" align="aligncenter" width="300"] ਹਰਿਆਣਾ ਤੋਂ ਦਿੱਲੀ ਜਾਣ ਵਾਲੇ ਸਾਰੇ ਬਦਲਵੇਂ ਰਸਤੇ ਜਲਦ ਹੋਣਗੇ ਠੀਕ : ਗ੍ਰਹਿ ਮੰਤਰੀ[/caption] ਜਿਸ ਦਾ ਨੋਟਿਸ ਲੈਂਦਿਆਂ ਅੱਜ ਸਬੰਧਤ ਏਜੰਸੀਆਂ ਦੇ ਅਧਿਕਾਰੀਆਂ ਨੂੰ ਅਜਿਹੇ ਸਾਰੇ ਬਦਲਵੇਂ ਮਾਰਗਾਂ ਨੂੰ ਠੀਕ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਗ੍ਰਹਿ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੋਨੀਪਤ ਤੋਂ ਦਿੱਲੀ, ਜੋ ਐਚਐਸਆਈਆਈਡੀਸੀ ਦੇ ਅਧੀਨ ਆਉਂਦਾ ਹੈ, ਨੂੰ ਛੇਤੀ ਤੋਂ ਛੇਤੀ ਵਿਕਲਪਿਕ ਰਸਤਾ ਤੈਅ ਕੀਤਾ ਜਾਵੇ ਤਾਂ ਜੋ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ 'ਤੇ ਜਨਤਕ ਪਖਾਨਿਆਂ ਦਾ ਪ੍ਰਬੰਧ ਕੀਤਾ ਜਾ ਸਕੇ ਅਤੇ ਟਿਊਬ ਲਾਈਟਾਂ ਨੂੰ ਚਾਲੂ ਕੀਤਾ ਜਾ ਸਕੇ। -PTCNews


Top News view more...

Latest News view more...