ਹਰਿਆਣਾ ‘ਚ ਸ਼੍ਰੋਮਣੀ ਅਕਾਲੀ ਦਲ ਦੇ ਐਮ.ਐਲ.ਏ ਦੇ ਬੇਟੇ ‘ਤੇ ਹੋਇਆ ਜਾਨਲੇਵਾ ਹਮਲਾ ,ਗੰਭੀਰ ਜ਼ਖਮੀ

Haryana In SAD MLA Son Deadly attack

ਹਰਿਆਣਾ ‘ਚ ਸ਼੍ਰੋਮਣੀ ਅਕਾਲੀ ਦਲ ਦੇ ਐਮ.ਐਲ.ਏ ਦੇ ਬੇਟੇ ‘ਤੇ ਹੋਇਆ ਜਾਨਲੇਵਾ ਹਮਲਾ ,ਗੰਭੀਰ ਜ਼ਖਮੀ:ਹਰਿਆਣਾ : ਜਦੋਂ ਪੰਜਾਬ ਦੀ ਸੱਤਾ ਵਿੱਚ ਕਾਂਗਰਸ ਸਰਕਾਰ ਆਈ ਹੈ ਤਾਂ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ‘ਤੇ ਲਗਾਤਾਰ ਹਮਲੇ ਹੋ ਰਹੇ ਹਨ।ਅਜਿਹਾ ਹੀ ਇੱਕ ਮਾਮਲਾ ਹੁਣ ਹਰਿਆਣਾ ਦੇ ਵਿੱਚ ਸਾਹਮਣੇ ਆਇਆ ਹੈ।

ਹਰਿਆਣਾ ਦੇ ਕਾਲਾਂਵਾਲੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਐਮ.ਐਲ.ਏ ਬਲਕੌਰ ਸਿੰਘ ਦੇ ਬੇਟੇ ਉੱਤੇ ਦੇਰ ਰਾਤ ਜਾਨਲੇਵਾ ਹਮਲਾ ਹੋਇਆ ਹੈ।ਇਸ ਹਮਲੇ ਵਿੱਚ ਉਸ ਦੇ ਸਿਰ ਉੱਤੇ ਸੱਟ ਲੱਗੀ ਹੈ।

ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਬਲੌਕਰ ਸਿੰਘ ਨੇ ਦੱਸਿਆ ਕਿ ਪਿੰਡ ਦੇ ਹੀ ਇੱਕ ਵਿਅਕਤੀ ਨੇ ਇਹ ਹਮਲਾ ਕੀਤਾ ਹੈ।
-PTCNews