ਕੌਮਾਂਤਰੀ ਨਗਰ ਕੀਰਤਨ ਦਾ ਮੁਸਲਿਮ ਭਾਈਚਾਰੇ ਵੱਲੋਂ ਭਰਵਾਂ ਸੁਆਗਤ, ਕੀਤੀ ਫੁੱਲਾਂ ਦੀ ਵਰਖਾ (ਤਸਵੀਰਾਂ)

muslim community

ਕੌਮਾਂਤਰੀ ਨਗਰ ਕੀਰਤਨ ਦਾ ਮੁਸਲਿਮ ਭਾਈਚਾਰੇ ਵੱਲੋਂ ਭਰਵਾਂ ਸੁਆਗਤ, ਕੀਤੀ ਫੁੱਲਾਂ ਦੀ ਵਰਖਾ (ਤਸਵੀਰਾਂ),ਤਾਜ਼ੇਵਾਲਾ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲੀ ਅਗਸਤ ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਸਜਾਏ ਗਏ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਕਾਰਵਾਂ ਲਗਾਤਾਰ ਜਾਰੀ ਹੈ। ਨਗਰ ਕੀਰਤਨ ਨੂੰ ਲੈ ਕੇ ਸੰਗਤਾਂ ਵਿਚ ਭਾਰੀ ਉਤਸ਼ਾਹ ਹੈ ਅਤੇ ਉਹ ਥਾਂ-ਥਾਂ ’ਤੇ ਨਗਰ ਕੀਰਤਨ ਦੇ ਸਵਾਗਤ ਲਈ ਵੱਡੀ ਗਿਣਤੀ ਵਿਚ ਪੁੱਜ ਰਹੀਆਂ ਹਨ।

nagar kirtanਹਰਿਆਣਾ ਦੀ ਧਰਤੀ ‘ਤੇ ਪਹੁੰਚੇ ਕੌਮਾਂਤਰੀ ਨਗਰ ਕੀਰਤਨ ਦਾ ਜਿਥੇ ਸਿੱਖ ਸੰਗਤਾਂ ਵੱਲੋਂ ਭਰਵਾਂ ਸੁਆਗਤ ਕੀਤਾ ਗਿਆ, ਉਥੇ ਹੀ ਹਰਿਆਣਾ ਦੇ ਪਿੰਡ ਤਾਜ਼ੇਵਾਲਾ ਵਿਖੇ ਮੁਸਲਿਮ ਭਾਈਚਾਰੇ ਵੱਲੋਂ ਪਾਲਕੀ ਸਾਹਿਬ ‘ਤੇ ਫੁੱਲਾਂ ਦੀ ਵਰਖਾ ਕੀਤੀ ਗਈ, ਜਿਸ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ‘ਚ ਤੁਸੀਂ ਸਾਫ ਦੇਖ ਸਕਦੇ ਹੋ ਕਿ ਕਿਸ ਤਰਾਂ ਮੁਸਲਿਮ ਲੋਕ ਨਗਰ ਕੀਰਤਨ ਦਾ ਸੁਆਗਤ ਕਰ ਰਹੇ ਹਨ।

nagar kirtanਦੱਸਣਯੋਗ ਹੈ ਕਿ 1 ਅਗਸਤ ਦਿਨ ਵੀਰਵਾਰ ਤੋਂ ਆਰੰਭ ਹੋਇਆ ਨਗਰ ਕੀਰਤਨ ਵੀਰਵਾਰ ਨੂੰ ਅਟਾਰੀ-ਵਾਹਗਾ ਸਰਹੱਦ ਰਸਤੇ ਭਾਰਤ ‘ਚ ਦਾਖ਼ਲ ਹੋਇਆ ਸੀ। ਜਿਸ ਦੌਰਾਨ ਸੰਗਤਾਂ ਅਤੇ ਕਈ ਸਿਆਸੀ ਆਗੂਆਂ ਨੇ ਫੁੱਲਾਂ ਦੀ ਵਰਖਾ ਨਾਲ ਨਗਰ ਕੀਰਤਨ ਦਾ ਸਵਾਗਤ ਕੀਤਾ।

international nagar kirtanਜਦੋਂ ਨਗਰ ਕੀਰਤਨ ਚੜਦੇ ਪੰਜਾਬ ਵਿਚ ਦਾਖ਼ਲ ਹੋਇਆ ਤਾਂ ਅਸਮਾਨ ‘ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ’ ਦੇ ਜੈਕਾਰਿਆਂ ਨਾਲ ਗੂੰਜ ਉਠਿਆ। ਭਾਰਤ -ਪਾਕਿ ਦੀ ਵੰਡ ਮਗਰੋਂ ਪਹਿਲੀ ਵਾਰ ਕਿਸੇ ਨਗਰ ਕੀਰਤਨ ਨੇ ਕੌਮਾਂਤਰੀ ਸਰਹੱਦ ਪਾਰ ਕੀਤੀ ਹੈ।

-PTC News