Fri, Apr 26, 2024
Whatsapp

ਹਰਿਆਣਾ ’ਚ ਗੁਰਦੁਆਰਾ ਸਾਹਿਬ ਅੰਦਰ ਸਿੱਖਾਂ ’ਤੇ ਹਮਲੇ ਦੀ ਭਾਈ ਲੌਂਗੋਵਾਲ ਵੱਲੋਂ ਨਿੰਦਾ

Written by  Jashan A -- March 24th 2019 06:24 PM
ਹਰਿਆਣਾ ’ਚ ਗੁਰਦੁਆਰਾ ਸਾਹਿਬ ਅੰਦਰ ਸਿੱਖਾਂ ’ਤੇ ਹਮਲੇ ਦੀ ਭਾਈ ਲੌਂਗੋਵਾਲ ਵੱਲੋਂ ਨਿੰਦਾ

ਹਰਿਆਣਾ ’ਚ ਗੁਰਦੁਆਰਾ ਸਾਹਿਬ ਅੰਦਰ ਸਿੱਖਾਂ ’ਤੇ ਹਮਲੇ ਦੀ ਭਾਈ ਲੌਂਗੋਵਾਲ ਵੱਲੋਂ ਨਿੰਦਾ

ਹਰਿਆਣਾ ’ਚ ਗੁਰਦੁਆਰਾ ਸਾਹਿਬ ਅੰਦਰ ਸਿੱਖਾਂ ’ਤੇ ਹਮਲੇ ਦੀ ਭਾਈ ਲੌਂਗੋਵਾਲ ਵੱਲੋਂ ਨਿੰਦਾ ਮਾਮਲੇ ਸਬੰਧੀ ਸਿੱਖਾਂ ਦੀ ਮੱਦਦ ਲਈ ਕਾਨੂੰਨੀ ਸਹਾਇਤਾ ਦੇਵੇਗੀ ਸ਼੍ਰੋਮਣੀ ਕਮੇਟੀ-ਭਾਈ ਲੌਂਗੋਵਾਲ ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਹਰਿਆਣਾ ਦੇ ਕੈਥਲ ਜ਼ਿਲ੍ਹੇ ਵਿਚ ਪੈਂਦੇ ਪਿੰਡ ਬਦਸੂਈ ਵਿਖੇ ਗੁਰਦੁਆਰਾ ਸਾਹਿਬ ’ਤੇ ਦੰਗਾਕਾਰੀਆਂ ਵੱਲੋਂ ਕੀਤੇ ਗਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਿਥੇ ਘਟਨਾ ਦੀ ਪੜਤਾਲ ਲਈ ਆਦੇਸ਼ ਕੀਤੇ ਹਨ, ਉਥੇ ਹੀ ਕਾਨੂੰਨੀ ਕਾਰਵਾਈ ਕਰਨ ਲਈ ਵੀ ਕਿਹਾ ਹੈ। ਜਾਰੀ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਲੌਂਗੋਵਾਲ ਨੇ ਆਖਿਆ ਕਿ ਹਰਿਆਣੇ ਦੇ ਸਬੰਧਤ ਗੁਰਦੁਆਰਾ ਸਾਹਿਬ ਵਿਖੇ ਹਮਲਾ ਕਰਕੇ ਦੰਗਾਕਾਰੀਆਂ ਵੱਲੋਂ ਇਕ ਸਿੱਖ ਨੂੰ ਮੌਤ ਦੇ ਘਾਟ ਉਤਾਰ ਦੇਣਾ ਅਤੇ ਦਰਜ਼ਨ ਤੋਂ ਵੱਧ ਸਿੱਖਾਂ ਨੂੰ ਜ਼ਖ਼ਮੀ ਕਰਨਾ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਇਹ ਘਟਗਿਣਤੀਆਂ ਨਾਲ ਧੱਕਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਹੋਰ ਪੜ੍ਹੋ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮਹਾਰਾਜਾ ਰਣਜੀਤ ਸਿੰਘ ਦੇ ਇਤਿਹਾਸ ਨੂੰ ਸਕੂਲੀ ਪਾਠਕ੍ਰਮ ’ਚ ਸ਼ਾਮਲ ਕਰਨ ਦੀ ਕੀਤੀ ਮੰਗ ਉਨ੍ਹਾਂ ਆਖਿਆ ਕਿ ਜੇਕਰ ਕਿਸਮ ਦਾ ਕੋਈ ਵਿਵਾਦਤ ਮਾਮਲਾ ਸੀ ਤਾਂ ਉਹ ਮਿਲ ਬੈਠ ਕੇ ਸੁਲਝਾਇਆ ਜਾਣਾ ਚਾਹੀਦਾ ਸੀ। ਇਹ ਕਿਸੇ ਤਰ੍ਹਾਂ ਵੀ ਜਾਇਜ਼ ਨਹੀਂ ਹੈ ਕਿ ਦੰਗਾਕਾਰੀ ਘਟਗਿਣਤੀ ਸਿੱਖਾਂ ਨੂੰ ਦਬਾਉਣ ਲਈ ਮਾਰੂ ਹਮਲਾ ਕਰਨ। ਇਹ ਸੂਬੇ ਦੀ ਸਰਕਾਰ ਦੀ ਜ਼ੁੰਮੇਵਾਰੀ ਹੈ ਕਿ ਘਟਗਿਣਤੀਆਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕੇ ਜਾਣ। ਭਾਈ ਲੌਂਗੋਵਾਲ ਨੇ ਹਰਿਆਣਾ ਸਰਕਾਰ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੋਂ ਮੰਗ ਕੀਤੀ ਕਿ ਇਸ ਘਟਨਾ ਦੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ, ਤਾਂ ਜੋ ਅੱਗੇ ਤੋਂ ਕੋਈ ਵੀ ਅਜਿਹਾ ਕਰਨ ਦੀ ਹਿੰਮਤ ਨਾ ਕਰੇ। ਭਾਈ ਲੌਂਗੋਵਾਲ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਇਸ ਘਟਨਾ ਦੇ ਮੁਕੰਮਲ ਤੱਥ ਜਾਨਣ ਲਈ ਹਰਿਆਣਾ ਸੂਬੇ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਪਾਸੋਂ ਰਿਪੋਰਟ ਲਵੇਗੀ ਅਤੇ ਸਿੱਖਾਂ ਦੇ ਕੇਸ ਦੀ ਪੈਰਵਾਈਂ ਕਰਨ ਲਈ ਹਰ ਸੰਭਵ ਕਾਨੂੰਨੀ ਸਹਾਇਤਾ ਪ੍ਰਦਾਨ ਕਰੇਗੀ। -PTC News


Top News view more...

Latest News view more...