Fri, Apr 26, 2024
Whatsapp

ਹਰਿਆਣਾ ਦੇ ਪਿਹੋਵਾ 'ਚ ਸ਼੍ਰੋਮਣੀ ਅਕਾਲੀ ਦਲ ਦੀ ਜਨ ਚੇਤਨਾ ਰੈਲੀ ਅੱਜ, ਵਰਕਰਾਂ 'ਚ ਭਾਰੀ ਉਤਸ਼ਾਹ

Written by  Jashan A -- March 10th 2019 09:33 AM -- Updated: March 10th 2019 12:32 PM
ਹਰਿਆਣਾ ਦੇ ਪਿਹੋਵਾ 'ਚ ਸ਼੍ਰੋਮਣੀ ਅਕਾਲੀ ਦਲ ਦੀ ਜਨ ਚੇਤਨਾ ਰੈਲੀ ਅੱਜ, ਵਰਕਰਾਂ 'ਚ ਭਾਰੀ ਉਤਸ਼ਾਹ

ਹਰਿਆਣਾ ਦੇ ਪਿਹੋਵਾ 'ਚ ਸ਼੍ਰੋਮਣੀ ਅਕਾਲੀ ਦਲ ਦੀ ਜਨ ਚੇਤਨਾ ਰੈਲੀ ਅੱਜ, ਵਰਕਰਾਂ 'ਚ ਭਾਰੀ ਉਤਸ਼ਾਹ

ਹਰਿਆਣਾ ਦੇ ਪਿਹੋਵਾ 'ਚ ਸ਼੍ਰੋਮਣੀ ਅਕਾਲੀ ਦਲ ਦੀ ਜਨ ਚੇਤਨਾ ਰੈਲੀ ਅੱਜ, ਵਰਕਰਾਂ 'ਚ ਭਾਰੀ ਉਤਸ਼ਾਹ,ਪਿਹੋਵਾ: ਸ਼੍ਰੋਮਣੀ ਅਕਾਲੀ ਦਲ ਵੱਲੋਂ ਹਰਿਆਣਾ ਦੇ ਪਿਹੋਵਾ ‘ਚ ਅੱਜ ਵਿਸ਼ਾਲ ਜਨ ਚੇਤਨਾ ਰੈਲੀ ਕੀਤੀ ਜਾਵੇਗੀ। ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਇਹ ਰੈਲੀ ਅੱਜ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਕੀਤੀ ਜਾਵੇਗੀ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨਾਲ ਪਾਰਟੀ ਦੇ ਕਈ ਹੋਰ ਸੀਨੀਅਰ ਆਗੂ ਵੀ ਮੌਜੂਦ ਰਹਿਣਗੇ। ਇਸ ਦੌਰਾਨ ਵਰਕਰਾਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। [caption id="attachment_267327" align="aligncenter" width="300"]hr ਹਰਿਆਣਾ ਦੇ ਪਿਹੋਵਾ 'ਚ ਸ਼੍ਰੋਮਣੀ ਅਕਾਲੀ ਦਲ ਦੀ ਜਨ ਚੇਤਨਾ ਰੈਲੀ ਅੱਜ, ਵਰਕਰਾਂ 'ਚ ਭਾਰੀ ਉਤਸ਼ਾਹ[/caption] ਰੈਲੀ ਨੂੰ ਲੈ ਕੇ ਪਾਰਟੀ ਵਰਕਰਾਂ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਲੋਕਾਂ ਦੇ ਆਉਣ ਜਾਣ ਲਈ ਵੀ ਵਾਹਨਾਂ ਦਾ ਇੰਤਜ਼ਾਮ ਕੀਤਾ ਗਿਆ ਹੈ। ਦੱਸ ਦੇਈਏ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਵਰਕਰਾਂ ਨੂੰ ਲਾਮਬੰਦ ਕੀਤਾ ਜਾਵੇਗਾ। [caption id="attachment_267328" align="aligncenter" width="300"]hr ਹਰਿਆਣਾ ਦੇ ਪਿਹੋਵਾ 'ਚ ਸ਼੍ਰੋਮਣੀ ਅਕਾਲੀ ਦਲ ਦੀ ਜਨ ਚੇਤਨਾ ਰੈਲੀ ਅੱਜ, ਵਰਕਰਾਂ 'ਚ ਭਾਰੀ ਉਤਸ਼ਾਹ[/caption] ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਰਿਆਣਾ 'ਚ ਚੌਥੀ ਜਨ ਚੇਤਨਾ ਰੈਲੀ ਹੈ। ਪਹਿਲੀ ਰੈਲੀ ਅੰਬਾਲਾ ਅਤੇ ਦੂਸਰੀ ਰੈਲੀ ਸਿਰਸਾ 'ਚ ਕੀਤੀ ਗਈ ਸੀ।ਜਿਥੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੇ ਹੋਰ ਸੀਨੀਅਰ ਆਗੂਆਂ ਵੱਲੋਂ ਹਰਿਆਣਾ ਦੇ ਲੋਕਾਂ ਨੂੰ ਸੰਬੋਧਨ ਕੀਤਾ ਗਿਆ ਸੀ। ਇਹਨਾਂ ਵਿਸ਼ਾਲ ਰੈਲੀਆਂ 'ਚ ਹਰਿਆਣਾ ਵਾਸੀਆਂ ਦਾ ਹਜ਼ੂਮ ਦੇਖਣ ਨੂੰ ਮਿਲਿਆ। [caption id="attachment_267329" align="aligncenter" width="300"]hr ਹਰਿਆਣਾ ਦੇ ਪਿਹੋਵਾ 'ਚ ਸ਼੍ਰੋਮਣੀ ਅਕਾਲੀ ਦਲ ਦੀ ਜਨ ਚੇਤਨਾ ਰੈਲੀ ਅੱਜ, ਵਰਕਰਾਂ 'ਚ ਭਾਰੀ ਉਤਸ਼ਾਹ[/caption] ਜ਼ਿਕਰਯੋਗ ਹੈ ਕਿ ਆਉਣ ਵਾਲੀਆਂ ਅਗਾਮੀ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਨੇ ਕਮਰ ਕਸ ਲਈ ਹੈ।ਸ਼੍ਰੋਮਣੀ ਅਕਾਲੀ ਦਲ ਵੱਲੋਂ ਜਿਥੇ ਪੰਜਾਬ ‘ਚ ਲੋਕ ਸਭਾ ਚੋਣਾਂ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ,ਓਥੇ ਹੀ ਹੁਣ ਹਰਿਆਣਾ ‘ਚ ਵੀ ਸ਼੍ਰੋਮਣੀ ਅਕਾਲੀ ਦਲ ਨੇ ਸਰਗਮੀਆਂ ਤੇਜ਼ ਕਰ ਦਿੱਤੀਆਂ ਹਨ। -PTC News


Top News view more...

Latest News view more...