Thu, May 2, 2024
Whatsapp

ਫਰਜ਼ੀ ਡਾਕਟਰਾਂ ਦੀਆਂ ਡਿਗਰੀਆਂ ਬਣਾਉਣ ਵਾਲਾ ਹਰਿਆਣਾ ਪੁਲਸ ਨੇ ਕੀਤਾ ਗ੍ਰਿਫ਼ਤਾਰ

Written by  Riya Bawa -- August 04th 2022 05:47 PM
ਫਰਜ਼ੀ ਡਾਕਟਰਾਂ ਦੀਆਂ ਡਿਗਰੀਆਂ ਬਣਾਉਣ ਵਾਲਾ ਹਰਿਆਣਾ ਪੁਲਸ ਨੇ ਕੀਤਾ ਗ੍ਰਿਫ਼ਤਾਰ

ਫਰਜ਼ੀ ਡਾਕਟਰਾਂ ਦੀਆਂ ਡਿਗਰੀਆਂ ਬਣਾਉਣ ਵਾਲਾ ਹਰਿਆਣਾ ਪੁਲਸ ਨੇ ਕੀਤਾ ਗ੍ਰਿਫ਼ਤਾਰ

ਪਟਿਆਲਾ: ਹਲਕਾ ਘਨੌਰ ਅਧੀਨ ਪੈਂਦੇ ਪਿੰਡ ਸੇਹਰਾ ਤੋਂ ਤਕਰੀਬਨ ਇਕ ਹਫਤਾ ਪਹਿਲਾਂ ਫ਼ਰਜ਼ੀ ਡਿਗਰੀਆਂ ਬਣਾਉਣ ਵਾਲੇ ਡਾਕਟਰ ਨੂੰ ਹਰਿਆਣਾ ਪੁਲਸ ਵੱਲੋਂ ਪਿੰਡ ਸੇਹਰਾ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਚਕੂਲਾ ਦੇ ਰਹਿਣ ਵਾਲੇ ਇੱਕ ਵਿਅਕਤੀ ਨੂੰ ਡਾਕਟਰ ਜਤਿੰਦਰ ਬੱਬਰ ਵੱਲੋਂ ਫਰਜ਼ੀ ਡਿਗਰੀ ਦਿੱਤੀ ਗਈ ਸੀ ਜਿਸ ਤੋਂ ਬਾਅਦ ਹਰਿਆਣਾ ਪੁਲਸ ਹਰਕਤ ਵਿਚ ਆਈ ਹੈ। ਫਰਜ਼ੀ ਡਾਕਟਰਾਂ ਦੀਆਂ ਡਿਗਰੀਆਂ ਬਣਾਉਣ ਵਾਲਾ ਹਰਿਆਣਾ ਪੁਲਸ ਨੇ ਕੀਤਾ ਗ੍ਰਿਫ਼ਤਾਰ ਬੱਬਰ ਕਲੀਨਿਕ ਪਿੰਡ ਸੇਹਰਾ ਦੇ ਮਾਲਕ ਨੂੰ ਫਰਜ਼ੀ ਡਿਗਰੀਆਂ ਬਣਾਉਣ ਦੇ ਮਾਮਲੇ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਦੱਸ ਦੇਈਏ ਕਿ ਜਤਿੰਦਰ ਬੱਬਰ ਪਿੰਡ ਸੇਹਰਾ ਦੇ ਵਿੱਚ ਆਪਣੀ ਪ੍ਰਾਈਵੇਟ ਕਲੀਨਿਕ ਚਲਾਉਂਦੇ ਹਨ। ਫਰਜ਼ੀ ਡਾਕਟਰਾਂ ਦੀਆਂ ਡਿਗਰੀਆਂ ਬਣਾਉਣ ਵਾਲਾ ਹਰਿਆਣਾ ਪੁਲਸ ਨੇ ਕੀਤਾ ਗ੍ਰਿਫ਼ਤਾਰ ਇਹ ਵੀ ਪੜ੍ਹੋ : ਬਠਿੰਡਾ ਦੇ ਸਿਵਲ ਹਸਪਤਾਲ 'ਚ ਐਕਸ-ਰੇ ਮਸ਼ੀਨਾਂ ਖ਼ਰਾਬ ਹੋਣ ਕਾਰਨ ਮਰੀਜ਼ ਪਰੇਸ਼ਾਨ ਹਰਿਆਣਾ ਪੁਲਿਸ ਦੇ ਵੱਲੋਂ ਫ਼ਰਜ਼ੀ ਡਿਗਰੀਆਂ ਬਣਾਉਣ ਦੇ ਮਾਮਲੇ ਦੇ ਵਿੱਚ ਉਹਨਾਂ ਨੂੰ ਉਹਨਾਂ ਦੀ ਪ੍ਰਾਈਵੇਟ ਕਲੀਨੀਕ ਬੱਬਰ ਕਲੀਨਿਕ ਤੋਂ ਤਕਰੀਬਨ ਇਕ ਹਫਤਾ ਪਹਿਲਾਂ ਗ੍ਰਿਫਤਾਰ ਕੀਤਾ ਗਿਆ ਹੈ। ਸੂਤਰਾਂ ਮੁਤਾਬਕ ਮਿਲੀ ਜਾਣਕਾਰੀ ਅਨੁਸਾਰ ਉਹਨਾਂ ਦੇ ਨਾਲ ਇਕ ਹੋਰ ਵਿਅਕਤੀ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਫਰਜ਼ੀ ਡਾਕਟਰਾਂ ਦੀਆਂ ਡਿਗਰੀਆਂ ਬਣਾਉਣ ਵਾਲਾ ਹਰਿਆਣਾ ਪੁਲਸ ਨੇ ਕੀਤਾ ਗ੍ਰਿਫ਼ਤਾਰ (ਗਗਨ ਆਹੂਜਾ ਦੀ ਰਿਪੋਰਟ ) -PTC News


Top News view more...

Latest News view more...