Bagga Arrest Highlights: ਸੜਕਾਂ 'ਤੇ ਉੱਤਰੇ ਭਾਜਪਾ ਦੇ ਸਮਰਥਕ, ਸਾੜਿਆ ਅਰਵਿੰਦ ਕੇਜਰੀਵਾਲ ਦਾ ਪੁਤਲਾ
ਨਵੀਂ ਦਿੱਲੀ: ਭਾਜਪਾ ਆਗੂ ਤਜਿੰਦਰ ਪਾਲ ਸਿੰਘ ਬੱਗਾ ਨੂੰ ਪੰਜਾਬ ਪੁਲਿਸ ਨੇ ਦਿੱਲੀ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ 10-12 ਕਾਰਾਂ ਵਿੱਚ 50 ਪੁਲਿਸ ਮੁਲਾਜ਼ਮ ਤਜਿੰਦਰ ਬੱਗਾ ਨੂੰ ਉਸਦੀ ਰਿਹਾਇਸ਼ ਤੋਂ ਗ੍ਰਿਫਤਾਰ ਕਰਨ ਲਈ ਆਏ ਸਨ। ਬੱਗਾ ਦੇ ਨਜ਼ਦੀਕੀ ਭਾਜਪਾ ਸਾਥੀਆਂ ਨੇ ਇਸ ਸਬੰਧੀ ਟਵਿੱਟਰ ਉਤੇ ਆਪਣੀ ਜਾਣਕਾਰੀ ਸਾਂਝੀ ਕੀਤੀ। ਇਸ ਵਿਚਕਾਰ ਤਜਿੰਦਰ ਬੱਗਾ ਨੂੰ ਗ੍ਰਿਫਤਾਰ ਕਰ ਕੇ ਲਿਆ ਰਹੀ ਪੰਜਾਬ ਪੁਲਿਸ ਨੇ ਹਰਿਆਣਾ ਪੁਲਿਸ ਨੇ ਕੁਰੂਕੇਸ਼ਤਰ ਵਿੱਚ ਪਿੱਪਲੀ ਨੇੜੇ ਰੋਕ ਲਿਆ ਹੈ। ਇਸ ਸਭ ਨਾਲ ਪੰਜਾਬ ਪੁਲਿਸ ਵਿਵਾਦਾਂ ਵਿੱਚ ਘਰ ਗਈ ਹੈ। ਹਰਿਆਣਾ ਪੁਲਿਸ ਤੇ ਦਿੱਲੀ ਪੁਲਿਸ ਵੱਲੋਂ ਪੰਜਾਬ ਪੁਲਿਸ ਖ਼ਿਲਾਫ਼ ਸਖ਼ਤੀ ਵਰਤੀ ਜਾ ਰਹੀ ਹੈ।
ਐਸਪੀ ਮਨਪ੍ਰੀਤ ਸਿੰਘ ਨੇ ਹਰਿਆਣਾ ਵਿੱਚ ਗੱਡੀ ਰੋਕੇ ਜਾਣ ਸਬੰਧੀ ਕਿਹਾ ਕਿ ਪੰਜਾਬ ਪੁਲਿਸ ਨੇ ਇਕ ਮਾਮਲਾ ਦਰਜ ਕੀਤਾ ਸੀ। ਤਜਿੰਦਰ ਬੱਗਾ ਨੂੰ ਪਹਿਲਾਂ ਪੰਜ ਨੋਟਿਸ ਦਿੱਤੇ ਗਏ ਸਨ ਅਤੇ ਉਨ੍ਹਾਂ ਨੇ ਨੋਟਿਸਾਂ ਨੂੰ ਅਣਗੌਲਿਆ ਕੀਤਾ ਹੈ। ਹਾਈ ਕੋਰਟ ਵਿੱਚ ਵੀ ਇਸ ਸਬੰਧੀ ਮਾਮਲਾ ਵਿਚਾਰ ਅਧੀਨ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਵੀ ਗ੍ਰਿਫਤਾਰੀ ਵੇਲੇ ਵੀ ਵੀਡੀਓ ਬਣਾਈ ਗਈ ਹੈ ਅਤੇ ਪੂਰੇ ਨਿਯਮਾਂ ਤਹਿਤ ਗ੍ਰਿਫਤਾਰ ਕੀਤਾ ਗਿਆ ਹੈ। ਹਰਿਆਣਾ ਪੁਲਿਸ ਵੱਲੋਂ ਰੋਕੇ ਜਾਣ ਉਤੇ ਉਨ੍ਹਾਂ ਨੇ ਕਿਹਾ ਕਿ ਹਰਿਆਣਾ ਪੁਲਿਸ ਇਹ ਵੈਰੀਫਾਈ ਕਰ ਰਹੀ ਹੈ ਕਿ ਸਭ ਨਿਯਮਾਂ ਤਹਿਤ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਬੱਗਾ ਨੂੰ ਸਿੱਧਾ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ।
ਇਸ ਵਿਚਕਾਰ ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ ਪੰਜਾਬ ਪੁਲਿਸ ਹਰਿਆਣਾ ਦੇ ਡੀਜੀਪੀ ਨੂੰ ਪੱਤਰ ਭੇਜ ਰਹੀ ਹੈ। ਪੰਜਾਬ ਪੁਲਿਸ ਐਫਆਈਆਰ ਦੀ ਕਾਪੀ ਦੇ ਨਾਲ ਇੱਕ ਪੱਤਰ ਭੇਜ ਰਹੀ ਹੈ। ਇਹ ਅਗਵਾ ਦਾ ਮਾਮਲਾ ਨਹੀਂ ਹੈ। ਭਾਜਪਾ ਆਗੂ ਤਜਿੰਦਰ ਬੱਗਾ ਨੂੰ ਪੰਜਾਬ ਪੁਲਿਸ ਵੱਲੋਂ ਅੱਜ ਸਵੇਰੇ ਗ੍ਰਿਫ਼ਤਾਰ ਕੀਤੇ ਜਾਣ ਕਾਰਨ ਰੋਸ ਵਜੋਂ ਭਾਜਪਾ ਆਗੂਆਂ ਤੇ ਵਰਕਰਾਂ ਨੇ ਜਨਕਪੁਰੀ ਥਾਣੇ ਅੱਗੇ ਧਰਨਾ ਸ਼ੁਰੂ ਕਰ ਦਿੱਤਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਦੇ 3 ਤੋਂ 4 ਜਵਾਨ ਥਾਣੇ ਦੇ ਅੰਦਰ ਬੈਠੇ ਹੋਏ ਹਨ। ਪੰਜਾਬ ਪੁਲੀਸ ਵੱਲੋਂ ਭਾਜਪਾ ਆਗੂ ਤਜਿੰਦਰ ਸਿੰਘ ਬੱਗਾ ਨੂੰ ਗ੍ਰਿਫ਼ਤਾਰ ਕਰਨ ਦਿੱਲੀ ਪੁਲੀਸ ਨੇ ਅੱਜ ਅਗਵਾ ਦਾ ਮਾਮਲਾ ਦਰਜ ਕੀਤਾ ਹੈ। ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਬੱਗਾ ਦੇ ਪਿਤਾ ਨੇ ਸ਼ਿਕਾਇਤ ਦਿੱਤੀ ਹੈ ਕਿ ਕੁੱਝ ਲੋਕ ਸਵੇਰੇ 8 ਵਜੇ ਦੇ ਕਰੀਬ ਘਰ ਆਏ ਅਤੇ ਉਨ੍ਹਾਂ ਦੇ ਪੁੱਤਰ ਨੂੰ ਚੁੱਕ ਕੇ ਲੈ ਗਏ। ਉਨ੍ਹਾਂ ਦੱਸਿਆ ਕਿ ਜਨਕਪੁਰੀ ਥਾਣੇ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ।
LIVE UPDATE :
ਬੀਤੀ 2 ਅਪ੍ਰੈਲ ਨੂੰ ਭਾਜਪਾ ਦੇ ਯੂਥ ਵਿੰਗ ਦੇ ਕੌਮੀ ਸਕੱਤਰ ਤਜਿੰਦਰ ਪਾਲ ਸਿੰਘ ਬੱਗਾ ਨੇ ਖੁਲਾਸਾ ਕੀਤਾ ਸੀ ਕਿ ਪੰਜਾਬ ਪੁਲਿਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਦਿੱਲੀ ਸਥਿਤ ਉਨ੍ਹਾਂ ਦੇ ਘਰ ਪਹੁੰਚੀ ਸੀ। ਬੱਗਾ ਦੇ ਅਨੁਸਾਰ ਪੰਜਾਬ ਪੁਲਿਸ ਨੇ ਇਹ ਕਦਮ ਉਨ੍ਹਾਂ ਨੂੰ ਬਿਨਾਂ ਕਿਸੇ ਐਫਆਈਆਰ ਬਾਰੇ ਦੱਸੇ ਅਤੇ ਇੱਥੋਂ ਤੱਕ ਕਿ ਸਥਾਨਕ ਪੁਲਿਸ ਨੂੰ ਸੂਚਿਤ ਕੀਤੇ ਬਿਨਾਂ ਨਿਯਮਾਂ ਅਨੁਸਾਰ ਇਹ ਕਦਮ ਚੁੱਕਿਆ। ਉਦੋਂ ਇੱਕ ਟਵੀਟ ਪੋਸਟ ਕਰਦਿਆਂ ਬੱਗਾ ਨੇ ਕਿਹਾ ਸੀ, “ਪੰਜਾਬ ਪੁਲਿਸ ਦੀ ਕਾਰ ਨੰਬਰ PB65AK1594 ਸਥਾਨਕ ਪੁਲਿਸ ਨੂੰ ਦੱਸੇ ਬਿਨਾਂ ਮੈਨੂੰ ਗ੍ਰਿਫਤਾਰ ਕਰਨ ਲਈ ਮੇਰੇ ਘਰ ਪਹੁੰਚੀ। ਹੁਣ ਉਹ ਮੇਰੇ ਦੋਸਤਾਂ ਦੇ ਪਤੇ ਲੱਭ ਰਹੇ ਹਨ ਅਤੇ ਉਨ੍ਹਾਂ ਦੇ ਘਰ ਜਾ ਰਹੇ ਹਨ। ਮੇਰੇ ਖਿਲਾਫ ਅਜੇ ਤੱਕ ਐਫਆਈਆਰ, ਥਾਣੇ, ਧਾਰਾਵਾਂ ਦੀ ਕੋਈ ਸੂਚਨਾ ਨਹੀਂ ਹੈ।'' ਇਸ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਬੱਗਾ ਵਿਰੁੱਧ ਅਰਵਿੰਦ ਕੇਜਰੀਵਾਲ ਦੀ ਆਲੋਚਨਾ ਕਰਨ ਲਈ ਐਫਆਈਆਰ ਦਰਜ ਕੀਤੀ ਸੀ ਜਦੋਂ ਦਿੱਲੀ ਦੇ ਮੁੱਖ ਮੰਤਰੀ ਨੇ ਦਿੱਲੀ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ 'ਦਿ ਕਸ਼ਮੀਰ ਫਾਈਲਜ਼' ਫਿਲਮ ਦਾ ਮਜ਼ਾਕ ਉਡਾਇਆ ਸੀ ਅਤੇ ਇਸ ਨੂੰ ਝੂਠੀ ਫਿਲਮ ਕਿਹਾ ਸੀ। ਫਿਲਮ 1980ਵਿਆਂ ਦੇ ਅਖੀਰ ਅਤੇ 1990ਵਿਆਂ ਦੇ ਸ਼ੁਰੂ ਵਿੱਚ ਕਸ਼ਮੀਰ ਵਿੱਚ ਹੋਏ ਨਸਲਕੁਸ਼ੀ ਦੌਰਾਨ ਕਸ਼ਮੀਰੀ ਹਿੰਦੂਆਂ ਦੇ ਦੁੱਖਾਂ ਨੂੰ ਦਰਸਾਉਂਦੀ ਹੈ।
ਇਸ ਤੋਂ ਬਾਅਦ ਅਗਲੇ ਦਿਨ ਬੱਗਾ ਵਿਰੁੱਧ ਐਫਆਈਆਰ ਵਾਪਸ ਲੈ ਲਈ ਗਈ ਸੀ, ਜਿਵੇਂ ਕਿ ਤਜਿੰਦਰ ਪਾਲ ਸਿੰਘ ਬੱਗਾ ਨੇ ਇੱਕ ਟਵੀਟ ਵਿੱਚ ਖੁਲਾਸਾ ਕੀਤਾ ਸੀ। ਹਾਲਾਂਕਿ ਬਾਅਦ ਵਿੱਚ ਇਹ ਖੁਲਾਸਾ ਹੋਇਆ ਕਿ ਜਾਂਚ ਕਰਨ ਲਈ ਇੱਕ ਐਸਆਈਟੀ ਬਣਾਈ ਗਈ ਸੀ। ਭਾਜਪਾ ਨੇਤਾਵਾਂ ਵੱਲੋਂ ਪੁਲਿਸ ਦੀ ਇਸ ਕਾਰਵਾਈ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਜਾ ਰਹੀ ਹੈ।
ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਤਜਿੰਦਰ ਬੱਗਾ ਦੀ ਗ੍ਰਿਫਤਾਰੀ ਦੀ ਨਿਖੇਧੀ ਕੀਤੀ ਅਤੇ ਆਮ ਆਦਮੀ ਪਾਰਟੀ ਦੀ ਅਲੋਚਨਾ ਕੀਤੀ। ਜ਼ਿਕਰਯੋਗ ਹੈ ਕਿ ਤਜਿੰਦਰਪਾਲ ਬੱਗਾ ਖਿਲਾਫ਼ ਮੋਹਾਲੀ ਥਾਣੇ ਵਿਚ ਆਮ ਆਦਮੀ ਪਾਰਟੀ ਦੇ ਆਗੂ ਸੰਨੀ ਆਹਲੂਵਾਲੀਆ ਨੇ ਐਫਆਈਆਰ ਦਰਜ ਕਰਵਾਈ ਸੀ। ਇਸ ਸ਼ਿਕਾਇਤ ’ਤੇ ਮੋਹਾਲੀ ਪੁਲਿਸ ਨੇ ਬੱਗਾ ਨੂੰ ਤਲਬ ਵੀ ਕੀਤਾ ਸੀ ਪਰ ਉਹ ਹਾਜ਼ਰ ਨਹੀਂ ਹੋਏ।
ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਸਵੇਰੇ ਦਿੱਲੀ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਜਾ ਕੇ ਭਾਜਪਾ ਦੇ ਬੁਲਾਰੇ ਤੇਜਿੰਦਰ ਬੱਗਾ ਨੂੰ ਗ੍ਰਿਫਤਾਰ ਕਰਨ ਦੀ ਹਿਟਲਰ ਵਰਗੀ ਕਾਰਵਾਈ ਲਈ ਦਿੱਲੀ ਅਤੇ ਪੰਜਾਬ ਦੀ 'ਆਪ' ਸਰਕਾਰ ਦੀ ਆਲੋਚਨਾ ਕੀਤੀ। ਚੁੱਘ ਨੇ ਕਿਹਾ ਕਿ ਇਹ ਸ਼ਰਮਨਾਕ ਹੈ ਕਿ ਤੇਜਿੰਦਰ ਨੂੰ ਪਟਕਾ ਅਤੇ ਦਸਤਾਰ ਪਹਿਨਣ ਦੀ ਵੀ ਇਜਾਜ਼ਤ ਨਹੀਂ ਦਿੱਤੀ ਗਈ, ਜੋ ਕਿ ਸਿੱਖ ਦੀ ਬੇਇੱਜ਼ਤੀ ਅਤੇ ਬੇਇੱਜ਼ਤੀ ਹੈ।'' ਕਿਸੇ ਸਿੱਖ ਨੂੰ ਪੱਗ ਬੰਨ੍ਹਣ ਦੀ ਇਜਾਜ਼ਤ ਦਿੱਤੇ ਬਿਨਾਂ ਉਸ ਨੂੰ ਇਸ ਤਰ੍ਹਾਂ ਚੁੱਕ ਕੇ ਲਿਜਾਣਾ ਬਹੁਤ ਵੱਡਾ ਗੁਨਾਹ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦਿੱਲੀ ਵਿੱਚ ਆਪਣੇ ਸਿਆਸੀ ਵਿਰੋਧੀਆਂ ਨਾਲ ਰਾਜ਼ੀਨਾਮਾ ਕਰਨ ਲਈ ਪੰਜਾਬ ਪੁਲਿਸ ਦੀ ਸ਼ਰੇਆਮ ਦੁਰਵਰਤੋਂ ਕਰ ਰਿਹਾ ਹੈ। ਇਸ ਵਿਚਕਾਰ ਪ੍ਰੈਸ ਕਾਨਫਰੰਸ ਦੌਰਾਨ ਮਨਜਿੰਦਰ ਸਿੰਘ ਨੇ ਕਿਹਾ ਕਿ ਆਮ ਆਦਮ ਪਾਰਟੀ ਪੰਜਾਬ ਪੁਲਿਸ ਦੀ ਦੁਰਵਤੋਂ ਕਰ ਰਹੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਦਿੱਲੀ ਦਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਨੂੰ ਮੁੜ 84 ਦੇ ਰਾਹ ਉਤੇ ਲਿਜਾ ਰਿਹਾ ਹੈ। ਕੇਜਰੀਵਾਲ ਸਿੱਖਾਂ ਨੂੰ ਬਦਨਾਮ ਕਰ ਰਿਹਾ ਹੈ ਪਰ ਭਾਜਪਾ ਸੱਚ ਦੇ ਨਾਲ ਖੜ੍ਹੀ ਹੈ। ਤਜਿੰਦਰ ਬੱਗਾ ਨੇ ਕੋਈ ਗੁਨਾਹ ਨਹੀਂ ਕੀਤਾ ਤੇ ਉਸ ਨੇ ਅਰਵਿੰਦ ਕੇਜਰੀਵਾਲ ਦਾ ਪਰਦਾਫਾਸ਼ ਕੀਤਾ ਹੈ। ਅਰਵਿੰਦ ਕੇਜਰੀਵਾਲ ਦਾ ਚਿਹਰਾ ਨੰਗਾ ਹੋ ਰਿਹਾ ਹੈ। ਤਜਿੰਦਰ ਬੱਗਾ ਨੂੰ ਸੱਚ ਬੋਲਣ ਦੀ ਸਜ਼ਾ ਮਿਲ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਜੋ ਵੀ ਗਲਤ ਕੰਮ ਕਰੇਗਾ ਉਸ ਦਾ ਚਿਹਰਾ ਨੰਗਾ ਜ਼ਰੂਰ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਕੋੋਲੋਂ ਬੇਅਦਬੀਆਂ ਵਾਲੇ ਅਤੇ ਨਸ਼ਾ ਸਮੱਗਲਰ ਅਜੇ ਤੱਕ ਨਹੀਂ ਫੜੇ ਗਏ। ਪਰ ਸੱਚੇ ਸਰਦਾਰ ਨੂੰ ਗ੍ਰਿਫਤਾਰ ਕਰ ਲਈ ਝੱਟ ਹੀ ਪੁਲਿਸ ਦੀ ਗੱਡੀਆਂ ਭੇਜ ਦਿੱਤੀਆਂ ਹਨ। ਅਗਵਾ ਕੀਤੇ ਗਏ ਤੇਜਿੰਦਰ ਬੱਗੇ ਦੇ ਮਾਮਲੇ ਵਿੱਚ ਦਿੱਲੀ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ਇਸ ਉਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਪੁਲਿਸ ਅਫਸਰਾਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਭਗਵੰਤ ਸਿੰਘ ਮਾਨ ਉਤੇ ਵੀ ਨਿਸ਼ਾਨਾ ਸਾਧਿਆ ਹੈ। ਕਿਉਂਂ ਹੋਈ ਬੱਗਾ ਦੀ ਗ੍ਰਿਫ਼ਤਾਰੀ : ਹਾਲ ਹੀ ਵਿੱਚ ਪੰਜਾਬ ਪੁਲਿਸ ਦੇ ਸਾਈਬਰ ਸੈੱਲ ਵੱਲੋਂ ਤਜਿੰਦਰ ਬੱਗਾ ਖ਼ਿਲਾਫ਼ ਤਿੰਨ ਐਫਆਈਆਰ ਦਰਜ ਕੀਤੀਆਂ ਗਈਆਂ ਸਨ। ਇਸੇ ਮਾਮਲੇ 'ਚ ਤਜਿੰਦਰ ਨੂੰ ਪੁੱਛਗਿੱਛ ਲਈ ਤਿੰਨ ਵਾਰ ਸੰਮਨ ਭੇਜਿਆ ਗਿਆ ਸੀ ਪਰ ਉਹ ਇਕ ਵਾਰ ਵੀ ਪੁੱਛਗਿੱਛ 'ਚ ਸ਼ਾਮਿਲ ਨਹੀਂ ਹੋਏ। ਤਜਿੰਦਰ ਪਾਲ ਸਿੰਘ ਬੱਗਾ ਨੂੰ ਪੁੱਛਗਿੱਛ ਪ੍ਰਕਿਰਿਆ ਵਿੱਚ ਸ਼ਾਮਲ ਨਾ ਹੋਣ ਕਾਰਨ ਗ੍ਰਿਫ਼ਤਾਰ ਕੀਤਾ ਗਿਆ ਹੈ।AAP सरकार पंजाब पुलिस को बदले की भावना और गुंडागर्दी के लिए इस्तेमाल कर रही है #tajinderbagga की गिरफ्तारी उसका उदाहरण है मुख्यमंत्री @ArvindKejriwal के खिलाफ किसी के कुछ कहने पर @BhagwantMann सरकार पुलिस का इस्तेमाल कर उनके खिलाफ फर्जी केस दर्ज करवकार सरेआम गुंडागर्दी कर रही है। pic.twitter.com/fcGSDbYEuu — Ashwani Sharma (@AshwaniSBJP) May 6, 2022
ਇਹ ਵੀ ਪੜ੍ਹੋ : ਭਾਰਤ 'ਚ ਕੋਰੋਨਾ ਦਾ ਕਹਿਰ, ਪਿਛਲੇ 24 ਘੰਟਿਆਂ 'ਚ 3,545 ਨਵੇਂ ਕੇਸ ਆਏ