Mon, Apr 29, 2024
Whatsapp

ਅਮਰੀਕਾ ਤੋਂ ਡਿਪੋਰਟ ਹੋ ਕੇ ਆਇਆ ਹਰਿਆਣਾ ਵਾਸੀ, ਸ੍ਰੀ ਗੁਰੂ ਰਾਮਦਾਸ ਹਵਾਈ ਅੱਡੇ 'ਤੇ ਗ੍ਰਿਫਤਾਰ

Written by  Shanker Badra -- May 20th 2020 02:34 PM
ਅਮਰੀਕਾ ਤੋਂ ਡਿਪੋਰਟ ਹੋ ਕੇ ਆਇਆ ਹਰਿਆਣਾ ਵਾਸੀ, ਸ੍ਰੀ ਗੁਰੂ ਰਾਮਦਾਸ ਹਵਾਈ ਅੱਡੇ 'ਤੇ ਗ੍ਰਿਫਤਾਰ

ਅਮਰੀਕਾ ਤੋਂ ਡਿਪੋਰਟ ਹੋ ਕੇ ਆਇਆ ਹਰਿਆਣਾ ਵਾਸੀ, ਸ੍ਰੀ ਗੁਰੂ ਰਾਮਦਾਸ ਹਵਾਈ ਅੱਡੇ 'ਤੇ ਗ੍ਰਿਫਤਾਰ

ਅਮਰੀਕਾ ਤੋਂ ਡਿਪੋਰਟ ਹੋ ਕੇ ਆਇਆ ਹਰਿਆਣਾ ਵਾਸੀ, ਸ੍ਰੀ ਗੁਰੂ ਰਾਮਦਾਸ ਹਵਾਈ ਅੱਡੇ 'ਤੇ ਗ੍ਰਿਫਤਾਰ:ਅੰਮ੍ਰਿਤਸਰ : ਹਰਿਆਣਾ ਦੇ ਕੈਥਲ ਜ਼ਿਲੇ ਦੇ ਰਹਿਣ ਵਾਲੇ ਨਛੱਤਰ ਸਿੰਘ ਨੂੰ ਅਮਰੀਕਾ ਤੋਂ ਡਿਪਰੋਟ ਕੀਤਾ ਗਿਆ ਸੀ, ਜਿਸਨੂੰ ਇਥੇ ਕੌਮਾਂਤਰੀ ਸ੍ਰੀ ਗੁਰੂ ਰਾਮਦਾਸ ਹਵਾਈ ਅੱਡੇ 'ਤੇ ਇਮੀਗਰੇਸ਼ਨ ਅਧਿਕਾਰੀਆਂ ਨੇ ਗ੍ਰਿਫਤਾਰ ਕਰ ਲਿਆ। ਜਿਸ ਤੋਂ ਬਾਅਦ ਅਧਿਕਾਰੀਆਂ ਨੇ ਜਾਂਚ ਸੂਰੁ ਕਰ ਦਿੱਤੀ ਹੈ। ਨਛੱਤਰ ਸਿੰਘ ਵਿਰੁੱਧ ਪਟਿਆਲਾ ਦੇ ਇਕ ਪੁਲਿਸ ਥਾਣੇ ਵਿਚ ਮੁਕੱਦਮਾ ਦਰਜ ਹੈ,ਜਿਸ ਵਿਚ ਉਸਨੂੰ ਭਗੌੜਾ ਕਰਾਰ ਦਿੱਤਾ ਹੋਇਆ ਹੈ। ਅਧਿਕਾਰੀਆਂ ਨੇ ਨਛੱਤਰ ਸਿੰਘ ਨੂੰ ਅਮਰੀਕਾ ਤੋਂ ਪਟਿਆਲਾ ਜ਼ਿਲ੍ਹੇ ਨਾਲ ਸਬੰਧਿਤ ਡਿਪੋਰਟ ਹੋ ਕੇ ਆਏ ਬਾਕੀ ਯਾਤਰੂਆਂ ਦੀ ਬੱਸ ਰਾਹੀਂ ਹੀ ਸਬੰਧਿਤ ਥਾਣਾ ਵਿਖੇ ਭੇਜ ਦਿੱਤਾ ਗਿਆ ਹੈ। ਦੱਸ ਦੇਈਏ ਕਿ ਅਮਰੀਕਾ ਤੋਂ ਡਿਪੋਰਟ ਹੋ ਕੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪਹੁੰਚੇ ਨਛੱਤਰ ਸਿੰਘ ਪੁੱਤਰ ਅਮਰਪਾਲ ਸਿੰਘ ਵਾਸੀ ਕੈਥਲ ਹਰਿਆਣਾ ਨੂੰ ਇੱਥੇ ਤਾਇਨਾਤ ਇਮੀਗ੍ਰੇਸ਼ਨ ਵਿਭਾਗ ਨੇ ਗ੍ਰਿਫ਼ਤਾਰ ਕਰ ਲਿਆ ਹੈ। -PTCNews


Top News view more...

Latest News view more...