ਮੁੱਖ ਖਬਰਾਂ

ਹਰਿਆਣਾ ਸਰਕਾਰ ਨੂੰ ਰਾਸ ਨਹੀਂ ਆਇਆ ਰੋਸ, ਅਕਾਲੀ ਵਿਧਾਇਕਾਂ ਖਿਲਾਫ ਦਰਜ ਕਰਵਾਈ ਸ਼ਿਕਾਇਤ

By Jagroop Kaur -- March 14, 2021 11:31 am -- Updated:March 14, 2021 11:31 am

ਹਰਿਆਣਾ ਵਿਧਾਨ ਸਭਾ ਕੰਪਲੈਕਸ ਵਿਚ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦਾ ਘੇਰਾਓ ਕਰਨ ਅਤੇ ਨਾਅਰੇਬਾਜ਼ੀ ਕਰਨ ਦੇ ਮਾਮਲੇ ’ਚ ਵਿਧਾਨ ਸਭਾ ਸਕੱਤਰੇਤ ਨੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਸਮੇਤ 9 ਵਿਧਾਇਕਾਂ ਵਿਰੁੱਧ ਮੁਕੱਦਮਾ ਦਰਜ ਕਰਨ ਸਬੰਧੀ ਪੁਲਸ ਸਟੇਸ਼ਨ ਸੈਕਟਰ-3 ਚੰਡੀਗੜ੍ਹ ਵਿਚ ਸ਼ਿਕਾਇਤ ਦਿੱਤੀ ਹੈ।

READ MORE : ਹਲਵਾਰਾ ਵਿਖੇ ਕਿਸਾਨ ਸੰਘਰਸ਼ ਨੂੰ ਸਮਰਪਿਤ ਕਵੀ ਦਰਬਾਰ ਵਿੱਚ 14 ਸਿਰਕੱਢ ਕਵੀਆਂ ਨੇ ਲਿਆ ਭਾਗ 

ਇਸ ਵਿਚ ਕਿਹਾ ਗਿਆ ਹੈ ਕਿ ਬੀਤੀ 10 ਮਾਰਚ ਦੀ ਸ਼ਾਮ ਨੂੰ ਵਿਧਾਨ ਸਭਾ ਕੰਪਲੈਕਸ ਵਿਚ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵਲੋਂ ਮੀਡੀਆ ਨੂੰ ਸੰਬੋਧਨ ਕਰਨ ਦੌਰਾਨ ਅਕਾਲੀ ਦਲ ਦੇ ਵਿਧਾਇਕ ਬਿਕਰਮ ਮਜੀਠੀਆ ਸਮੇਤ ਹੋਰ ਲੋਕਾਂ ਨੇ ਉਨ੍ਹਾਂ ਦਾ ਘੇਰਾਓ ਕਰਨ ਦੀ ਕੋਸ਼ਿਸ਼ ਕੀਤੀ ਅਤੇ ਸਰਕਾਰ ਖਿਲਾਫ ਨਾਅਰੇ ਲਾਏ।

harayan vidhan sabhaRead more : SGPC ਵੱਲੋਂ ਲੜਕੀਆਂ ਦੀ ਖੇਡ ਅਕੈਡਮੀ ’ਚ ਦਾਖਲੇ ਲਈ ਪ੍ਰਕਿਰਿਆ ਸ਼ੁਰੂ  

ਹਾਲਾਂਕਿ ਮੁੱਖ ਮੰਤਰੀ ਦੇ ਸੁਰੱਖਿਆ ਮੁਲਾਜ਼ਮਾਂ ਨੇ ਸਾਵਧਾਨੀ ਵਰਤਦਿਆਂ ਤੁਰੰਤ ਮੁੱਖ ਮੰਤਰੀ ਨੂੰ ਉੱਥੋਂ ਰਵਾਨਾ ਕਰ ਦਿੱਤਾ ਸੀ। ਇਸ ਮਾਮਲੇ ਵਿਚ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਨੇ ਸਖਤ ਨੋਟਿਸ ਲੈਂਦਿਆਂ ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਦੇ ਪੁਲਸ ਅਫ਼ਸਰਾਂ ਦੀ ਅਹਿਮ ਮੀਟਿੰਗ ਸੱਦੀ ਸੀ, ਜਿਸ ਵਿਚ ਉਕਤ ਵਿਧਾਇਕਾਂ ਖਿਲਾਫ ਮੁਕੱਦਮਾ ਦਰਜ ਕਰਨ ਦੇ ਹੁਕਮ ਦਿੱਤੇ ਗਏ ਸਨ।

  • Share