ਹਰਿਆਣਵੀ ਗਾਇਕਾ ਅਤੇ ਡਾਂਸਰ ਹਰਸ਼ਿਤਾ ਦਹੀਆ ਨੂੰ ਹਮਲਾਵਰਾਂ ਨੇ ਗੋਲੀਆਂ ਨਾਲ ਭੁੰਨਿਆ

Haryanvi dancer singer harshita dahiya shot dead today
Haryanvi dancer singer harshita dahiya shot dead today

ਹਰਿਆਣਵੀ ਗਾਇਕਾ ਅਤੇ ਡਾਂਸਰ ਹਰਸ਼ਿਤਾ ਦਹੀਆ ਨੂੰ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਨਾਲ ਭੁੰਨ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ। ਪਿੰਡ ਚਮਰਾੜਾ ‘ਚ ਹਰਸ਼ਿਤਾ ਨੂੰ ਗੋਲੀਆਂ ਮਾਰੀਆਂ ਗਈਆਂ ਹਨ। ਹਰਸ਼ਿਤਾ ਦਹੀਆ ਨੂੰ ਇਸ ਤੋਂ ਪਹਿਲ਼ਾਂ ਧਮਕੀਆਂ ਵੀ ਮਿਲ ਰਹੀਆਂ ਸਨ ਜਿਸ ਬਾਰੇ ‘ਚ ਉਸਨੇ ਸੋਸ਼ਲ ਮੀਡੀਆ ‘ਤੇ ਵੀਡੀਓ ਵੀ ਪਾਈ ਸੀ।

ਉਸਨੇ ਵੀਡੀਓ ਪਾ ਕੇ ਕਿਹਾ ਸੀ ਕਿ ਉਹ ਕਿਸੇ ਤੋਂ ਡਰਣ ਵਾਲੀ ਨਹੀਂ ਹੈ।

ਮਿਲੀ ਜਾਣਕਾਰੀ ਅਨੁਸਾਰ ਜਦੋਂ ਉਹ ਪ੍ਰੋਗਰਾਮ ਕਰ ਕੇ ਵਾਪਿਸ ਆ ਰਹੀ ਸੀ ਤਾਂ ਹਮਲਾਵਰਾਂ ਨੇ ਉਸ ‘ਤੇ ਗੋਲੀਆਂ ਵਰਾਈਆਂ ਸਨ। ਉਸ ਨੂੰ ਚਾਰ ਗੋਲੀਆਂ ਮਾਰੀਆਂ ਗਈਆਂ ਹਨ।

ਦੱਸਣਯੋਗ ਹੈ ਕਿ ਹਰਿਆਣਾ ਪੁਲਿਸ ਨੂੰ ਇਹਨਾਂ ਧਮਕੀਆਂ ਬਾਰੇ ਪਤਾ ਹੋਣ ਦੇ ਬਾਵਜੂਦ ਉਹਨਾਂ ਵੱਲੋਂ ਕੋਈ ਪੁਖਤਾ ਕਾਰਵਾਈ ਨਾ ਕੀਤੇ ਜਾਣ ‘ਤੇ ਕਈ ਸਵਾਲ ਖੜ੍ਹੇ ਹੋ ਰਹੇ ਹਨ।

—PTC News