Hathras Gang Rape: ਯੂਪੀ ‘ਚ ਜ਼ਬਰ -ਜਨਾਹ ਦਾ ਸ਼ਿਕਾਰ ਹੋਈ ਲੜਕੀ ਦਾ ਪੁਲਿਸ ਨੇ ਅੱਧੀ ਰਾਤ ਨੂੰ ਕੀਤਾ ਜਬਰੀ ਸਸਕਾਰ

Hathras Gang Rape:ਯੂਪੀ 'ਚ ਜ਼ਬਰ -ਜਨਾਹ ਦਾ ਸ਼ਿਕਾਰ ਹੋਈ ਲੜਕੀ ਦਾ ਪੁਲਿਸ ਨੇ ਅੱਧੀ ਰਾਤ ਨੂੰ ਕੀਤਾ ਜਬਰੀ ਸਸਕਾਰ 

Hathras Gang Rape:ਯੂਪੀ ‘ਚ ਜ਼ਬਰ -ਜਨਾਹ ਦਾ ਸ਼ਿਕਾਰ ਹੋਈ ਲੜਕੀ ਦਾ ਪੁਲਿਸ ਨੇ ਅੱਧੀ ਰਾਤ ਨੂੰ ਕੀਤਾ ਜਬਰੀ ਸਸਕਾਰ:ਹਾਥਰਸ : ਯੂਪੀ ਪੁਲਿਸ ਨੇ ਹਾਥਰਸ ਦੀ ਸਮੂਹਿਕਜ਼ਬਰ -ਜਨਾਹ ਦਾ ਸ਼ਿਕਾਰ ਹੋਈ 19 ਸਾਲ ਦੀ ਇੱਕ ਦਲਿਤ ਲੜਕੀ, ਜਿਸਦੀ ਕੱਲ ਦਿੱਲੀ ਦੇ ਹਸਪਤਾਲ ਵਿਚ ਮੌਤ ਹੋ ਗਈ ਸੀ, ਦੀ ਮ੍ਰਿਤਕ ਦੇਹ ਦਾ ਜਬਰੀ ਅੰਤਿਮ ਸਸਕਾਰ ਕਰ ਦਿੱਤਾ ਹੈ। ਜਦਕਿ ਪਰਿਵਾਰ ਨੇ ਇਸਦਾ ਵਿਰੋਧ ਕੀਤਾ ਸੀ। ਪੀੜਤਾ ਦੇ ਪਿਤਾ ਨੇ ਮੀਡੀਆ ਨੂੰ ਦੱਸਿਆ ਕਿ ਉਹਨਾਂ ਨੂੰ ਜਬਰੀ ਘਰ ਵਿਚ ਬੰਦ ਕਰ ਦਿੱਤਾ ਗਿਆ ਤੇ ਲਾਸ਼ ਦਾ ਸਸਕਾਰ ਕਰ ਦਿੱਤਾ ਗਿਆ।

Hathras Gang Rape:ਯੂਪੀ ‘ਚ ਜ਼ਬਰ -ਜਨਾਹ ਦਾ ਸ਼ਿਕਾਰ ਹੋਈ ਲੜਕੀ ਦਾ ਪੁਲਿਸ ਨੇ ਅੱਧੀ ਰਾਤ ਨੂੰ ਕੀਤਾ ਜਬਰੀ ਸਸਕਾਰ

ਪੀੜਤ ਲੜਕੀ ਦੀ ਮੌਤ ਤੋਂ ਬਾਅਦ ਪੂਰੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਪੀੜਤ ਪਰਿਵਾਰ ਮੁਲਜ਼ਮ ਨੂੰ ਫਾਂਸੀ ਦੀ ਮੰਗ ਕਰਦਿਆਂ ਹਸਪਤਾਲ ਦੇ ਬਾਹਰ ਬੈਠਾ ਰਿਹਾ ਹੈ। ਪੀੜਤਾ ਦੇ ਭਰਾ ਦਾ ਕਹਿਣਾ ਹੈ ਕਿ ਸਾਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਅਸੀਂ ਨਿਆਂ ਚਾਹੁੰਦੇ ਹਾਂ। ਭੀਮ ਆਰਮੀ ਦੇ ਮੁਖੀ ਚੰਦਰਸ਼ੇਖਰ ਆਜ਼ਾਦ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਇਨਸਾਫ ਹੋਵੇ, ਇਸ ਕੇਸ ਨੂੰ ਫਾਸਟ ਟਰੈਕ ਅਦਾਲਤ ਵਿੱਚ ਚਲਾਇਆ ਜਾਣਾ ਚਾਹੀਦਾ ਹੈ।

Hathras Gang Rape:ਯੂਪੀ ‘ਚ ਜ਼ਬਰ -ਜਨਾਹ ਦਾ ਸ਼ਿਕਾਰ ਹੋਈ ਲੜਕੀ ਦਾ ਪੁਲਿਸ ਨੇ ਅੱਧੀ ਰਾਤ ਨੂੰ ਕੀਤਾ ਜਬਰੀ ਸਸਕਾਰ

ਹਾਥਰਸ ਦੇ ਡੀਐਮ ਪ੍ਰਵੀਨ ਕੁਮਾਰ ਲਕਸ਼ਕਰ ਨੇ ਦੱਸਿਆ ਹੈ ਕਿ 14 ਸਤੰਬਰ ਨੂੰ ਮਾਰਨ ਦੀ ਕੋਸ਼ਿਸ਼ ਦੇ ਇਸ ਮਾਮਲੇ ਵਿੱਚ ਪੀੜਤ ਦਾ ਬਿਆਨ 22 ਸਤੰਬਰ ਨੂੰ ਲਿਆ ਗਿਆ ਸੀ, ਜਿਸ ਦੇ ਅਧਾਰ ‘ਤੇ ਇਸ ਮਾਮਲੇ ਵਿੱਚ ਸਮੂਹਿਕ ਬਲਾਤਕਾਰ ਦੀ ਧਾਰਾ 376 ਡੀ ਸ਼ਾਮਲ ਕੀਤੀ ਗਈ ਸੀ। ਚਾਰਾਂ ਮੁਲਜ਼ਮਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 302 (ਕਤਲ) ਵੀ ਸ਼ਾਮਲ ਕੀਤੀ ਜਾਏਗੀ। ਉਨ੍ਹਾਂ ਦਾ ਕਹਿਣਾ ਹੈ ਕਿ ਮਾਮਲੇ ਦੇ ਚਾਰੇ ਮੁਲਜ਼ਮ ਫੜੇ ਗਏ ਹਨ ਅਤੇ 10 ਲੱਖ ਦੀ ਸਰਕਾਰੀ ਸਹਾਇਤਾ ਪੀੜਤ ਪਰਿਵਾਰ ਨੂੰ ਦਿੱਤੀ ਗਈ ਹੈ।

Hathras Gang Rape:ਯੂਪੀ ‘ਚ ਜ਼ਬਰ -ਜਨਾਹ ਦਾ ਸ਼ਿਕਾਰ ਹੋਈ ਲੜਕੀ ਦਾ ਪੁਲਿਸ ਨੇ ਅੱਧੀ ਰਾਤ ਨੂੰ ਕੀਤਾ ਜਬਰੀ ਸਸਕਾਰ

ਦੱਸ ਦਈਏ ਕਿ 14 ਸਤੰਬਰ ਨੂੰ ਉੱਤਰ ਪ੍ਰਦੇਸ਼ ਦੇ ਹਾਥਰਸ ਜ਼ਿਲੇ ਦੇ ਚਾਂਦਪਾ ਥਾਣਾ ਖੇਤਰ ਦੇ ਇੱਕ ਪਿੰਡ ਵਿੱਚ ਇੱਕ 19 ਸਾਲਾ ਦਲਿਤ ਲੜਕੀ ਨਾਲ ਕਥਿਤ ਤੌਰ ‘ਤੇ ਸਮੂਹਿਕ ਬਲਾਤਕਾਰ ਹੋਇਆ ਸੀ। ਪੁਲਿਸ ਨੇ ਦੱਸਿਆ ਕਿ ਪੀੜਤ ਲੜਕੀ ਨੂੰ ਇਸ ਘਟਨਾ ਤੋਂ ਬਾਅਦ ਅਲੀਗੜ੍ਹ ਦੇ ਜੇਐਨ ਮੈਡੀਕਲ ਕਾਲਜ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਅਤੇ ਉਸ ਨੂੰ ਸੋਮਵਾਰ ਸਵੇਰੇ ਇਲਾਜ ਲਈ ਦਿੱਲੀ ਭੇਜਿਆ ਗਿਆ ਕਿਉਂਕਿ ਉਸਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਮੰਗਲਵਾਰ ਦਿੱਲੀ ਹਸਪਤਾਲ ‘ਚ ਪੀੜਤ ਲੜਕੀ ਦੀ ਮੌਤ ਹੋ ਗਈ ਸੀ।
-PTCNews