ਮੁੱਖ ਖਬਰਾਂ

Hathras Gang Rape : ਗੈਂਗਰੇਪ ਪੀੜਤਾ ਦੇ ਪਰਿਵਾਰ ਨੂੰ ਮਿਲਣ ਜਾ ਰਹੇ ਰਾਹੁਲ ਗਾਂਧੀ ਨੂੰ ਯੂਪੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ

By Shanker Badra -- October 01, 2020 3:10 pm -- Updated:Feb 15, 2021

Hathras Gang Rape : ਗੈਂਗਰੇਪ ਪੀੜਤਾ ਦੇ ਪਰਿਵਾਰ ਨੂੰ ਮਿਲਣ ਜਾ ਰਹੇ ਰਾਹੁਲ ਗਾਂਧੀ ਨੂੰ ਯੂਪੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ:ਲਖਨਊ:  ਯੂਪੀ ਦੇ ਹਾਥਰਸ 'ਚ ਦਲਿਤ ਲੜਕੀ ਨਾਲ ਸਮੂਹਿਕ ਜ਼ਬਰ ਜਨਾਹ ਤੋਂ ਬਾਅਦ ਮੌਤ ਦਾ ਮਾਮਲਾ ਬੇਹੱਦ ਚਰਚਾ 'ਚ ਹੈ। ਸਮੂਹਿਕ ਜ਼ਬਰ ਜਨਾਹ ਤੇ ਬਦਸਲੂਕੀ ਦਾ ਸ਼ਿਕਾਰ ਹੋਈ ਪੀੜਤ ਲੜਕੀ ਦੀ ਇਲਾਜ ਦੌਰਾਨ ਮੌਤ ਹੋ ਗਈ ਅਤੇ ਉੱਤਰ ਪ੍ਰਦੇਸ਼ ਪੁਲਿਸ ਨੇ ਰਾਤ ਦੇ ਹਨੇਰੇ ਵਿੱਚ ਪਰਿਵਾਰ ਦੀ ਮੌਜੂਦਗੀ ਤੋਂ ਬਿਨਾਂ ਉਸਦਾ ਅੰਤਿਮ ਸੰਸਕਾਰ ਕਰ ਦਿੱਤਾ, ਜਿਸ ਨੂੰ ਲੈ ਕੇ ਦੇਸ਼ ਭਰ 'ਚ ਗੁੱਸਾ ਹੈ।

Hathras Gang Rape : ਗੈਂਗਰੇਪ ਪੀੜਤਾ ਦੇ ਪਰਿਵਾਰ ਨੂੰ ਮਿਲਣ ਜਾ ਰਹੇ ਰਾਹੁਲ ਗਾਂਧੀ ਨੂੰ ਯੂਪੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ   

ਯੂਪੀ ਦੇ ਹਾਥਰਸ ਜਾ ਰਹੇ ਕਾਂਗਰਸੀ ਆਗੂ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਦੇ ਕਾਫਲੇ ਰੋਕ ਦਿੱਤੇ ਗਏ ਹਨ। ਇਸ ਦੌਰਾਨ ਰਾਹੁਲ ਗਾਂਧੀ ਨੂੰ ਯੂਪੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ ਰਾਹੁਲ-ਪ੍ਰਿਯੰਕਾ ਦੇ ਕਾਫਲੇ ਨੂੰ ਯਮੁਨਾ ਐਕਸਪ੍ਰੈਸ ਵੇਅ 'ਤੇ ਰੋਕ ਦਿੱਤਾ ਗਿਆ ਸੀ। ਇਸ ਤੋਂ ਬਾਅਦ ਦੋਵੇਂ ਆਗੂ ਕਾਰ ਤੋਂ ਹੇਠਾਂ ਉਤਰ ਕੇ ਤੁਰਨ ਲੱਗੇ। ਕਈ ਹੋਰ ਕਾਂਗਰਸੀ ਆਗੂ ਉਨ੍ਹਾਂ ਨਾਲ ਪੈਦਲ ਯਾਤਰਾ ਕਰ ਰਹੇ ਹਨ।

Hathras Gang Rape : ਗੈਂਗਰੇਪ ਪੀੜਤਾ ਦੇ ਪਰਿਵਾਰ ਨੂੰ ਮਿਲਣ ਜਾ ਰਹੇ ਰਾਹੁਲ ਗਾਂਧੀ ਨੂੰ ਯੂਪੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ   

ਇਸ ਦੌਰਾਨ ਯੂਪੀ ਪੁਲਿਸ ਨੇ ਰਾਹੁਲ ਗਾਂਧੀ ਦੇ ਨਾਲ ਧੱਕਾ-ਮੁੱਕੀ ਕੀਤੀ ਹੈ। ਰਾਹੁਲ ਗਾਂਧੀ ਜ਼ਮੀਨ 'ਤੇ ਡਿੱਗ ਪਏ। ਉਨ੍ਹਾਂ ਕਿਹਾ ਕਿ ਉਹ ਕਿਸੇ ਵੀ ਹਾਲਤ 'ਚ ਹਾਥਰਸ ਜ਼ਰੂਰ ਜਾਣਗੇ। ਜਿਸ ਤੋਂ ਬਾਅਦਯੂਪੀ ਪੁਲਿਸ ਨੇ ਧੱਕਾ -ਮੁੱਕੀ ਕਰਨ ਤੋਂ ਬਾਅਦ ਰਾਹੁਲ ਗਾਂਧੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

Hathras Gang Rape : ਗੈਂਗਰੇਪ ਪੀੜਤਾ ਦੇ ਪਰਿਵਾਰ ਨੂੰ ਮਿਲਣ ਜਾ ਰਹੇ ਰਾਹੁਲ ਗਾਂਧੀ ਨੂੰ ਯੂਪੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ   

ਦੱਸ ਦੇਈਏ ਕਿ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਵਾਡਰਾ ਸਮੂਹਿਕ ਬਲਾਤਕਾਰ ਪੀੜਤ ਦੇ ਪਰਿਵਾਰ ਨੂੰ ਮਿਲਣ ਲਈ ਹਾਥਰਸ ਜਾ ਰਹੇ ਹਨ। ਦਿੱਲੀ ਤੋਂ ਦੋਵੇਂ ਆਗੂ ਇਕੋ ਗੱਡੀ 'ਚ ਸਵਾਰ ਸੀ। ਉਨ੍ਹਾਂ ਦੇ ਨਾਲ ਉੱਤਰ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਜੇ ਕੁਮਾਰ ਲੱਲੂ ਤੇ ਹੋਰ ਕਈ ਆਗੂ ਵੀ ਹਾਥਰਸ ਲਈ ਰਵਾਨਾ ਹੋਏ ਹਨ।

ਦੱਸਣਯੋਗ ਹੈ ਕਿ ਇਹ ਘਟਨਾ 14 ਸਤੰਬਰ ਦੀ ਹੈ ,ਜਦੋਂ ਹਾਥਰਸ 'ਚ ਇਕ ਦਲਿਤ ਲੜਕੀ ਨਾਲ ਦਰਿੰਦਗੀ ਕੀਤੀ ਗਈ। ਇੱਥੇ ਇਕ 19 ਸਾਲ ਦੀ ਲੜਕੀ ਨਾਲ ਦੋਸ਼ੀਆਂ ਨੇ ਪਹਿਲਾਂ ਜਬਰ ਜਨਾਹ ਕੀਤਾ, ਉਸ ਦੀ ਕੁੱਟਮਾਰ ਕਰ ਕੇ ਰੀੜ ਦੀ ਹੱਡੀ ਤੋੜ ਦਿੱਤੀ, ਇਸ ਤੋਂ ਬਾਅਦ ਦੋਸ਼ੀਆਂ ਨੇ ਲੜਕੀ ਦੀ ਜੀਭ ਵੀ ਕੱਟ ਦਿੱਤੀ ਤੇ ਅੱਧ ਮਰੀ ਹਾਲਤ 'ਚ ਸੜਕ 'ਤੇ ਛੱਡ ਦਿੱਤਾ। ਪੀੜਤ ਨੂੰ ਅਲੀਗੜ੍ਹ ਜੇਐੱਨ ਮੈਡੀਕਲ ਕਾਲਜ 'ਚ ਭਰਤੀ ਕਰਵਾਇਆ ਗਿਆ, ਜਿੱਥੇ ਪੀੜਤ ਲੜਕੀ ਨੇ ਦਮ ਤੋੜ ਦਿੱਤਾ।
-PTCNews

  • Share