ਮੁੱਖ ਖਬਰਾਂ

16 ਸਤੰਬਰ ਨੂੰ ਫਰੀਦਕੋਟ 'ਚ ਅਕਾਲੀ ਦਲ ਦੀ ਹੋਵੇਗੀ ਰੈਲੀ - ਪੰਜਾਬ-ਹਰਿਆਣਾ HC ਨੇ ਦਿੱਤੀ ਇਜਾਜ਼ਤ

By Joshi -- September 15, 2018 11:27 am -- Updated:September 15, 2018 12:03 pm

16 ਸਤੰਬਰ ਨੂੰ ਫਰੀਦਕੋਟ 'ਚ ਅਕਾਲੀ ਦਲ ਦੀ ਹੋਵੇਗੀ ਰੈਲੀ - ਪੰਜਾਬ-ਹਰਿਆਣਾ HC ਨੇ ਦਿੱਤੀ ਇਜਾਜ਼ਤ

ਹਾਈ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਨੂੰ 16 ਸਤੰਬਰ ਨੂੰ ਫਰੀਦਕੋਟ ਵਿਖੇ ਪੋਲੋ ਖੋਲ ਰੈਲੀ ਕਰਨ ਦੀ ਇਜਾਜ਼ਤ ਦਿੱਤੀ ਹੈ।
HC allows sad for faridkot rallyਸੀਨੀਅਰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਦਲਜੀਤ ਸਿੰਘ ਚੀਮਾ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਰੈਲੀ ਰੱਖਣ ਦੀ ਆਗਿਆ ਨਾ ਦੇਣ ਦੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਪਾਈ ਸੀ।

ਦਲਜੀਤ ਚੀਮਾ ਨੇ ਇਸਨੂੰ ਕਾਂਗਰਸ ਪਾਰਟੀ ਦੀ ਹਾਰ ਦੱਸਿਆ ਹੈ ਅਤੇ ਕਿਹਾ ਹੈ ਕਿ ਕਾਂਗਰਸ ਦੀ ਬੌਖਲਾਹਟ ਦੱਸਦੀ ਹੈ ਕਿ ਚੋਣਾਂ ਤੋਂ ਪਹਿਲਾਂ ਹੀ ਉਹ ਹਾਰ ਕਬੂਲ ਚੁੱਕੇ ਹਨ।

ਪੰਜਾਬ ਸਰਕਾਰ ਨੇ ਸ਼ੁੱਕਰਵਾਰ ਦੀ ਸਵੇਰ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ਿਲ੍ਹੇ 'ਚ ਰੈਲੀ ਕਰਨ ਦੀ ਅਪੀਲ ਖਾਰਜ ਕਰ ਦਿੱਤੀ ਸੀ।

—PTC News

  • Share