Thu, Apr 18, 2024
Whatsapp

ਇੱਕ ਨਿੱਕੀ ਜਿਹੀ ਇਲਾਇਚੀ ਦੇ ਵੱਡੇ ਲਾਭ

Written by  Jagroop Kaur -- October 01st 2020 05:02 PM -- Updated: October 01st 2020 06:27 PM
ਇੱਕ ਨਿੱਕੀ ਜਿਹੀ ਇਲਾਇਚੀ ਦੇ ਵੱਡੇ ਲਾਭ

ਇੱਕ ਨਿੱਕੀ ਜਿਹੀ ਇਲਾਇਚੀ ਦੇ ਵੱਡੇ ਲਾਭ

ਇਕ ਛੋਟੀ ਜਿਹੀ ਇਲਾਇਚੀ ਤੁਹਾਡੇ ਦੁਆਲੇ ਮਹਿਕਾਂ ਖਿਲਾਰ ਦਿੰਦੀ ਹੈ। ਇੰਝ ਹੀ ਇਸ ਛੋਟੀ ਇਲਾਇਚੀ ਦੀ ਵਰਤੋਂ ਰਸੋਈ ਵਿਚ ਵੀ ਬਹੁਤ ਕੀਤੀ ਜਾਂਦੀ ਹੈ। ਇਹ ਹਰੀ ਇਲਾਇਚੀ ਤੁਹਾਡੀ ਸਰੀਰਕ ਅਤੇ ਖੂਬਸੂਰਤੀ ਨਾਲ ਸਬੰਧਿਤ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰ ਦਿੰਦੀ ਹੈ। ਜਿਵੇਂ ਕਿ ਜੇਕਰ ਤੁਹਾਨੂੰ ਪੱਥਰੀ, ਗਲੇ ਦੀ ਸਮੱਸਿਆ, ਖੰਘ , ਗੈਸ, ਬਵਾਸੀਰ, ਟੀ.ਬੀ., ਕਿੱਲ ਅਤੇ ਝੜਦੇ ਵਾਲਾਂ ਵਰਗੀਆਂ ਸਮੱਸਿਆ ਹਨ ਤਾਂ ਤੁਹਾਨੂੰ ਹਰੀ ਇਲਾਇਚੀ ਦੀ ਵਰਤੋਂ ਕਰਨੀ ਚਾਹੀਦੀ ਹੈ। ਇਹ ਇਲਾਇਚੀ ਇਨ੍ਹਾਂ ਸਾਰੀਆਂ ਪ੍ਰੇਸ਼ਾਨੀਆਂ ਨੂੰ ਚੁਟਕੀਆਂ 'ਚ ਦੂਰ ਕਰ ਦਿੰਦੀ ਹੈ ਅਤੇ ਇਹ ਇਲਾਇਚੀ ਹੋਰ ਕਿਹੜੇ ਲਾਭ ਦਿੰਦੀ ਹੈ ਆਓ ਜਾਣਦੇ ਹਾਂ.... [caption id="attachment_435993" align="aligncenter" width="497"]elaichi elaichi[/caption] ਪੱਥਰੀ ਅਤੇ ਜੋੜਾਂ ਦੇ ਦਰਦ ਤੋਂ ਰਾਹਤ ਸੌਣ ਤੋਂ ਪਹਿਲਾਂ ਇਕ ਇਲਾਇਚੀ ਨੂੰ ਗਰਮ ਪਾਣੀ ਦੇ ਨਾਲ ਖਾਣ ਨਾਲ ਪੱਥਰੀ ਜਲਦੀ ਟੁੱਟ ਕੇ ਪੇਸ਼ਾਬ ਰਾਹੀਂ ਬਾਹਰ ਆ ਜਾਂਦੀ ਹੈ। ਨਾਲ ਹੀ ਇਸ ਨਾਲ ਸੀਨੇ 'ਚ ਜਲਨ ਅਤੇ ਜੋੜਾਂ ਦੇ ਦਰਦ ਤੋਂ ਵੀ ਰਾਹਤ ਮਿਲਦੀ ਹੈ। [caption id="attachment_435999" align="aligncenter" width="394"]green-cardamom green-cardamom[/caption] ਗੈਸ ਅਤੇ ਐਸਡਿਟੀ ਗੈਸ, ਐਸਡਿਟੀ, ਕਬਜ਼ ਦੀ ਸਮੱਸਿਆ ਨੂੰ ਇਲਾਇਚੀ ਨਾਲ ਦੂਰ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਹਿਚਕੀ ਤੋਂ ਵੀ ਰਾਹਤ ਮਿਲਦੀ ਹੈ। ਇਸ ਇਕ ਚੀਜ਼ ਨੂੰ ਚਬਾਉਣ ਨਾਲ ਭਾਰ ਵੀ ਘੱਟ ਹੋਵੇਗਾ। [caption id="attachment_436004" align="aligncenter" width="403"] elaichi-plant-[/caption] ਖੂਨ ਦਾ ਦੌਰਾ ਸਹੀ ਰਹਿੰਦਾ ਹੈ ਹਰੀ ਇਲਾਇਚੀ ਫੇਫੜਿਆਂ 'ਚ ਖੂਨ ਦੀ ਸੰਚਾਰ ਗਤੀ ਨੂੰ ਠੀਕ ਰੱਖਦਾ ਹੈ। ਇਸ ਦੇ ਨਾਲ ਹੀ ਇਹ ਅਸਥਮਾ, ਜ਼ੁਕਾਮ, ਖਾਂਸੀ ਵਰਗੀਆਂ ਸਮੱਸਿਆਵਾਂ ਤੋਂ ਵੀ ਰਾਹਤ ਪਹੁੰਚਦੀ ਹੈ। ਇਹ ਬਲਗਮ ਅਤੇ ਕੱਫ ਨੂੰ ਬਾਹਰ ਕੱਢ ਕੇ ਛਾਤੀ ਦੀ ਜਕੜਨ ਨੂੰ ਘੱਟ ਕਰਨ 'ਚ ਮਦਦ ਕਰਦੀ ਹੈ। Here is why you should sleep in the dark at night - Times of India ਨੀਂਦ ਦੀ ਸੱਮਸਿਆ ਨੂੰ ਕਰੇ ਦੂਰ ਕੁਝ ਲੋਕਾਂ ਨੂੰ ਰਾਤ ਨੂੰ ਨੀਂਦ ਨਹੀਂ ਆਉਂਦੀ। ਸੌਣ ਲਈ ਲੋਕ ਦਵਾਈਆਂ ਦਾ ਸਹਾਰਾ ਲੈਂਦੇ ਹਨ ਜਿਸ ਦਾ ਸਰੀਰ 'ਤੇ ਗਲਤ ਅਸਰ ਪੈਂਦਾ ਹੈ। ਨੈਚੁਰਲ ਤਰੀਕੇ ਨਾਲ ਨੀਂਦ ਲੈਣ ਲਈ ਰੋਜ਼ਾਨਾ ਰਾਤ ਨੂੰ ਸੌਣ ਤੋਂ ਪਹਿਲਾਂ ਇਲਾਇਚੀ ਨੂੰ ਗਰਮ ਪਾਣੀ ਦੇ ਨਾਲ ਖਾਓ। ਇਸ ਨਾਲ ਨੀਂਦ ਆਵੇਗੀ ਅਤੇ ਖਰਾਟੇ ਦੀ ਸਮੱਸਿਆ ਵੀ ਦੂਰ ਹੋ ਜਾਵੇਗੀ। Shrimp Risotto Recipe ਤਣਾਅ ਮੁਕਤ ਕਰਦੀ ਛੋਟੀ ਇਲਾਇਚੀ ਰੋਜ਼ਾਨਾ ਇਸ ਦਾ ਕਾੜ੍ਹਾ ਪੀਣੀ ਨਾਲ ਮਾਨਸਿਕ ਤਣਾਅ ਦੂਰ ਹੁੰਦਾ ਹੈ। ਇਸ ਦਾ ਕਾੜ੍ਹਾ ਬਣਾਉਣ ਲਈ ਇਲਾਇਚੀ ਪਾਊਡਰ ਨੂੰ ਪਾਣੀ 'ਚ ਉਬਾਲੋ। ਹੁਣ ਕਾੜ੍ਹੇ 'ਚ ਥੋੜ੍ਹਾ ਜਿਹਾ ਸ਼ਹਿਦ ਮਿਲਾ ਕੇ ਪੀਓ। ਕੁਝ ਦਿਨ ਪੀਣ ਨਾਲ ਤੁਹਾਨੂੰ ਫਰਕ ਦਿਖਾਈ ਦੇਣ ਲੱਗੇਗਾ। Benefits Of Elaichi For Weight Loss In Hindi - WeightLossLook ਮੋਟਾਪਾ ਘਟਾਉਣ ਲਈ ਕਾਰਗਰ ਜੇਕਰ ਤੁਸੀਂ ਵਧੀ ਹੋਈ ਚਰਬੀ ਨੂੰ ਅੰਦਰ ਕਰਨਾ ਚਾਹੁੰਦੇ ਹੋ ਤਾਂ ਰਾਤ ਨੂੰ 2 ਇਲਾਇਚੀ ਖਾ ਕੇ ਗਰਮ ਪਾਣੀ ਪੀ ਲਓ। ਇਸ 'ਚ ਪੋਟਾਸ਼ੀਅਮ, ਮੈਗਨੀਸ਼ੀਅਮ, ਵਿਟਾਮਿਨ-ਬੀ1, ਬੀ6 ਅਤੇ ਵਿਟਾਮਿਨ-ਸੀ ਹੁੰਦਾ ਹੈ, ਜੋ ਐਕਸਟਰਾ ਕੈਲੋਰੀ ਬਰਨ ਕਰਨ 'ਚ ਮਦਦ ਕਰਦਾ ਹੈ। I had cardamom water for 14 days and results are AMAZING! | The Times of Indiaਫਟੇ ਬੁੱਲ੍ਹ ਹੋਣਗੇ ਠੀਕ ਬਦਲਦੇ ਮੌਸਮ 'ਚ ਬੁੱਲ੍ਹ ਫੱਟਣ ਦੀ ਸਮੱਸਿਆ ਆਮ ਹੈ ਅਜਿਹੇ 'ਚ ਇਲਾਇਚੀ ਨੂੰ ਪੀਸ ਕੇ ਮੱਖਣ ਦੇ ਨਾਲ ਮਿਲਾ ਕੇ ਦਿਨ 'ਚ ਦੋ ਵਾਰ ਲਗਾਓ। ਸੱਤ ਦਿਨਾਂ 'ਚ ਹੀ ਤੁਹਾਨੂੰ ਫਰਕ ਦਿਖਾਈ ਦੇਣ ਲੱਗੇਗਾ। Pintoos Kitchen: 4 Benefits of Cardamom ( Elaichi ) for Hair ਵਾਲਾਂ ਦਾ ਝੜਣਾ ਕਰੇ ਘੱਟ ਪ੍ਰਦੂਸ਼ਣ ਦਾ ਅਟੈਕ, ਤਣਾਅ ਅਤੇ ਖਰਾਬ ਡਾਈਟ ਵਾਲਾਂ ਨੂੰ ਕਮਜ਼ੋਰ ਕਰ ਦਿੰਦੀ ਹੈ, ਜਿਸ ਕਾਰਨ ਵਾਲ ਝੜਣ ਲੱਗਦੇ ਹਨ। ਪਰ ਇਹ ਉਪਾਅ ਵਾਲਾਂ ਨੂੰ ਝੜਣ ਤੋਂ ਰੋਕਣ 'ਚ ਕਾਫੀ ਹੱਦ ਤੱਕ ਮਦਦਗਾਰ ਸਾਬਿਤ ਹੋ ਸਕਦਾ ਹੈ। ਨਾਲ ਹੀ ਇਸ ਨਾਲ ਸਿਕਰੀ ਦੀ ਸਮੱਸਿਆ ਵੀ ਦੂਰ ਹੋ ਜਾਵੇਗੀ। [caption id="attachment_435993" align="aligncenter" width="384"]elaichi elaichi[/caption] ਪੇਟ ਨਾਲ ਜੁੜੀਆਂ ਪ੍ਰੇਸ਼ਾਨੀਆਂ ਕਰੇ ਦੂਰ ਕੁਝ ਲੋਕਾਂ ਨੂੰ ਹਮੇਸ਼ਾ ਪੇਟ ਨਾਲ ਸੰਬੰਧਤ ਪ੍ਰੇਸ਼ਾਨੀਆਂ ਰਹਿੰਦੀਆਂ ਹਨ। ਪੇਟ ਠੀਕ ਨਾ ਰਹਿਣ ਦੇ ਕਾਰਨ ਵਾਲ ਝੜਣ ਲੱਗਦੇ ਹਨ। ਇਨ੍ਹਾਂ ਦੋਵਾਂ ਸਮੱਸਿਆਵਾਂ ਤੋਂ ਬਚਣ ਲਈ ਸਵੇਰੇ ਖਾਲੀ ਪੇਟ 1 ਇਲਾਇਚੀ ਕੋਸੇ ਪਾਣੀ ਦੇ ਨਾਲ ਖਾਓ। ਕੁਝ ਦਿਨਾਂ ਤੱਕ ਲਗਾਤਾਰ ਖਾਣ ਨਾਲ ਫਰਕ ਦਿਖਾਈ ਦੇਣ ਲੱਗੇਗਾ। ਗਰਭਵਤੀ ਔਰਤਾਂ ਲਈ ਫਾਇਦੇਮੰਦ ਗਰਭਵਤੀ ਔਰਤਾਂ ਨੂੰ ਹਮੇਸ਼ਾ ਚੱਕਰ ਆਉਣ ਦੀ ਸਮੱਸਿਆ ਰਹਿੰਦੀ ਹੈ। ਇਸ ਤੋਂ ਰਾਹਤ ਪਾਉਣ ਲਈ ਇਲਾਇਚੀ ਦੇ ਕਾੜ੍ਹੇ 'ਚ ਗੁੜ ਮਿਲਾ ਕੇ ਸਵੇਰੇ ਅਤੇ ਸ਼ਾਮ ਪੀਣ ਨਾਲ ਚੱਕਰ ਆਉਣ ਦੀ ਸਮੱਸਿਆ ਦੂਰ ਹੋ ਜਾਵੇਗੀ। ਮੂੰਹ 'ਚੋਂ ਬਦਬੂ ਆਉਣਾ ਮੂੰਹ ਤੋਂ ਆਉਣ ਵਾਲੀ ਬਦਬੂ ਨੂੰ ਇਲਾਇਚੀ ਖਾਣ ਨਾਲ ਦੂਰ ਕੀਤਾ ਜਾ ਸਕਦਾ ਹੈ। ਇਸ ਨੂੰ ਖਾਣ ਨਾਲ ਗਲੇ 'ਚ ਹੋਣ ਵਾਲੀ ਖਰਾਸ਼ ਦੂਰ ਹੁੰਦੀ ਹੈ ਅਤੇ ਆਵਾਜ਼ 'ਚ ਸਧਾਰ ਆਉਂਦਾ ਹੈ। [caption id="attachment_436036" align="aligncenter" width="461"]Mouth freshner Mouth freshner[/caption] ਕਿੱਲ ਅਤੇ ਦਾਗ ਧੱਬੇ ਇਕ ਚਮਚ ਇਲਾਇਚੀ ਪਾਊਡਰ ਦੇ ਨਾਲ ਸ਼ਹਿਦ ਮਿਕਸ ਕਰੋ ਅਤੇ ਕਿੱਲ 'ਤੇ ਲਗਾਓ। ਅਜਿਹਾ ਕਰਨ ਨਾਲ ਇਲਾਇਚੀ ਦੀ ਐਂਟੀ-ਬੈਕਟੀਰੀਅਲ ਪ੍ਰਾਪਰਟੀ ਦੇ ਕਾਰਨ ਸਕਿਨ ਕਲੀਅਰ ਹੁੰਦੀ ਹੈ। ਤੁਸੀਂ ਇਸ ਪੇਸਟ ਨੂੰ ਕਿੱਲਾਂ 'ਤੇ ਲਗਾ ਕੇ ਰਾਤ ਭਰ ਲਗਾ ਕੇ ਰੱਖੋ ਅਤੇ ਸਵੇਰੇ ਠੰਡੇ ਨਾਲ ਚਿਹਰਾ ਧੋ ਲਓ। ਉਮੀਦ ਹੈ ਤੁਹਾਨੂੰ ਇਹ ਨੁਸਖੇ ਪਸੰਦ ਆਏ ਹੋਣਗੇ , ਅਤੇ ਤੁਹਾਡੀ ਸਿਹਤ ਦੇ ਲਈ ਲਾਹੇਵੰਦ ਵੀ ਹੋਣਗੇ।


Top News view more...

Latest News view more...