ਮੁੱਖ ਖਬਰਾਂ

ਮੁਹਾਲੀ ਦੇ ਨਵੇਂ ਬਣੇ ਮੇਅਰ ਅਮਰਜੀਤ ਸਿੰਘ ਸਿੱਧੂ ਦਾ ਸ਼ੁਰੂ ਹੋਇਆ ਜ਼ੋਰਦਾਰ ਵਿਰੋਧ

By Jagroop Kaur -- April 12, 2021 12:14 pm -- Updated:April 12, 2021 2:10 pm

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਭਰਾ ਅਮਰਜੀਤ ਸਿੰਘ ਜੀਤੀ ਸਿੱਧੂ ਮੋਹਾਲੀ ਨਗਰ ਨਿਗਮ ਦੇ ਨਵੇਂ ਮੇਅਰ ਬਣ ਗਏ ਹਨ। ਇਸ ਤੋਂ ਇਲਾਵਾ ਅਮਰੀਕ ਸਿੰਘ ਸੋਮਲ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਕੁਲਜੀਤ ਸਿੰਘ ਬੇਦੀ ਨੂੰ ਡਿਪਟੀ ਮੇਅਰ ਨਿਯੁਕਤ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਮੇਅਰ ਦੀ ਚੋਣ ਦੀ ਕਾਰਵਾਈ ਸ਼ੁਰੂ ਹੋਣ ਦੌਰਾਨ ਵਿਰੋਧੀ ਧਿਰ ਵੱਲੋਂ ਵਾਕਆਊਟ ਕੀਤਾ ਗਿਆ ਸੀ।Read More : ਸਾਬਕਾ ਅਕਾਲੀ ਲੀਡਰ ਦਾ ਹੋਇਆ ਦੇਹਾਂਤ , ਰਾਜਨੀਤਿਕ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ

ਸਾਬਕਾ ਡਿਪਟੀ ਮੇਅਰ ਮਨਜੀਤ ਸਿੰਘ ਸੇਠੀ ਅਤੇ ਉਨ੍ਹਾਂ ਦੇ ਸਾਥੀਆਂ ਨੇ ਇਹ ਕਹਿੰਦੇ ਹੋਏ ਚੋਣ ਪ੍ਰਕਿਰਿਆ ਵਿੱਚੋਂ ਬਾਹਰ ਆਉਣ ਦਾ ਐਲਾਨ ਕਰ ਦਿੱਤਾ ਸੀ ਕਿ ਜਦੋਂ ਪੰਜਾਬ 'ਚਮਹਿਲਾਵਾਂ ਲਈ ਸੀਟਾਂ ਰਾਖਵੀਆਂ ਹਨ ਤਾਂ ਸਭ ਤੋਂ ਪਹਿਲਾਂ ਮਹਿਲਾਵਾਂ ਲਈ ਸੀਟਾਂ ਦਾ ਐਲਾਨ ਹੋਣਾ ਚਾਹੀਦਾ ਸੀ। ਉਨ੍ਹਾਂ ਕਿਹਾ ਸੀ ਕਿ ਇਹ ਇੱਕ ਗ਼ੈਰ ਸੰਵਿਧਾਨਕ ਚੋਣ ਹੈ। ਸੀਨੀਅਰ ਕਾਂਗਰਸੀ ਆਗੂ ਅਤੇ ਚਾਰ ਵਾਰ ਦੇ ਕੌਂਸਲਰ ਰਹਿ ਚੁੱਕੇ ਸਾਬਕਾ ਡਿਪਟੀ ਮੇਅਰ ਰਿਸ਼ਵ ਜੈਨ ਦੀ ਨਾਰਾਜ਼ਗੀ ਸਬੰਧੀ ਜਦੋਂ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸੁਖਜਿੰਦਰ ਸਿੰਘ ਰੰਧਾਵਾ ਨੂੰ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਚੋਣਾਂ ਵਿੱਚ ਸੀਨੀਆਰਟੀ ਕੋਈ ਮਾਅਨੇ ਨਹੀਂ ਰੱਖਦੀ।

Also Read | Punjabi actor Satish Kaul dies due to COVID-19

ਜ਼ਿਕਰਯੋਗ ਹੈ ਕਿ ਮੋਹਾਲੀ ਕਾਰਪੋਰੇਸ਼ਨ ਦੀਆਂ ਚੋਣਾਂ 14 ਫਰਵਰੀ 2021 ਨੂੰ ਹੋਈਆਂ ਸੀ ਪਰ ਵਾਰਡ ਨੰਬਰ 10 ਤੋਂ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਦੇ ਭਰਾ ਅਮਰਜੀਤ ਸਿੰਘ ਜੀਤੀ ਸਿੱਧੂ 'ਤੇ ਪਰਮਜੀਤ ਸਿੰਘ ਕਾਹਲੋਂ ਨੇ ਚੋਣ ਦੌਰਾਨ ਧੱਕੇਸ਼ਾਹੀ ਦੇ ਦੋਸ਼ ਲਗਾਏ ਸਨ ਜਿਸ ਦੇ ਚਲਦਿਆਂ ਮਾਣਯੋਗ ਅਦਾਲਤ ਦਾ ਦਰਵਾਜ਼ਾ ਖੜਕਾਇਆ ਸੀ ਅਤੇ ਮਾਣਯੋਗ ਜੱਜ ਦੇ ਹੁਕਮਾਂ ਤੋਂ ਬਾਅਦ ਵਾਰਡ 10 ਚ ਦੁਬਾਰਾ 17 ਫਰਵਰੀ ਨੂੰ ਚੋਣਾਂ ਹੋਈਆਂ ਸਨ ਅਤੇ 18 ਫ਼ਰਵਰੀ ਨੂੰ 50 ਕੌਂਸਲਰ ਦੇ ਨਤੀਜੇ ਆਏ ਸਨ।Amarjit Singh, Sector 117 - Lawyers in Mohali, Chandigarh - Justdial

Also Read | Coronavirus India Updates: Centre reviews Covid situation in Maharashtra, Punjab and Chhattisgarh

ਇਨ੍ਹਾਂ ਚੋਣਾਂ ਚ ਮੁਹਾਲੀ ਤੋਂ 25 ਵਾਰਡਾਂ ਤੇ ਔਰਤਾਂ ਅਤੇ 25 ਵਾਰਡਾਂ ਤੋਂ ਮਰਦਾਂ ਵੱਲੋਂ ਕੌਂਸਲਰ ਦੀ ਚੋਣ ਲੜੀ ਗਈ ਸੀ ਜਿਸ ਵਿੱਚ ਕਾਂਗਰਸ ਦੇ 37 ਉਮੀਦਵਾਰ ਜੇਤੂ ਰਹੇ ਸਨ। ਇੱਥੇ ਇਸ ਲਈ ਮੋਹਾਲੀ ਕਾਰਪੋਰੇਸ਼ਨ ਵਿਚ ਸਾਬਕਾ ਮੇਅਰ ਕੁਲਵੰਤ ਸਿੰਘ ਦਾ ਆਜ਼ਾਦ ਗਰੁੱਪ ਧੜਾ ਹੀ ਵਿਰੋਧੀ ਧਿਰ ਵਜੋਂ ਕਾਂਗਰਸ ਦੇ ਉਮੀਦਵਾਰਾਂ ਦੇ ਸਾਹਮਣੇ ਡਟੇਗਾ ਮੋਹਾਲੀ ਅਕਾਲੀ ਦਲ ਦਾ ਕੋਈ ਵੀ ਉਮੀਦਵਾਰ ਨਹੀਂ ਜਿਤਿਆ ਸੀ

  • Share