ਪੰਜਾਬ

ਸਿਹਤ ਮੰਤਰੀ ਜੌੜਾਮਾਜਰਾ ਨੇ ਪਟਿਆਲਾ ਦੇ ਹਸਪਤਾਲਾਂ 'ਚ ਅਚਨਚੇਤ ਮਾਰਿਆ ਛਾਪਾ

By Riya Bawa -- July 18, 2022 11:47 am

ਪਟਿਆਲਾ: ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌਡ਼ਾਮਾਜਰਾ ਵੱਲੋਂ ਅੱਜ ਸੋਮਵਾਰ ਨੂੰ ਸਰਕਾਰੀ ਰਜਿੰਦਰਾ ਹਸਪਤਾਲ, ਮਾਤਾ ਕੁਸ਼ੱਲਿਆ ਹਸਪਤਾਲ ਤੇ ਸਿਵਲ ਸਰਜਨ ਦਫ਼ਤਰ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰਾਨ ਜਿੱਥੇ ਮਰੀਜ਼ਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਬਾਰੇ ਤੇ ਦਵਾਈਆਂ ਦੀ ਘਾਟ ਬਾਰੇ ਸਿਹਤ ਮੰਤਰੀ ਨੇ ਜਾਣਕਾਰੀ ਹਾਸਲ ਕੀਤੀ। ਉੱਥੇ ਹੀ ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਮੈਡੀਕਲ ਸੁਪਰਡੈਂਟ ਸੀਟ 'ਤੇ ਨਾ ਮਿਲਣ ਤੋਂ ਸਿਹਤ ਮੰਤਰੀ ਭੜਕ ਉੱਠੇ ਤੇ ਤੁਰੰਤ ਹਾਜ਼ਰ ਹੋਣ ਦੀ ਹਦਾਇਤ ਕੀਤੀ।

  ਸਿਹਤ ਮੰਤਰੀ ਜੌੜਾਮਾਜਰਾ ਨੇ ਮਾਤ‍ਾ ਕੁਸ਼ੱਲਿਆ ਤੇ ਰਜਿੰਦਰਾ ਹਸਪਤਾਲ 'ਚ ਕੀਤੀ ਅਚਨਚੇਤ ਚੈਕਿੰਗ

ਸਿਹਤ ਮੰਤਰੀ ਦੇ ਹਸਪਤਾਲ ਆਉਣ ਦੀ ਸੂਚਨਾ 'ਤੇ ਸਟਾਫ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਸਿਹਤ ਮੰਤਰੀ ਨੂੰ ਦੇਖ ਕੇ ਸਟਾਫ ਵੀ ਹੈਰਾਨ ਰਹਿ ਗਿਆ ਤੇ ਹਰ ਕੋਈ ਆਪਣੀ ਡਿਊਟੀ ਕਰਦਾ ਨਜ਼ਰ ਆਇਆ। ਇਸ ਦੌਰਾਨ ਚੇਤਨ ਸਿੰਘ ਨੇ ਸਟਾਫ਼ ਦੀ ਹਾਜ਼ਰੀ ਚੈੱਕ ਕੀਤੀ। ਉੱਧਰ ਦੂਜੇ ਪਾਸੇ ਸਿਹਤ ਮੰਤਰੀ ਵੱਲੋਂ ਸਿਵਲ ਸਰਜਨ ਦਫਤਰ ਦਾ ਵੀ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਸਿਵਲ ਸਰਜਨ ਡਾ. ਰਾਜੂ ਧੀਰ ਨੂੰ ਹਦਾਇਤ ਕੀਤੀ ਕਿ ਦਫ਼ਤਰ ਦੇ ਵਿੱਚ ਹਾਜ਼ਰੀ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

  ਸਿਹਤ ਮੰਤਰੀ ਜੌੜਾਮਾਜਰਾ ਨੇ ਮਾਤ‍ਾ ਕੁਸ਼ੱਲਿਆ ਤੇ ਰਜਿੰਦਰਾ ਹਸਪਤਾਲ 'ਚ ਕੀਤੀ ਅਚਨਚੇਤ ਚੈਕਿੰਗ

ਇਹ ਵੀ ਪੜ੍ਹੋ: Sawan 2022: ਅੱਜ ਹੈ ਸਾਵਣ ਦੇ ਮਹੀਨੇ ਦਾ ਪਹਿਲਾ ਵਰਤ, ਜਾਣੋ ਇਸਦਾ ਵਿਸ਼ੇਸ਼ ਮਹੱਤਵ

ਇਸ ਮੌਕੇ ਤੇ ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ ਨੇ ਦੱਸਿਆ ਕਿ ਸਮੁੱਚੇ ਪੰਜਾਬ ਵਿੱਚ ਸਿਹਤ ਸੁਵਿਧਾਵਾਂ ਦੀ ਵਿਆਪਕ ਤਬਦੀਲੀ ਕੀਤੀ ਜਾ ਰਹੀ ਹੈ ਅਤੇ ਖਾਸ ਤੌਰ ਤੇ ਪਟਿਆਲੇ ਵੱਲ ਵਿਸ਼ੇਸ਼ ਧਿਆਨ ਮੰਤਰੀ ਦਾ ਆਉਣ ਵਾਲੇ ਦਿਨਾਂ ਵਿੱਚ ਵੀ ਰਹੇਗਾ।

(ਗਗਨ ਦੀਪ ਆਹੂਜਾ ਦੀ ਰਿਪੋਰਟ)

-PTC News

  • Share