Advertisment

ਪਠਾਨਕੋਟ ਹਸਪਤਾਲ ਘਟਨਾ ਲਈ ਸਿਹਤ ਮੰਤਰੀ ਜੌੜਾਮਾਜਰਾ ਤੁਰੰਤ ਅਸਤੀਫ਼ਾ ਦੇਵੇ: ਅਸ਼ਵਨੀ ਸ਼ਰਮਾ

author-image
Pardeep Singh
Updated On
New Update
ਪਠਾਨਕੋਟ ਹਸਪਤਾਲ ਘਟਨਾ ਲਈ ਸਿਹਤ ਮੰਤਰੀ ਜੌੜਾਮਾਜਰਾ ਤੁਰੰਤ ਅਸਤੀਫ਼ਾ ਦੇਵੇ: ਅਸ਼ਵਨੀ ਸ਼ਰਮਾ
Advertisment
ਚੰਡੀਗੜ੍ਹ: ਸਿਵਲ ਹਸਪਤਾਲ ਪਠਾਨਕੋਟ ਵਿਖੇ ਰਾਤ ਨੂੰ ਜਣੇਪੇ ਲਈ ਆਈ ਔਰਤ ਨੂੰ ਤਾਇਨਾਤ ਸਟਾਫ਼ ਵੱਲੋਂ ਬਿਨਾਂ ਚੈੱਕਅਪ ਦੇ ਰੈਫਰ ਕਰ ਦਿੱਤੇ ਜਾਣ ਤੋਂ ਬਾਅਦ ਹਸਪਤਾਲ ਦੇ ਵਰਾਂਡੇ ਵਿੱਚ ਹੀ ਬੱਚੇ ਨੂੰ ਜਨਮ ਦੇਣ ਦੀ ਘਟਨਾ ਨੇ ਇਨਸਾਨੀਅਤ ਨੂੰ ਸ਼ਰਮਸਾਰ ਕਰ ਦਿੱਤਾ ਹੈ। ਐਮਰਜੈਂਸੀ ਨੇ ਕੀਤਾ ਹੈ। ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ 'ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ 'ਆਪ' ਸਰਕਾਰ 'ਚ ਇਨਸਾਨੀਅਤ ਅਤੇ ਸ਼ਰਮ ਦੋਵੇਂ ਹੀ ਮਰ ਗਏ ਹਨ। ਭਾਰਤੀ ਜਨਤਾ ਪਾਰਟੀ ਦੇ ਸੈਂਕੜੇ ਵਰਕਰਾਂ ਨੇ ਜ਼ਿਲ੍ਹਾ ਪ੍ਰਧਾਨ ਵਿਜੇ ਸ਼ਰਮਾ ਦੀ ਪ੍ਰਧਾਨਗੀ ਹੇਠ ਪੀੜਤ ਪਰਿਵਾਰ ਦੇ ਹੱਕ ਵਿੱਚ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਅਤੇ ਹਸਪਤਾਲ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਇਸ ਸਭ ਲਈ ਮੁੱਖ ਮੰਤਰੀ ਭਗਵੰਤ ਅਤੇ ਉਨ੍ਹਾਂ ਦੇ ਸਿਹਤ ਮੰਤਰੀ ਜੌੜਾਮਾਜਰਾ ਜ਼ਿੰਮੇਵਾਰ ਹਨ। ਇਸ ਘਟਨਾਕ੍ਰਮ ਦੀ ਜ਼ਿੰਮੇਵਾਰੀ ਲੈਂਦਿਆਂ ਸਿਹਤ ਮੰਤਰੀ ਨੂੰ ਆਪਣੇ ਅਹੁਦੇ ਤੋਂ ਤੁਰੰਤ ਅਸਤੀਫਾ ਦੇ ਦੇਣਾ ਚਾਹੀਦਾ ਹੈ। ਭਗਵੰਤ ਮਾਨ ਮੁਹੱਲਾ ਕਲੀਨਿਕ ਖੋਲ੍ਹ ਕੇ ਪੰਜਾਬ ਦੇ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਣ ਦੇ ਦਾਅਵੇ ਤਾਂ ਕਰਦੇ ਹਨ ਪਰ ਹਕੀਕਤ ਇਸ ਦੇ ਬਿਲਕੁਲ ਉਲਟ ਹੈ। ਜੇਕਰ ਭਗਵੰਤ ਮਾਨ ਪਹਿਲਾਂ ਤੋਂ ਹੀ ਚੱਲ ਰਹੇ ਸਰਕਾਰੀ ਹਸਪਤਾਲਾਂ ਵਿੱਚ ਜਨਤਾ ਨੂੰ ਚੰਗੀਆਂ ਡਾਕਟਰੀ ਸਹੂਲਤਾਂ ਨਹੀਂ ਦੇ ਸਕੇ ਤਾਂ ਜਨਤਾ ਕਲਪਨਾ ਕਰ ਸਕਦੀ ਹੈ ਕਿ ਮੁਹੱਲਾ ਕਲੀਨਿਕਾਂ ਦਾ ਕੀ ਹਾਲ ਹੋਵੇਗਾ। ਇਹ ਵੀ ਪੜ੍ਹੋ;ਲੁਧਿਆਣਾ ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ 14 ਦਿਨ ਦੇ ਰਿਮਾਂਡ 'ਤੇ ਭੇਜਿਆ publive-image -PTC News
health-minister-jodamajra-should-resign-immediately-for-pathankot-hospital-incident-ashwani-sharma
Advertisment

Stay updated with the latest news headlines.

Follow us:
Advertisment