Sun, Dec 15, 2024
Whatsapp

ਬਿਕਰਮ ਸਿੰਘ ਮਜੀਠੀਆ ਦੇ ਕੇਸ ਦੀ ਸੁਣਵਾਈ 19 ਅਪ੍ਰੈਲ ਤੱਕ ਟਲੀ

Reported by:  PTC News Desk  Edited by:  Pardeep Singh -- April 05th 2022 02:42 PM
ਬਿਕਰਮ ਸਿੰਘ ਮਜੀਠੀਆ ਦੇ ਕੇਸ ਦੀ ਸੁਣਵਾਈ 19 ਅਪ੍ਰੈਲ ਤੱਕ ਟਲੀ

ਬਿਕਰਮ ਸਿੰਘ ਮਜੀਠੀਆ ਦੇ ਕੇਸ ਦੀ ਸੁਣਵਾਈ 19 ਅਪ੍ਰੈਲ ਤੱਕ ਟਲੀ

ਚੰਡੀਗੜ੍ਹ: ਡਰੱਗ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਦੀ ਅੱਜ ਵੀਡੀਓ ਕਾਨਫਰੰਸਿੰਗ ਦੁਆਰਾ ਸੁਣਵਾਈ ਕੀਤੀ ਗਈ। ਹੁਣ ਬਿਕਰਮ ਸਿੰਘ ਮਜੀਠੀਆ ਦੇ ਕੇਸ ਦੀ ਸੁਣਵਾਈ 19 ਅਪ੍ਰੈਲ ਤੱਕ ਟਾਲੀ ਗਈ ਹੈ।  ਬਿਕਰਮ ਸਿੰਘ ਮਜੀਠੀਆ ਦੇ ਮਾਮਲੇ ਸੁਣਵਾਈ ਦੌਰਾਨ ਵਕੀਲ ਨੇ ਕਈ ਅਹਿਮ ਦਲੀਲਾਂ ਦਿੱਤੀਆ ਹਨ। Drugs case: SAD leader Bikram Singh Majithia surrenders in Mohali court ਕੇਸਦੀ ਸੁਣਵਾਈ ਦੌਰਾਨ ਬਿਕਰਮ ਸਿੰਘ ਮਜੀਠੀਆ ਦਾ ਕਹਿਣਾ ਹੈ ਕਿ ਉਹ ਜੇਲ੍ਹ ਵਿੱਚ ਸੁਰੱਖਿਅਤ ਨਹੀਂ ਹਨ ਉਨ੍ਹਾਂ ਨੂੰ ਵਾਰ ਕਈ ਬੇਰਕਾਂ ਵਿਚੋਂ ਬਦਲ ਕੇ ਸਿਫ਼ਟ ਕੀਤਾ ਜਾਂਦਾ ਹੈ। ਉਨ੍ਹਾਂ ਨੇ ਸੁਣਵਾਈ ਦੌਰਾਨ ਕਿਹਾ ਹੈ ਕਿ ਜੇਲ੍ਹ ਵਿੱਚ ਉਹ ਸੁਰੱਖਿਅਤ ਨਹੀਂ ਹਨ। ਬਿਕਰਮ ਸਿੰਘ ਮਜੀਠੀਆ ਨੇ ਆਪਣੀ ਜਾਨ ਨੂੰ ਖ਼ਤਰਾ ਦੱਸਿਆ ਹੈ। ਉਨ੍ਹਾਂ ਦੇ ਵਕੀਲ ਨੇ ਮੁਹਾਲੀ ਕੋਰਟ 'ਚ ਪਟੀਸ਼ਨ ਪਾਈ ਹੈ। ਜਿਸ ਵਿੱਚ ਮੁੜ ਸਪੈਸ਼ਲ ਬੈਰਕ 'ਚ ਸ਼ਿਫ਼ਟ ਕੀਤੇ ਜਾਣ ਦੀ ਮੰਗ ਕੀਤੀ ਹੈ। ਜੇਲ੍ਹ 'ਚ ਅੱਤਵਾਦੀਆਂ ਅਤੇ ਗੈਂਗਸਟਰਾਂ ਤੋਂ ਖ਼ਤਰਾ ਦੱਸਿਆ ਹੈ। ਬਿਕਰਮ ਸਿੰਘ ਮਜੀਠੀਆ ਦਾ ਕਹਿਣਾ ਹੈ ਕਿ ਜਦੋਂ ਦਾ SC ਦਾ ਰੁਖ ਕੀਤਾ, ਉਦੋਂ ਤੋਂ ਸਭ ਠੀਕ ਨਹੀਂ ਹੈ। ਉਨ੍ਹਾੰ ਨੇ ਕਿਹਾ ਹੈ ਕਿ ਮੈਨੂੰ ਕਦੇ ਕਿਤੇ ਸ਼ਿਫ਼ਟ ਕਰ ਰਹੇ ਕਦੇ ਕਿਤੇ'। ਕੁਝ ਦਿਨ ਪਹਿਲਾਂ ਹੀ ਮਜੀਠੀਆ ਨੂੰ ਆਮ ਬੈਰਕ 'ਚ ਸ਼ਿਫ਼ਟ ਕੀਤਾ ਗਿਆ ਸੀ।

ਦੱਸ ਦੇਈਏ ਕਿ ਪੰਜਾਬ 'ਚ ਸੱਤਾ 'ਚ ਆਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਨੇ ਇਸ ਮਾਮਲੇ ਦੀ ਵਿਸ਼ੇਸ਼ ਜਾਂਚ ਟੀਮ ਨੂੰ ਬਦਲ ਦਿੱਤਾ ਹੈ। ਨਵੀਂ ਟੀਮ ਆਈਜੀ ਗੁਰਸ਼ਰਨ ਸਿੰਘ ਸੰਧੂ ਦੀ ਨਿਗਰਾਨੀ ਹੇਠ ਕੰਮ ਕਰ ਰਹੀ ਹੈ। ਇਸ ਐਸਆਈਟੀ ਦੇ ਮੁਖੀ ਆਈਪੀਐਸ ਅਧਿਕਾਰੀ ਐਸ. ਰਾਹੁਲ ਨੂੰ ਬਣਾਇਆ ਗਿਆ ਹੈ। Drugs case: SAD leader Bikram Singh Majithia surrenders in Mohali court

ਟੀਮ ਵਿੱਚ ਏਆਈਜੀ ਰਣਜੀਤ ਸਿੰਘ ਢਿੱਲੋਂ, ਡੀਐਸਪੀ ਰਘੁਵੀਰ ਸਿੰਘ ਅਤੇ ਡੀਐਸਪੀ ਅਮਰਪ੍ਰੀਤ ਸਿੰਘ ਸ਼ਾਮਿਲ ਹਨ। ਪਿਛਲੀ ਐਸਆਈਟੀ ਏਆਈਜੀ ਬਲਰਾਜ ਸਿੰਘ ਦੀ ਅਗਵਾਈ ਵਿੱਚ ਬਣਾਈ ਗਈ ਸੀ। ਜਿਸ 'ਤੇ ਅਕਾਲੀ ਦਲ ਨੇ ਮਜੀਠੀਆ 'ਤੇ ਕੇਸ ਦੇ ਬਦਲੇ ਪੁੱਤਰ ਨੂੰ ਤਰੱਕੀ ਦਿਵਾਉਣ ਦੇ ਗੰਭੀਰ ਦੋਸ਼ ਲਾਏ ਸਨ।


ਇਹ ਵੀ ਪੜ੍ਹੋ:ਪਾਣੀ ਦੇ ਰੇਟ ਨੂੰ ਲੈ ਕੇ ਚੰਡੀਗੜ੍ਹ 'ਚ 'ਆਪ' ਦਾ ਵੱਡਾ ਪ੍ਰਦਰਸ਼ਨ, ਪ੍ਰਦਰਸ਼ਨਕਾਰੀਆਂ 'ਤੇ ਮਾਰੀਆ ਪਾਣੀ ਦੀਆਂ ਬੁਛਾਰਾਂ -PTC News

Top News view more...

Latest News view more...

PTC NETWORK