Fri, Jun 13, 2025
Whatsapp

ਬਿਕਰਮ ਮਜੀਠੀਆ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਅੱਜ

Reported by:  PTC News Desk  Edited by:  Ravinder Singh -- May 23rd 2022 08:30 AM
ਬਿਕਰਮ ਮਜੀਠੀਆ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਅੱਜ

ਬਿਕਰਮ ਮਜੀਠੀਆ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਅੱਜ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਉਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਅੱਜ ਸੁਣਵਾਈ ਹੋਵੇਗੀ। ਡਰੱਗ ਮਾਮਲੇ ਵਿੱਚ ਘਿਰੇ ਬਿਕਰਮ ਸਿੰਘ ਮਜੀਠੀਆ ਨੇ ਹਾਈ ਕੋਰਟ ਦਾ ਰੁੱਖ ਕੀਤਾ ਹੈ ਅਤੇ ਜ਼ਮਾਨਤ ਲਈ ਅਰਜ਼ੀ ਲਗਾਈ ਹੋਈ ਹੈ। ਬਿਕਰਮ ਮਜੀਠੀਆ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਅੱਜ ਮੋਹਾਲੀ ਅਦਾਲਤ ਪਹਿਲਾਂ ਜ਼ਮਾਨਤ ਅਰਜ਼ੀ ਰੱਦ ਕਰ ਚੁੱਕੀ ਹੈ। ਬਿਕਰਮ ਮਜੀਠੀਆ ਨੇ ਜ਼ਮਾਨਤ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਰੁਖ ਕੀਤਾ ਹੈ। ਹਾਈ ਕੋਰਟ ਦੀ ਡਬਲ ਬੈਂਚ ਇਸ ਮਾਮਲੇ ਦੀ ਸੁਣਵਾਈ ਕਰੇਗੀ। ਇਸ ਤੋਂ ਪਹਿਲਾ ਸਾਬਕਾ ਮੰਤਰੀ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ। ਸੁਪਰੀਮ ਕੋਰਟ ਨੇ ਹਾਈ ਕੋਰਟ ਵਿੱਚ ਜਾਣ ਦੇ ਨਿਰਦੇਸ਼ ਦਿੱਤੇ ਸਨ। ਇਸ ਤੋਂ ਬਾਅਦ ਹਾਈ ਕੋਰਟ ਦਾ ਰੁਖ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਸਮੇਂ ਬਿਕਰਮ ਸਿੰਘ ਮਜੀਠੀਆ ਪਟਿਆਲਾ ਜੇਲ੍ਹ ਵਿੱਚ ਬੰਦ ਹਨ। ਬਿਕਰਮ ਮਜੀਠੀਆ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਅੱਜਜ਼ਿਕਰਯੋਗ ਹੈ ਕਿ ਕਾਂਗਰਸ ਸਰਕਾਰ ਸਮੇਂ ਚੋਣਾਂ ਤੋਂ ਕੁਝ ਸਮਾਂ ਪਹਿਲਾਂ ਹੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਕੇਸ ਦਰਜ ਹੋਇਆ ਸੀ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਚੋਣ ਲੜਨ ਤੱਕ ਗ੍ਰਿਫਤਾਰੀ ਤੋਂ ਰਾਹਤ ਦੇ ਦਿੱਤੀ ਸੀ। ਵੋਟਿੰਗ ਤੋਂ ਬਾਅਦ ਮਜੀਠੀਆ ਨੇ 24 ਫਰਵਰੀ ਨੂੰ ਮੁਹਾਲੀ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਜ਼ਮਾਨਤ ਲਈ ਅਰਜ਼ੀ ਲਗਾਈ ਸੀ। ਸਾਬਕਾ ਮੰਤਰੀ ਮਜੀਠੀਆ ਦੀ ਦਲੀਲ ਹੈ ਕਿ ਇਹ ਮਾਮਲਾ ਸਿਆਸਤ ਤੋਂ ਪ੍ਰੇਰਿਤ ਹੈ ਤੇ ਇਨ੍ਹਾਂ ਦੀ ਜਾਂਚ ਪਹਿਲਾਂ ਹੀ ਉੱਚ-ਪੱਧਰੀ ਪੁਲਿਸ ਅਧਿਕਾਰੀ ਕਰ ਚੁੱਕੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸਾਰਾ ਮਾਮਲਾ ਸਿਆਸਤ ਤੋਂ ਪ੍ਰੇਰਿਤ ਹੈ ਅਤੇ ਇਕ ਦਿਨ ਸਾਰਾ ਕੁਝ ਸਾਫ ਹੋ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਭਾਰਤੀ ਨਿਆਂ ਪ੍ਰਣਾਲੀ ਉਤੇ ਪੂਰਾ ਭਰੋਸਾ ਹੈ। ਇਹ ਵੀ ਪੜ੍ਹੋ : ਪੰਜਾਬ 'ਚ ਪਏ ਭਾਰੀ ਮੀਂਹ ਕਾਰਨ ਪਾਵਰਕਾਮ ਨੂੰ ਮਿਲੀ ਭਾਰੀ 'ਠੰਢਕ'


Top News view more...

Latest News view more...

PTC NETWORK