New Update
ਮੁਹਾਲੀ: ਪਹਾੜਾਂ ‘ਚ ਹੋਈ ਰਹੀ ਬਰਫ਼ਬਾਰੀ ਦਾ ਅਸਰ ਪੰਜਾਬ, ਹਰਿਆਣਾ, ਦਿੱਲੀ ਸਮੇਤ ਕਈ ਸੂਬਿਆਂ ‘ਚ ਵੇਖਣ ਨੂੰ ਮਿਲ ਰਿਹਾ ਹੈ। ਪਿਛਲੇ 2 ਦਿਨਾਂ ਤੋਂ ਪੰਜਾਬ ਭਰ 'ਚ ਪੈ ਰਹੀ ਤੇਜ਼ ਬਾਰਿਸ਼ ਨੇ ਜਿਥੇ ਲੋਕਾਂ ਦਾ ਜਿਉਣਾ ਮੁਹਾਲ ਕਰ ਰੱਖਿਆ ਹੈ, ਉਥੇ ਹੀ ਕਿਸਾਨਾਂ ਦੇ ਸਾਹ ਸੂਤੇ ਪਏ।
ਬੀਤੀ ਰਾਤ ਵੀ ਪੰਜਾਬ ਦੇ ਮੁਹਾਲੀ ਸ੍ਰੀ ਅਨੰਦਪੁਰ ਸਾਹਿਬ, ਫਰੀਦਕੋਟ,ਸ੍ਰੀ ਮੁਕਤਸਰ ਸਾਹਿਬ ਅਤੇ ਚੰਡੀਗੜ੍ਹ 'ਚ ਤੇਜ਼ ਬਾਰਿਸ਼ ਦੇ ਨਾਲ-ਨਾਲ ਗੜ੍ਹੇਮਾਰੀ ਵੀ ਹੋਈ। ਜਿਸ ਕਾਰਨ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਗਈ ਹੈ ਤੇ ਲੋਕਾਂ ਨੂੰ ਮੁੜ ਤੋਂ ਠੰਡ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਹੋਰ ਪੜ੍ਹੋ: ਨਹੀਂ ਰੁਕ ਰਿਹਾ ਨਸ਼ਿਆਂ ਦਾ ਕਹਿਰ, ਓਵਰਡੋਜ਼ ਨੇ ਲਈ ਨੌਜਵਾਨ ਦੀ ਜਾਨ
ਤੁਹਾਨੂੰ ਦੱਸ ਦੇਈਏ ਕਿ ਇਸ ਬਾਰਸ਼ ਅਤੇ ਗੜ੍ਹੇਮਾਰੀ ਨਾਲ ਕਿਸਾਨਾਂ ਦੀਆਂ ਪੱਕੀਆਂ ਕਣਕਾਂ ਬਰਬਾਦ ਹੋ ਰਹੀਆਂ ਹਨ। ਦਰਅਸਲ, ਫਸਲਾਂ ‘ਚ ਗੜ੍ਹੇ ਅਤੇ ਮੀਂਹ ਪੈਣ ਕਾਰਨ ਪਾਣੀ ਇਕੱਠਾ ਹੋ ਰਿਹਾ ਅਤੇ ਕਣਕ ਦੀ ਫਸਲ ਜ਼ਮੀਨ ‘ਤੇ ਵਿਛ ਗਈ ਹੈ ਅਤੇ ਖਰਾਬ ਹੋ ਰਹੀ ਹੈ। ਜਿਸ ਨਾਲ ਕਿਸਾਨਾਂ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ ਤੇ ਕਿਸਾਨ ਚਿੰਤਾ ‘ਚ ਹਨ।
-PTC News-