ਮੁੱਖ ਖਬਰਾਂ

ਦਿੱਲੀ 'ਚ ਭਾਰੀ ਮੀਂਹ ਕਾਰਨ ਰਾਜਨਾਥ ਸਿੰਘ ਦੀ ਫਲਾਈਟ ਸਮੇਤ 11 ਉਡਾਣਾਂ ਨੂੰ ਵਾਪਸ ਮੋੜਿਆ

By Riya Bawa -- May 21, 2022 9:24 am -- Updated:May 21, 2022 9:24 am

ਨਵੀਂ ਦਿੱਲੀ— ਦਿੱਲੀ ਦੇ ਕੁਝ ਹਿੱਸਿਆਂ 'ਚ ਸ਼ੁੱਕਰਵਾਰ ਨੂੰ ਭਾਰੀ ਮੀਂਹ ਪਿਆ। ਦਿੱਲੀ-ਐਨਸੀਆਰ ਵਿੱਚ ਖ਼ਰਾਬ ਮੌਸਮ ਕਾਰਨ ਕਈ ਉਡਾਣਾਂ ਨੂੰ ਦੂਜੇ ਹਵਾਈ ਅੱਡਿਆਂ ਵੱਲ ਮੋੜ ਦਿੱਤਾ ਗਿਆ ਹੈ। ਨਿਊਜ਼ ਏਜੰਸੀ ਮੁਤਾਬਿਕ ਰਾਸ਼ਟਰੀ ਰਾਜਧਾਨੀ ਵਿੱਚ ਖਰਾਬ ਮੌਸਮ ਕਾਰਨ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਉਡਾਣ ਸਮੇਤ ਘੱਟੋ-ਘੱਟ 11 ਉਡਾਣਾਂ ਨੂੰ ਮੋੜ ਦਿੱਤਾ ਗਿਆ।

Rajnath Singh falls on stage as BJP workers scamper to garland him, video  goes viral

ਖ਼ਰਾਬ ਮੌਸਮ ਕਾਰਨ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਫਲਾਈਟ ਨੂੰ ਆਗਰਾ ਵੱਲ ਮੋੜ ਦਿੱਤਾ ਗਿਆ ਹੈ। ਸੂਤਰਾਂ ਮੁਤਾਬਕ ਰੱਖਿਆ ਮੰਤਰੀ ਗੁਜਰਾਤ ਦੇ ਵਡੋਦਰਾ ਸਥਿਤ ਸ਼੍ਰੀ ਸਵਾਮੀਨਾਰਾਇਣ ਮੰਦਰ 'ਚ ਇਕ ਸਮਾਗਮ 'ਚ ਸ਼ਿਰਕਤ ਕਰਨ ਤੋਂ ਬਾਅਦ ਦਿੱਲੀ ਵਾਪਸ ਜਾ ਰਹੇ ਸਨ, ਜਿੱਥੇ ਉਨ੍ਹਾਂ ਨੇ ਇਕ ਜਨ ਸਭਾ ਨੂੰ ਸੰਬੋਧਨ ਕੀਤਾ।

Rajnath Singh's flight diverted after bad weather

ਸੂਤਰਾਂ ਨੇ ਦੱਸਿਆ, ''ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਉਤਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਉਡਾਣ ਸਮੇਤ ਘੱਟੋ-ਘੱਟ 11 ਉਡਾਣਾਂ ਨੂੰ ਖਰਾਬ ਮੌਸਮ ਕਾਰਨ ਅਹਿਮਦਾਬਾਦ, ਜੈਪੁਰ, ਲਖਨਊ ਅਤੇ ਆਗਰਾ ਵੱਲ ਮੋੜ ਦਿੱਤਾ ਗਿਆ।

ਇਹ ਵੀ ਪੜ੍ਹੋ: ਸਾਬਕਾ ਖੇਤੀਬਾੜੀ ਮੰਤਰੀ ਤੇ ਜਥੇਦਾਰ ਤੋਤਾ ਸਿੰਘ ਦਾ ਅੱਜ ਹੋਇਆ ਦੇਹਾਂਤ

ਕੁਝ ਫਲਾਈਟਾਂ ਨੂੰ ਲਖਨਊ ਅਤੇ ਜੈਪੁਰ ਵੱਲ ਮੋੜ ਦਿੱਤਾ ਗਿਆ ਕਿਉਂਕਿ ਦਿੱਲੀ ਵਿੱਚ ਫਲਾਈਟ ਸੰਚਾਲਨ ਪ੍ਰਭਾਵਿਤ ਹੋਇਆ ਸੀ। ਦਿੱਲੀ ਏਅਰਪੋਰਟ ਅਥਾਰਟੀ ਨੇ ਯਾਤਰੀਆਂ ਨੂੰ ਅਪਡੇਟ ਕੀਤੀ ਫਲਾਈਟ ਦੀ ਜਾਣਕਾਰੀ ਲਈ ਏਅਰਲਾਈਨਜ਼ ਨਾਲ ਸੰਪਰਕ ਕਰਨ ਦੀ ਸਲਾਹ ਦਿੱਤੀ ਹੈ।

Rajnath Singh inaugurates MLF 2020, calls it contribution by Punjab towards  Defence forces

 

ਦਿੱਲੀ ਏਅਰਪੋਰਟ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ 'ਤੇ ਪੋਸਟ ਕੀਤਾ, 'ਖਰਾਬ ਮੌਸਮ ਕਾਰਨ ਦਿੱਲੀ ਏਅਰਪੋਰਟ 'ਤੇ ਫਲਾਈਟ ਸੰਚਾਲਨ ਪ੍ਰਭਾਵਿਤ ਹੋਇਆ ਹੈ। ਯਾਤਰੀਆਂ ਨੂੰ ਅੱਪਡੇਟ ਫਲਾਈਟ ਜਾਣਕਾਰੀ ਲਈ ਸਬੰਧਤ ਏਅਰਲਾਈਨ ਨਾਲ ਸੰਪਰਕ ਕਰਨ ਦੀ ਬੇਨਤੀ ਕੀਤੀ ਜਾਂਦੀ ਹੈ।

-PTC News

  • Share