ਦੇਸ਼

ਦਿੱਲੀ-ਐਨਸੀਆਰ 'ਚ ਭਾਰੀ ਮੀਂਹ, ਹਨੇਰੀ ਕਾਰਨ ਜਨਜੀਵਨ ਪ੍ਰਭਾਵਿਤ

By Ravinder Singh -- May 23, 2022 10:40 am -- Updated:May 23, 2022 10:40 am

ਨਵੀਂ ਦਿੱਲੀ : ਸੋਮਵਾਰ ਤੜਕੇ ਉਤਰ ਭਾਰਤ ਵਿੱਚ ਮੌਸਮ ਦਾ ਮਿਜਾਜ਼ ਬਦਲ ਗਿਆ। ਗਰਮੀ ਤੋਂ ਪਰੇਸ਼ਾਨ ਦਿੱਲੀ ਦੇ ਲੋਕਾਂ ਲਈ ਸੋਮਵਾਰ ਸਵੇਰ ਤੋਂ ਹੀ ਮੌਸਮ ਸੁਹਾਵਣਾ ਹੋ ਗਿਆ ਹੈ। ਦਿੱਲੀ-ਐੱਨਸੀਆਰ ਦੇ ਕਈ ਇਲਾਕਿਆਂ 'ਚ ਸਵੇਰੇ ਤੂਫਾਨ ਆਇਆ ਤੇ ਫਿਰ ਲਗਾਤਾਰ ਬਾਰਿਸ਼ ਜਾਰੀ ਹੈ। ਇਸ ਕਾਰਨ ਵੱਧ ਤੋਂ ਵੱਧ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਲੋਕਾਂ ਨੂੰ ਗਰਮੀ ਤੋਂ ਵੀ ਰਾਹਤ ਮਿਲੀ ਹੈ। ਸੋਮਵਾਰ ਸਵੇਰੇ 5.30 ਵਜੇ ਤੋਂ ਸ਼ੁਰੂ ਹੋਈ ਬਾਰਿਸ਼ ਲਗਾਤਾਰ ਜਾਰੀ ਹੈ।

ਇਸ ਦੌਰਾਨ ਦਿੱਲੀ-ਐੱਨਸੀਆਰ 'ਚ ਤੇਜ਼ ਤੂਫਾਨ ਕਾਰਨ ਕਈ ਇਲਾਕਿਆਂ 'ਚ ਸੜਕਾਂ 'ਤੇ ਦਰੱਖਤ ਡਿੱਗ ਪਏ। ਕੁਝ ਕਾਰਾਂ ਤੇ ਹੋਰ ਵਾਹਨ ਵੀ ਨੁਕਸਾਨੇ ਗਏ। ਜੇ ਇਨ੍ਹਾਂ ਨੂੰ ਜਲਦੀ ਹਟਾ ਦਿੱਤਾ ਜਾਂਦਾ ਹੈ ਤਾਂ ਇਸ ਨਾਲ ਆਵਾਜਾਈ ਪ੍ਰਭਾਵਿਤ ਹੋਣ ਦੀ ਸਥਿਤੀ ਪੈਦਾ ਹੋ ਸਕਦੀ ਹੈ। ਇਸ ਦੇ ਨਾਲ ਹੀ ਤੂਫਾਨ ਤੇ ਮੀਂਹ ਕਾਰਨ ਦਿੱਲੀ ਹਵਾਈ ਅੱਡੇ 'ਤੇ ਹਵਾਈ ਉਡਾਣਾਂ ਵੀ ਪ੍ਰਭਾਵਿਤ ਹੋਈਆਂ ਹਨ। ਦਿੱਲੀ-ਐਨਸੀਆਰ ਵਿੱਚ ਸੋਮਵਾਰ ਸਵੇਰੇ ਤੇਜ਼ ਹਵਾਵਾਂ ਦੇ ਨਾਲ ਹਲਕੀ ਬਾਰਿਸ਼ ਜਾਰੀ ਹੈ। ਇਸ ਕਾਰਨ ਗਰਮੀ ਪੂਰੀ ਤਰ੍ਹਾਂ ਗਾਇਬ ਹੈ ਤੇ ਦੇਸ਼ ਦੀ ਰਾਜਧਾਨੀ ਦਿੱਲੀ ਦੇ ਨਾਲ-ਨਾਲ ਨੋਇਡਾ, ਗ੍ਰੇਟਰ ਨੋਇਡਾ, ਗੁਰੂਗ੍ਰਾਮ, ਫਰੀਦਾਬਾਦ ਸਮੇਤ ਐਨਸੀਆਰ ਦੇ ਸਾਰੇ ਸ਼ਹਿਰਾਂ ਦਾ ਮੌਸਮ ਸੁਹਾਵਣਾ ਹੋ ਗਿਆ ਹੈ। ਖਾਸ ਕਰਕੇ ਲੋਕਾਂ ਨੂੰ ਨਮੀ ਤੋਂ ਵੱਡੀ ਰਾਹਤ ਮਿਲੀ ਹੈ। ਤੇਜ਼ ਤੂਫਾਨ ਤੇ ਮੀਂਹ ਕਾਰਨ ਲੋਕਾਂ ਨੇ ਕੰਟਰੋਲ ਰੂਮ 'ਚ ਦਿੱਲੀ-ਐੱਨਸੀਆਰ 'ਚ ਕਈ ਥਾਵਾਂ 'ਤੇ ਦਰੱਖਤ ਡਿੱਗਣ ਦੀ ਸ਼ਿਕਾਇਤ ਦਰਜ ਕਰਵਾਈ ਹੈ। ਦਿੱਲੀ ਤੋਂ ਇਲਾਵਾ ਨੋਇਡਾ, ਗੁਰੂਗ੍ਰਾਮ, ਫਰੀਦਾਬਾਦ, ਸੋਨੀਪਤ ਸਮੇਤ ਐਨਸੀਆਰ ਦੇ ਜ਼ਿਆਦਾਤਰ ਸਥਾਨਾਂ 'ਤੇ ਤੂਫਾਨ ਕਾਰਨ ਸੜਕਾਂ 'ਤੇ ਦਰੱਖਤ ਡਿੱਗ ਗਏ। ਕਈ ਥਾਵਾਂ 'ਤੇ ਸੜਕਾਂ 'ਤੇ ਡਿੱਗੇ ਦਰੱਖਤਾਂ ਦੀ ਲਪੇਟ 'ਚ ਕਾਰਾਂ ਵੀ ਆ ਗਈਆਂ।

ਦਿੱਲੀ-ਐਨਸੀਆਰ 'ਚ ਭਾਰੀ ਮੀਂਹ, ਹਨੇਰੀ ਕਾਰਨ ਜਨਜੀਵਨ ਪ੍ਰਭਾਵਿਤਬੋਰਵੈਲ 'ਚ ਡਿੱਗੇ ਬੱਚੇ ਦੀ ਮੌਤ ਦੇ ਮਾਮਲੇ 'ਚ ਖੇਤ ਮਾਲਕ 'ਤੇ ਕੇਸ ਦਰਜ

ਮੌਸਮ ਵਿਭਾਗ ਮੁਤਾਬਕ ਸੋਮਵਾਰ ਸਵੇਰ ਤੋਂ ਹੀ ਆਸਮਾਨ 'ਚ ਬੱਦਲ ਛਾਏ ਹੋਏ ਹਨ ਅਤੇ ਦਿਨ ਭਰ ਬੱਦਲ ਛਾਏ ਰਹਿਣਗੇ। ਇਸ ਦੌਰਾਨ ਦਿਨ ਵੇਲੇ 50 ਤੋਂ 60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਝੱਖੜਾਂ ਨਾਲ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ ਜਿਸ ਕਾਰਨ ਤਾਪਮਾਨ ਹੋਰ ਹੇਠਾਂ ਆ ਸਕਦਾ ਹੈ। ਮੌਸਮ ਵਿਭਾਗ ਨੇ ਅਜਿਹੇ ਮੌਸਮ ਨੂੰ ਲੈ ਕੇ ਔਰੇਂਜ ਅਲਰਟ ਵੀ ਜਾਰੀ ਕੀਤਾ ਹੈ। ਮੰਗਲਵਾਰ ਨੂੰ ਵੀ ਮੌਸਮ ਅਜਿਹਾ ਰਹਿਣ ਦੀ ਸੰਭਾਵਨਾ ਹੈ। ਇਸ ਦਿਨ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ 26 ਮਈ ਤਕ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਤੋਂ ਘੱਟ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਇਸ ਤੋਂ ਬਾਅਦ 28 ਤੋਂ ਮੁੜ ਗਰਮੀ ਵਧਣ ਦੀ ਸੰਭਾਵਨਾ ਹੈ ਤੇ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਤਕ ਜਾਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : ਕੋਰੋਨਾ ਦੇ ਮਾਮਲਿਆਂ 'ਚ 9 ਫ਼ੀਸਦੀ ਦੀ ਕਮੀ, 2,022 ਨਵੇਂ ਕੇਸ ਆਏ

  • Share