ਸੰਗੀਤ ਜਗਤ ਲਈ ਦੁਖਦਾਈ ਖ਼ਬਰ! ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ ਦਾ ਦੇਹਾਂਤ
ਅੰਮ੍ਰਿਤਸਰ - ਸੰਗੀਤ ਜਗਤ ਲਈ ਬੇਹੱਦ ਦੁਖਦਾਈ ਖ਼ਬਰ ਹੈ। ਲੰਬੀ ਹੇਕ ਵਾਲੀ ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ ਹੁਣ ਇਸ ਦੁਨੀਆ ਵਿਚ ਨਹੀਂ ਰਹੇ। ਉਹ ਕਰੀਬ 77 ਵਰ੍ਹਿਆਂ ਦੇ ਸਨ ਅਤੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ।
ਪੰਜਾਬੀ ਲੋਕ ਗਾਇਕੀ ਵਿਚ 45 ਸੈਕਿੰਡ ਦੀ ਹੇਕ ਲਾਉਣ ਦਾ ਰਿਕਾਰਡ ਉਨ੍ਹਾਂ ਦੇ ਨਾਂਅ ਸੀ ਅਤੇ ਕਈ ਰਾਸ਼ਟਰੀ -ਅੰਤਰਰਾਸ਼ਟਰੀ ਮਾਣ ਸਨਮਾਨ ਉਨ੍ਹਾਂ ਨੂੰ ਮਿਲ ਚੁੱਕੇ ਸਨ। ਗੁਰਮੀਤ ਬਾਵਾ ਦੇ ਸਦੀਵੀ ਵਿਛੋੜਾ ਦੇ ਜਾਣ ਨਾਲ ਸੰਗੀਤ ਅਤੇ ਸਾਹਿੱਤਿਕ ਜਗਤ ਵਿਚ ਸੋਗ ਦੀ ਲਹਿਰ ਹੈ।
ਦੱਸ ਦੇਈਏ ਕਿ ਅੱਜ ਸਵੇਰੇ ਅੰਮ੍ਰਿਤਸਰ ਸਥਿਤ ਆਪਣੇ ਘਰ 'ਚ ਉਨ੍ਹਾਂ ਨੇ ਆਖਰੀ ਸਾਹ ਲਿਆ। ਆਪਣੀ ਧੀ ਲਾਚੀ ਬਾਵਾ ਦੇ ਦਿਹਾਂਤ ਤੋਂ ਬਾਅਦ ਗੁਰਮੀਤ ਬਾਵਾ ਬਿਮਾਰ ਰਹਿਣ ਲੱਗ ਪਈ ਸੀ। ਬੀਤੀ ਰਾਤ ਤਬੀਅਤ ਵਿਗੜਨ ਤੇ ਆਈ ਵੀ ਵਾਈ ਹਸਪਤਾਲ 'ਚ ਦਾਖਿਲ ਕੀਤਾ ਗਿਆ ਸੀ, ਜਿਥੇ ਅੱਜ ਸਵੇਰੇ ਹੀ ਉਨ੍ਹਾਂ ਦਾ ਦਿਹਾਂਤ ਹੋ ਗਿਆ।
-PTC News