Fri, Apr 19, 2024
Whatsapp

ਬਾਲੀਵੁੱਡ ਡਰੀਮ ਗਰਲ ਹੇਮਾ ਮਾਲਿਨੀ ਵੱਲੋਂ ਹਰਸਿਮਰਤ ਕੌਰ ਬਾਦਲ ਦੇ ਹੱਕ 'ਚ ਮਾਨਸਾ ਵਿਖੇ ਰੋਡ ਸ਼ੋਅ

Written by  Shanker Badra -- May 16th 2019 02:46 PM
ਬਾਲੀਵੁੱਡ ਡਰੀਮ ਗਰਲ ਹੇਮਾ ਮਾਲਿਨੀ ਵੱਲੋਂ ਹਰਸਿਮਰਤ ਕੌਰ ਬਾਦਲ ਦੇ ਹੱਕ 'ਚ ਮਾਨਸਾ ਵਿਖੇ ਰੋਡ ਸ਼ੋਅ

ਬਾਲੀਵੁੱਡ ਡਰੀਮ ਗਰਲ ਹੇਮਾ ਮਾਲਿਨੀ ਵੱਲੋਂ ਹਰਸਿਮਰਤ ਕੌਰ ਬਾਦਲ ਦੇ ਹੱਕ 'ਚ ਮਾਨਸਾ ਵਿਖੇ ਰੋਡ ਸ਼ੋਅ

ਬਾਲੀਵੁੱਡ ਡਰੀਮ ਗਰਲ ਹੇਮਾ ਮਾਲਿਨੀ ਵੱਲੋਂ ਹਰਸਿਮਰਤ ਕੌਰ ਬਾਦਲ ਦੇ ਹੱਕ 'ਚ ਮਾਨਸਾ ਵਿਖੇ ਰੋਡ ਸ਼ੋਅ:ਮਾਨਸਾ : ਪੰਜਾਬ 'ਚ 19 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ।ਜਿਉਂ -ਜਿਉਂ ਵੋਟਾਂ ਦੇ ਦਿਨ ਨੇੜੇ ਆ ਰਹੇ ਹਨ ਉਮੀਦਵਾਰ ਲੋਕਾਂ ਦੇ ਦਰਵਾਜ਼ਿਆਂ ਅੱਗੇ ਜਾ ਕੇ ਉਨ੍ਹਾਂ ਨੂੰ ਆਪਣੇ ਹੱਕ ਵਿੱਚ ਭੁਗਤਣ ਲਈ ਅਪੀਲ ਕਰ ਰਹੇ ਹਨ।ਇਸ ਤਰ੍ਹਾਂ ਲੋਕ ਸਭਾ ਹਲਕਾ ਬਠਿੰਡਾ ਤੋਂ ਅਕਾਲੀ -ਭਾਜਪਾ ਉਮੀਦਵਾਰ ਬੀਬੀ ਹਰਸਿਮਰਤ ਕੌਰ ਬਾਦਲ ਵੀ ਤਾਬੜਤੋੜ ਪ੍ਰਚਾਰ ਕਰ ਰਹੇ ਹਨ।ਇਸ ਦੌਰਾਨ ਪਾਰਟੀ ਦੇ ਦਿੱਗਜ ਆਗੂ ਅਤੇ ਫ਼ਿਲਮ ਸਟਾਰ ਵੀ ਉਮੀਦਵਾਰਾਂ ਦੇ ਹੱਕ ‘ਚ ਚੋਣ ਪ੍ਰਚਾਰ ਕਰ ਰਹੇ ਹਨ। [caption id="attachment_295957" align="aligncenter" width="300"]Hema Malini Harsimrat Kaur Badal favor Mansa Road show ਬਾਲੀਵੁੱਡ ਡਰੀਮ ਗਰਲ ਹੇਮਾ ਮਾਲਿਨੀ ਵੱਲੋਂ ਹਰਸਿਮਰਤ ਕੌਰ ਬਾਦਲ ਦੇ ਹੱਕ 'ਚ ਮਾਨਸਾ ਵਿਖੇ ਰੋਡ ਸ਼ੋਅ[/caption] ਬਾਲੀਵੁੱਡ ਡਰੀਮ ਗਰਲ ਅਤੇ ਭਾਜਪਾ ਸੰਸਦ ਮੈਂਬਰ ਹੇਮਾ ਮਾਲਿਨੀ ਅੱਜ ਮਾਨਸਾ ਵਿਖੇ ਅਕਾਲੀ ਦਲ ਦੀ ਉਮੀਦਵਾਰ ਅਤੇ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਦੇ ਹੱਕ 'ਚ ਰੋਡ ਸ਼ੋਅ ਕੱਢਿਆ ਜਾ ਰਿਹਾ ਹੈ।ਇਹ ਰੋਡ ਸ਼ੋਅ ਦੌਰਾਨ ਵੱਡੀ ਗਿਣਤੀ ਵਿੱਚ ਲੋਕ ਸ਼ਾਮਿਲ ਹੋਏ ਸਨ ਅਤੇ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਬੰਦ ਕਰਕੇ ਇਸ ਰੋਡ ਸ਼ੋਅ ਵਿੱਚ ਹਿੱਸਾ ਲਿਆ ਹੈ। [caption id="attachment_295958" align="aligncenter" width="300"]Hema Malini Harsimrat Kaur Badal favor Mansa Road show ਬਾਲੀਵੁੱਡ ਡਰੀਮ ਗਰਲ ਹੇਮਾ ਮਾਲਿਨੀ ਵੱਲੋਂ ਹਰਸਿਮਰਤ ਕੌਰ ਬਾਦਲ ਦੇ ਹੱਕ 'ਚ ਮਾਨਸਾ ਵਿਖੇ ਰੋਡ ਸ਼ੋਅ[/caption] ਜਦੋਂ ਇਸ ਰੋਡ ਸ਼ੋਅ ਬਾਰੇ ਮਾਨਸਾ ਸ਼ਹਿਰ ਦੇ ਲੋਕਾਂ ਨੂੰ ਪਤਾ ਲੱਗਾ ਤਾਂ ਸ਼ਹਿਰ ਵਾਸੀ ਆਪਣੇ ਆਗੂ ਬੀਬੀ ਹਰਸਿਮਰਤ ਕੌਰ ਬਾਦਲ ਅਤੇ ਹੇਮਾ ਮਾਲਿਨੀ ਨੂੰ ਦੇਖਣ ਲਈ ਕਾਫ਼ੀ ਉਤਾਵਲੇ ਹੋ ਰਹੇ ਸਨ। [caption id="attachment_295955" align="aligncenter" width="300"]Hema Malini Harsimrat Kaur Badal favor Mansa Road show ਬਾਲੀਵੁੱਡ ਡਰੀਮ ਗਰਲ ਹੇਮਾ ਮਾਲਿਨੀ ਵੱਲੋਂ ਹਰਸਿਮਰਤ ਕੌਰ ਬਾਦਲ ਦੇ ਹੱਕ 'ਚ ਮਾਨਸਾ ਵਿਖੇ ਰੋਡ ਸ਼ੋਅ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਦਿੱਲੀ ਅਤੇ ਯੂਪੀ ਦੇ 7 ਰੇਲਵੇ ਸਟੇਸ਼ਨਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ,ਪੁਲਿਸ ਨੂੰ ਪਈਆਂ ਭਾਜੜਾਂ ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਆਉਂਦੀ 19 ਮਈ ਨੂੰ ਲੋਕ ਸਭਾ ਚੋਣਾਂ ਦੇ ਅੰਤਮ ਗੇੜ ਲਈ ਵੋਟਿੰਗ ਹੋਵੇਗੀ, ਜਿਸ ਲਈ ਚੋਣ ਪ੍ਰਚਾਰ 17 ਮਈ ਨੂੰ ਬੰਦ ਹੋ ਜਾਵੇਗਾ। 23 ਮਈ ਨੂੰ 17ਵੀਂ ਲੋਕ ਸਭਾ ਦੇ ਨਤੀਜੇ ਜਾਰੀ ਕੀਤੇ ਜਾਣਗੇ। -PTCNews ਹੋਰ Videos ਦੇਖਣ ਲਈ ਸਾਡਾ you tube ਚੈਨਲ ਸਬਸਕ੍ਰਾਈਬ ਕਰੋ


Top News view more...

Latest News view more...