
ਹੇਮੰਤ ਸੋਰੇਨ ਨੇ ਝਾਰਖੰਡ ਦੇ ਮੁੱਖ ਮੰਤਰੀ ਅਹੁਦੇ ਦੀ ਚੁੱਕੀ ਸਹੁੰ, ਬਣੇ ਸੂਬੇ ਦੇ 11ਵੇਂ CM,ਨਵੀਂ ਦਿੱਲੀ: ਝਾਰਖੰਡ ਮੁਕਤੀ ਮੋਰਚਾ (ਜੇ.ਐੱਮ ਐੱਮ) ਦੇ ਕਾਰਜਕਾਰੀ ਪ੍ਰਧਾਨ ਹੇਮੰਤ ਸੋਰੇਨ ਦੂਜੀ ਵਾਰ ਸੂਬੇ ਦੇ ਮੁੱਖ ਮੰਤਰੀ ਬਣ ਗਏ। ਰਾਜਪਾਲ ਦ੍ਰੋਪਦੀ ਮੁਰਮੂ ਨੇ ਉਨ੍ਹਾਂ ਨੂੰ ਸੂਬੇ ਦੇ 11ਵੇਂ ਮੁੱਖ ਮੰਤਰੀ ਦੇ ਤੌਰ ‘ਤੇ ਸਹੁੰ ਚੁਕਾਈ।
ਇਸ ਸਹੁੰ ਸਮਾਗਮ ‘ਚ ਕਾਂਗਰਸ ਨੇਤਾ ਰਾਹੁਲ ਗਾਂਧੀ, ਰਾਸ਼ਟਰੀ ਜਨਤਾ ਦਲ ਦੇ ਨੇਤਾ ਤੇਜਸਵੀ ਯਾਦਵ, ‘ਆਪ’ ਨੇਤਾ ਸੰਜੇ ਸਿੰਘ, ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਮੁਖੀ ਸ਼ਰਦ ਪਵਾਰ, ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਸਣੇ ਕਈ ਨੇਤਾ ਸ਼ਾਮਲ ਹੋਏ।
Ranchi: Hemant Soren takes oath as the Chief Minister of Jharkhand; oath administered by Governor Droupadi Murmu. #Jharkhand pic.twitter.com/DuZEWF8pKY
— ANI (@ANI) December 29, 2019
-PTC News