ਮੁੱਖ ਖਬਰਾਂ

ਭਾਰਤ-ਪਾਕਿਸਤਾਨ ਸਰਹੱਦ ਤੋਂ ਹੈਰੋਇਨ ਦੀ ਖੇਪ ਬਰਾਮਦ, ਦੋ ਸਮੱਗਲਰ ਫ਼ਰਾਰ

By Ravinder Singh -- March 29, 2022 3:04 pm

ਫ਼ਾਜ਼ਿਲਕਾ : ਭਾਰਤ-ਪਾਕਿਸਤਾਨ ਸਰਹੱਦ ਦੇ ਫਾਜ਼ਿਲਕਾ ਸੈਕਟਰ ਵਿੱਚ ਬੀਐੱਸਐੱਫ ਨੂੰ ਵੱਡੀ ਕਾਮਯਾਬੀ ਹਾਸਲ ਹੋਈ ਹੈ। ਬੀਐੱਸਐੱਫ ਨੇ ਸਰਹੱਦ ਦੇ ਨਾਲ ਲੱਗਦੇ ਇਲਾਕੇ ਵਿਚੋਂ ਨਸ਼ੇ ਦੀ ਵੱਡੀ ਖੇਪ ਨੂੰ ਬਰਾਮਦ ਕੀਤਾ ਹੈ। ਬੀਐਸਐਫ ਨੇ ਚੌਕਸੀ ਵਰਤਦੇ ਹੋਏ ਸਰਹੱਦ ਤੋਂ ਹੈਰੋਇਨ ਬਰਾਮਦ ਕੀਤੀ ਹੈ, ਹਾਲੇ ਕਿ ਹਨੇਰੇ ਦਾ ਫਾਇਦਾ ਚੁੱਕਦੇ ਹੋਏ ਦੋ ਸਮੱਗਲਰ ਮੌਕੇ ਤੋਂ ਫ਼ਰਾਰ ਹੋ ਗਏ।

ਭਾਰਤ-ਪਾਕਿਸਤਾਨ ਸਰਹੱਦ ਤੋਂ ਹੈਰੋਇਨ ਦੀ ਖੇਪ ਬਰਾਮਦ, ਦੋ ਸਮੱਗਲਰ ਫ਼ਰਾਰ

ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਬੀਐਸਐਫ ਦੇ ਜਵਾਨ ਡਿਊਟੀ ਉਤੇ ਤਾਇਨਾਤ ਸਨ। ਇਸ ਦੌਰਾਨ ਸਰਹੱਦ ਨਜ਼ਦੀਕ ਕੰਡਿਆਲੀ ਤਾਰ ਤੋਂ ਪਾਰ ਸਮਸ਼ ਕੇ ਚੌਕੀ ਦੇ ਨਜ਼ਦੀਕ ਦੋ ਸ਼ੱਕੀ ਨਜ਼ਰ ਆਏ।

ਭਾਰਤ-ਪਾਕਿਸਤਾਨ ਸਰਹੱਦ ਤੋਂ ਹੈਰੋਇਨ ਦੀ ਖੇਪ ਬਰਾਮਦ, ਦੋ ਸਮੱਗਲਰ ਫ਼ਰਾਰਸੂਤਰਾਂ ਦੇ ਮੁਤਾਬਕ ਬੀਤੀ ਅੱਧੀ ਰਾਤ ਸਮੇਂ ਸਰਹੱਦ ਨੇੜੇ ਕੰਡਿਆਲੀ ਤਾਰ ਤੋਂ ਪਾਰ ਸਮਸ਼ ਕੇ ਚੌਕੀ ਦੇ ਨੇੜੇ ਜਵਾਨਾਂ ਨੂੰ ਪਾਕਿਸਤਾਨ ਵਾਲੇ ਪਾਸੇ ਤੋਂ ਹਿਲਜੁਲ ਨਜ਼ਰ ਆਈ। ਜਵਾਨਾਂ ਨੇ ਵੇਖਿਆ ਕਿ ਦੋ ਸ਼ੱਕੀ ਵਿਅਕਤੀ ਕੰਡਿਆਲੀ ਤਾਰ ਦੇ ਕੋਲ ਫਿਰ ਰਹੇ ਹਨ। ਇਸ ਵਿਚਕਾਰ ਤਿੰਨ ਫਾਇਰ ਵੀ ਕੀਤੇ ਗਏ ਪਰ ਸ਼ੱਕੀ ਵਿਅਕਤੀ ਹਨੇਰੇ ਦਾ ਲਾਭ ਲੈਂਦੇ ਹੋਏ ਫ਼ਰਾਰ ਹੋ ਗਏ।

ਭਾਰਤ-ਪਾਕਿਸਤਾਨ ਸਰਹੱਦ ਤੋਂ ਹੈਰੋਇਨ ਦੀ ਖੇਪ ਬਰਾਮਦ, ਦੋ ਸਮੱਗਲਰ ਫ਼ਰਾਰਸਵੇਰੇ ਤਲਾਸ਼ੀ ਮੁਹਿੰਮ ਦੌਰਾਨ ਅਧਿਕਾਰੀਆਂ ਨੂੰ 8 ਪੈਕੇਟ ਹੈਰੋਇਨ, ਜਿਸ ਦਾ ਭਾਰ 7.895 ਕਿਲੋਗ੍ਰਾਮ ਦੱਸਿਆ ਜਾ ਰਿਹਾ ਹੈ, ਬਰਾਮਦ ਹੋਏ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਨਸ਼ਾ ਸਮੱਗਲਰਾਂ ਨੂੰ ਕਿਸੇ ਵੀ ਕੀਮਤ ਉਤੇ ਨਹੀਂ ਬਖਸ਼ਿਆ ਨਹੀਂ ਜਾਵੇਗਾ। ਨਸ਼ਾ ਸਮੱਗਲਰਾਂ ਵਿਰੁੱਧ ਵਿੱਢੀ ਗਈ ਮੁਹਿੰਮ ਅੱਗੇ ਵੀ ਜਾਰੀ ਰਹੇਗੀ। ਇਸ ਵਿਚਕਾਰ ਬੀਐਸਐਫ ਅਧਿਕਾਰੀਆਂ ਨੇ ਕਿਹਾ ਕਿ ਸਰਹੱਦ ਉਤੇ ਪੂਰੀ ਚੌਕਸੀ ਵਰਤੀ ਜਾ ਰਹੀ ਹੈ ਅਤੇ ਨਸ਼ਾ ਸਮੱਗਲਰਾਂ ਨੂੰ ਕਿਸੇ ਵੀ ਕੀਮਤ ਉਤੇ ਬਖਸ਼ਿਆ ਨਹੀਂ ਜਾਵੇਗਾ।

ਇਹ ਵੀ ਪੜ੍ਹੋ : ਚੰਡੀਗੜ੍ਹ ਦੇ ਮੁਲਾਜ਼ਮਾਂ ਨੂੰ ਕੇਂਦਰ ਸਰਵਿਸ ਰੂਲਜ਼ ਤਹਿਤ ਲਿਆਉਣ ਦਾ ਵਿਰੋਧ ਗਲਤ : ਡਾ. ਸੁਭਾਸ਼ ਸ਼ਰਮਾ

  • Share