ਮੁੱਖ ਖਬਰਾਂ

ਹਾਏ ਮਹਿੰਗਾਈ: ਘਰੇਲੂ LPG ਸਿਲੰਡਰ ਦੀ ਕੀਮਤ 50 ਰੁਪਏ ਵਧੀ, ਜਾਣੋ ਨਵੀਂ ਕੀਮਤ

By Pardeep Singh -- July 06, 2022 9:32 am

ਨਵੀਂ ਦਿੱਲੀ:  ਮਹਿੰਗਾਈ ਦਾ ਭਾਰ ਆਮ ਲੋਕਾਂ ਉੱਤੇ ਦਿਨੋਂ ਦਿਨ ਵੱਧਦਾ ਜਾ ਰਿਹਾ ਹੈ।  14.2 ਕਿਲੋ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ਵਿੱਚ 50 ਰੁਪਏ ਪ੍ਰਤੀ ਸਿਲੰਡਰ ਵਾਧਾ ਹੋਇਆ। ਰਾਜਧਾਨੀ ਦਿੱਲੀ ਵਿੱਚ ਹੁਣ ਘਰੇਲੂ ਰਸੋਈ ਗੈਸ ਸਿਲੰਡਰ 1053 ਰੁਪਏ ਵਿੱਚ ਮਿਲੇਗਾ। 14.2 ਕਿਲੋ ਦੇ ਸਿਲੰਡਰ ਦੇ ਨਾਲ ਹੀ 5 ਕਿਲੋ ਦੇ ਛੋਟੇ ਘਰੇਲੂ ਸਿਲੰਡਰ ਦੀ ਕੀਮਤ ਵੀ ਵਧ ਗਈ ਹੈ। ਇਸ ਦੀ ਕੀਮਤ 18 ਰੁਪਏ ਪ੍ਰਤੀ ਸਿਲੰਡਰ ਵਧਾਈ ਗਈ ਹੈ।

ਦੂਜੇ ਪਾਸੇ 19 ਕਿਲੋ ਦੇ ਕਮਰਸ਼ੀਅਲ ਸਿਲੰਡਰ ਦੀ ਕੀਮਤ 8.50 ਰੁਪਏ ਪ੍ਰਤੀ ਸਿਲੰਡਰ ਘਟਾਈ ਗਈ ਹੈ। ਹਾਲਾਂਕਿ ਇਹ ਰਾਹਤ ਜ਼ਿਆਦਾ ਨਹੀਂ ਹੈ। ਕੁਝ ਦਿਨ ਪਹਿਲਾਂ ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ 'ਚ 198 ਰੁਪਏ ਦੀ ਕਟੌਤੀ ਕੀਤੀ ਗਈ ਸੀ, ਜੋ ਕਿ ਵੱਡੀ ਰਾਹਤ ਸੀ।

ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ 'ਚ 198 ਰੁਪਏ ਦੀ ਕਟੌਤੀ ਕੀਤੀ ਗਈ ਸੀ, ਜੋ ਕਿ ਵੱਡੀ ਰਾਹਤ ਸੀ। ਇਸ ਫੈਸਲੇ ਤੋਂ ਬਾਅਦ ਰਾਜਧਾਨੀ ਦਿੱਲੀ ਵਿੱਚ 19 ਕਿਲੋ ਦੇ ਵਪਾਰਕ ਸਿਲੰਡਰ ਦੀ ਕੀਮਤ 2021 ਰੁਪਏ ਹੋ ਗਈ ਸੀ। ਪਰ ਹੁਣ 8.50 ਰੁਪਏ ਦੀ ਹੋਰ ਕਟੌਤੀ ਨਾਲ ਕੀਮਤ 2012 ਰੁਪਏ ਦੇ ਨੇੜੇ ਆ ਜਾਵੇਗੀ।

ਇਹ ਵੀ ਪੜ੍ਹੋ:ਮੰਤਰੀ ਮੰਡਲ ਦੇ ਵਿਸਥਾਰ ਤੋਂ ਬਾਅਦ ਪਹਿਲੀ ਕੈਬਨਿਟ ਮੀਟਿੰਗ ਅੱਜ

-PTC News

  • Share