ਹੋਰ ਖਬਰਾਂ

ਹਿਮਾਚਲ ਦੇ ਸ਼ਿਮਲਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 3 ਦੀ ਮੌਤ

By Jashan A -- December 05, 2018 6:12 pm -- Updated:Feb 15, 2021

ਹਿਮਾਚਲ ਦੇ ਸ਼ਿਮਲਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 3 ਦੀ ਮੌਤ,ਸ਼ਿਮਲਾ : ਦੇਸ਼ 'ਚ ਦਿਨ ਬ ਦਿਨ ਸੜਕ ਹਾਦਸਿਆਂ ਦੀਆਂ ਘਟਨਾਵਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਜਿਸ ਦੌਰਾਨ ਹੁਣ ਤੱਕ ਅਨੇਕਾਂ ਹੀ ਲੋਕ ਇਹਨਾਂ ਹਾਦਸਿਆਂ ਦਾ ਸ਼ਿਕਾਰ ਹੋ ਕੇ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਮਾਮਲਾ ਹਿਮਾਚਲ ਦੇ ਸ਼ਿਮਲਾ ਤੋਂ ਸਾਹਮਣੇ ਆਇਆ ਹੈ।

road accident ਹਿਮਾਚਲ ਦੇ ਸ਼ਿਮਲਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 3 ਦੀ ਮੌਤ

ਜਿਥੇ ਇਕ ਕਾਰ ਦੇ ਖੱਡ 'ਚ ਡਿੱਗਣ ਕਾਰਨ ਉਸ 'ਚ ਸਵਾਰ ਤਿੰਨ ਵਿਅਕਤੀ ਮਾਰੇ ਗਏ। ਇਸ ਘਟਨਾ ਦਾ ਪਤਾ ਚੱਲਦਿਆਂ ਸਥਾਨਕ ਲੋਕ ਮੌਕੇ 'ਤੇ ਪਹੁੰਚੇ ਅਤੇ ਉਹਨਾਂ ਨੇ ਪੁਲਿਸ ਨੂੰ ਸੂਚਿਤ ਕੀਤਾ, ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ਾਂ ਨੂੰ ਕਬਜੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲਸ ਮੁਤਾਬਕ ਜ਼ੁਬਲ ਥਾਣਾ ਖੇਤਰ ਅਧੀਨ ਆਉਂਦੇ ਨੰਦਪੁਰ ਇਲਾਕੇ 'ਚ ਇਹ ਕਾਰ ਖੱਡ 'ਚ ਡਿੱਗੀ।

road accident ਹਿਮਾਚਲ ਦੇ ਸ਼ਿਮਲਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 3 ਦੀ ਮੌਤ

ਹਾਦਸੇ ਦੇ ਸ਼ਿਕਾਰ ਗੱਡੀ ਦਾ ਡਰਾਈਵਰ ਗੋਪਾਲ, ਮੋਹਨ ਸਿੰਘ ਪੁੱਤਰ ਮਨੀਰਾਮ ਪਿੰਡ ਸਨੋਲੀ ਨੰਦਪੁਰ, ਰਮੇਸ਼ ਕੁਮਾਰ ਪੁੱਤਰ ਰਾਮ ਪਿੰਡ ਸਨੋਲੀ ਨੰਦਪੁਰ ਦੇ ਰਹਿਣ ਵਾਲੇ ਦੱਸੇ ਜੇ ਰਹੇ ਹਨ। ਫਿਲਹਾਲ ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਚਲ ਸਕਿਆ।

-PTC News