Advertisment

ਸੁਖਜਿੰਦਰ ਰੰਧਾਵਾ ਦੇ ਨਾਂ ਤੇ ਹਾਈਕਮਾਨ ਵੱਲੋਂ ਮੰਥਨ ਜਾਰੀ, ਕਿਹਾ- 2-3 ਘੰਟੇ ਬਾਅਦ ਆਵੇਗਾ ਅੰਤਿਮ ਫੈਸਲਾ

author-image
Riya Bawa
New Update
ਸੁਖਜਿੰਦਰ ਰੰਧਾਵਾ ਦੇ ਨਾਂ ਤੇ ਹਾਈਕਮਾਨ ਵੱਲੋਂ ਮੰਥਨ ਜਾਰੀ, ਕਿਹਾ- 2-3 ਘੰਟੇ ਬਾਅਦ ਆਵੇਗਾ ਅੰਤਿਮ ਫੈਸਲਾ
Advertisment
publive-image
Advertisment
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਨੀਵਾਰ ਨੂੰ ਅਸਤੀਫ਼ਾ ਦਿੱਤੇ ਜਾਣ ਤੋਂ ਬਾਅਦ ਪੰਜਾਬ ਦੀ ਸਿਆਸਤ ਹੋਰ ਗਰਮਾ ਗਈ ਹੈ। ਬੀਤੇ ਕੱਲ ਤੋਂ ਹਰ ਕਿਸੇ ਦੇ ਮਨ ਵਿੱਚ ਇਹੀ ਸਵਾਲ ਉਠ ਰਿਹਾ ਸੀ ਕਿ ਪੰਜਾਬ ਦਾ ਅਗਲਾ ਮੁੱਖ ਮੰਤਰੀ ਕੌਣ ਹੋਵੇਗਾ ? ਪਰ ਸੂਤਰਾਂ ਅਨੁਸਾਰ ਕਾਂਗਰਸ ਹਾਈਕਮਾਨ ਨੇ ਹੁਣ ਸੁਖਜਿੰਦਰ ਸਿੰਘ ਰੰਧਾਵਾ ਦੇ ਨਾਂਅ 'ਤੇ ਮੋਹਰ ਲਗਾ ਦਿੱਤੀ ਹੈ ਪਰ ਮੁੱਖ ਮੰਤਰੀ ਬਾਰੇ ਹਾਈਕਮਾਨ ਨੇ ਫੈਸਲਾ ਕਰਨਾ ਹੈ ਇਸ ਤੇ ਹਾਈਕਮਾਨ ਮੰਥਨ ਕਰ ਰਹੀ ਹੈ। publive-image ਸੂਤਰਾਂ ਮੁਤਾਬਕ ਉਨ੍ਹਾਂ ਨੇ ਰਾਜਪਾਲ ਤੋਂ ਮਿਲਣ ਲਈ ਸਮਾਂ ਮੰਗਿਆ ਹੈ। ਰੰਧਾਵਾ ਨੇ ਤਾਜ਼ਾ ਬਿਆਨ ਵਿੱਚ ਕਿਹਾ ਹੈ ਕਿ ਫੈਸਲੇ ਨੂੰ 2-3 ਘੰਟੇ ਲੱਗ ਸਕਦੇ ਹਨ। ਇਸ ਦੇ ਨਾਲ ਹੀ ਰੰਧਾਵਾ ਦੀ ਰਿਹਾਇਸ਼ 'ਤੇ ਕਈ ਵਿਧਾਇਕ ਪੁੱਜ ਗਏ ਹਨ। ਇਸ ਸਭ ਤੋਂ ਸਪਸ਼ਟ ਹੈ ਕਿ ਕਾਂਗਰਸ ਦੀ ਨਵੀਂ ਟੀਮ ਮੋਰਚਾ ਸੰਭਾਲਣ ਲਈ ਤਿਆਰ ਹੈ। publive-image ਮੀਡੀਆ ਰਿਪੋਰਟਾਂ ਮੁਤਾਬਕ ਰੰਧਾਵਾ ਅੱਜ ਹੀ ਪੰਜਾਬ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈ ਸਕਦੇ ਹਨ। ਪਰ ਅਜੇ ਕੋਈ ਵੀ ਰਸਮੀ ਐਲਾਨ ਨਹੀਂ ਹੋਇਆ ਹੈ। ਰੰਧਾਵਾ ਦਾ ਨਾਮ ਤੈਅ ਮੰਨਿਆ ਜਾ ਰਿਹਾ ਹੈ ਪਰ ਐਲਾਨ 'ਚ ਦੇਰੀ ਹੋ ਰਹੀ ਹੈ। ਦੱਸਣਯੋਗ ਹੈ ਸੁਖਜਿੰਦਰ ਰੰਧਾਵਾ ਦਾ ਪਰਿਵਾਰ ਕਾਂਗਰਸ ਪਾਰਟੀ ਨਾਲ ਲੰਮੇ ਸਮੇਂ ਤੋਂ ਜੁੜਿਆ ਹੋਇਆ ਹੈ। ਰੰਧਾਵਾ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿੱਚ ਜੇਲ੍ਹ ਤੇ ਸਹਿਕਾਰਤਾ ਮੰਤਰੀ ਸੀ। ਉਹ ਪੰਜਾਬ ਰਾਜ ਕਾਂਗਰਸ ਪਾਰਟੀ ਦੇ ਉਪ ਪ੍ਰਧਾਨ ਤੇ ਜਰਨਲ ਸਕੱਤਰ ਵੀ ਰਹਿ ਚੁੱਕੇ ਹਨ। publive-image ਵੱਡੀ ਖ਼ਬਰ ! ਸੁਖਜਿੰਦਰ ਸਿੰਘ ਰੰਧਾਵਾ ਹੋਣਗੇ ਪੰਜਾਬ ਦੇ ਅਗਲੇ ਮੁੱਖ ਮੰਤਰੀ : ਸੂਤਰ publive-image -PTC News-
punjab-cm punjab punjab-congress sukhjinder-randhawa punjab-chief-minister sukhjinder-singh-randhawa punjab-congress-crisis
Advertisment

Stay updated with the latest news headlines.

Follow us:
Advertisment